ਸਲੋਕ ਮਃ ੩ ॥
ਹੁਕਮੁ ਨ ਜਾਣੈ ਬਹੁਤਾ ਰੋਵੈ ॥
ਅੰਦਰਿ ਧੋਖਾ ਨੀਦ ਨ ਸੋਵੈ ॥
ਜੇ ਧਨ ਖਸਮੈ ਚਲੈ ਰਜਾਈ ॥
ਦਰਿ ਘਰਿ ਸੋਭਾ ਮਹਲਿ ਬੁਲਾਈ ॥
ਨਾਨਕ ਕਰਮੀ ਇਹ ਮਤਿ ਪਾਈ ॥
ਗੁਰ ਪਰਸਾਦੀ ਸਚਿ ਸਮਾਈ ॥੧॥
Sahib Singh
ਰੋਵੈ = ਕਲਪਦਾ ਹੈ ।
ਧੋਖਾ = ਚਿੰਤਾ ।
ਧਨ = ਜੀਵ = ਇਸਤ੍ਰੀ ।
ਦਰਿ = (ਪ੍ਰਭੂ ਦੇ) ਦਰ ਤੇ ।
ਮਹਿਲ = ਪ੍ਰਭੂ ਦੇ ਮਹਲ ਵਿਚ, ਹਜ਼ੂਰੀ ਵਿਚ ।
ਕਰਮੀ = ਮਿਹਰ ਨਾਲ ।
ਧੋਖਾ = ਚਿੰਤਾ ।
ਧਨ = ਜੀਵ = ਇਸਤ੍ਰੀ ।
ਦਰਿ = (ਪ੍ਰਭੂ ਦੇ) ਦਰ ਤੇ ।
ਮਹਿਲ = ਪ੍ਰਭੂ ਦੇ ਮਹਲ ਵਿਚ, ਹਜ਼ੂਰੀ ਵਿਚ ।
ਕਰਮੀ = ਮਿਹਰ ਨਾਲ ।
Sahib Singh
(ਜਿਸ ਮਨੁੱਖ ਨੂੰ ਪ੍ਰਭੂ ਦੇ) ਭਾਣੇ ਦੀ ਸਮਝ ਨਹੀਂ ਪੈਂਦੀ, ਉਸ ਨੂੰ ਬਹੁਤ ਕਲਪਣਾ ਲੱਗੀ ਰਹਿੰਦੀ ਹੈ; ਉਸ ਦੇ ਮਨ ਵਿਚ ਚਿੰਤਾ ਹੁੰਦੀ ਹੈ, (ਇਸ ਕਰਕੇ ਸੁਖ ਦੀ) ਨੀਂਦ ਨਹੀਂ ਸੌਂ ਸਕਦਾ (ਭਾਵ, ਕਦੇ ਸ਼ਾਂਤੀ ਨਹੀਂ ਹੁੰਦੀ) ।
ਜੇ (ਜੀਵ-) ਇਸਤ੍ਰੀ (ਪ੍ਰਭੂ) ਖਸਮ ਦੇ ਭਾਣੇ ਵਿਚ ਤੁਰੇ, ਤਾਂ ਦਰਗਾਹ ਵਿਚ ਤੇ ਇਸ ਸੰਸਾਰ ਵਿਚ ਉਸ ਦੀ ਸੋਭਾ ਹੁੰਦੀ ਹੈ ਅਤੇ (ਪ੍ਰਭੂ ਦੀ) ਹਜ਼ੂਰੀ ਵਿਚ ਉਸ ਨੂੰ ਆਦਰ ਮਿਲਦਾ ਹੈ ।
(ਪਰ, ਹੇ ਨਾਨਕ!) ਪ੍ਰਭੂ ਮਿਹਰ ਕਰੇ ਤਾਂ (ਭਾਣਾ ਮੰਨਣ ਵਾਲੀ ਇਹ) ਸਮਝ ਮਿਲਦੀ ਹੈ, ਤੇ ਗੁਰੂ ਦੀ ਕਿਰਪਾ ਦੀ ਰਾਹੀਂ (ਭਾਣੇ ਦੇ ਮਾਲਕ) ਸਦਾ-ਥਿਰ ਸਾਂਈ ਵਿਚ ਜੀਵ ਲੀਨ ਹੋ ਜਾਂਦਾ ਹੈ ।੧ ।