ਸਲੋਕ ਮਃ ੩ ॥
ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥
ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥
ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥
ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥੧॥

Sahib Singh
ਅੰਤਰਿ = ਆਪਣੇ ਅੰਦਰ ।
ਨ ਚੀਨਈ = ਨਹੀਂ ਪਛਾਣਦਾ ।
ਮਨਿ = ਮਨ ਵਿਚ ।
ਦੂਜੈ ਭਾਇ = ਰੱਬ ਤੋਂ ਬਿਨਾ ਹੋਰ ਪਿਆਰ ਵਿਚ ।
ਪਰਬੋਧਦਾ = ਜਗਾਂਦਾ ਹੈ, ਮੱਤਾਂ ਦੇਂਦਾ ਹੈ ।
    
Sahib Singh
ਪੜ੍ਹ ਪੜ੍ਹ ਕੇ ਪੰਡਿਤ (ਜੀਭ ਨਾਲ ਵੇਦ ਆਦਿਕ ਦਾ) ਉੱਚੀ ਸੁਰ ਨਾਲ ਉਚਾਰਣ ਕਰਦਾ ਹੈ, (ਪਰ) ਮਾਇਆ ਦਾ ਮੋਹ ਪਿਆਰ (ਉਸ ਨੂੰ ਵਿਆਪ ਰਿਹਾ ਹੈ) ।
(ਉਹ) ਹਿਰਦੇ ਵਿਚ ਰੱਬ ਦੀ ਭਾਲ ਨਹੀਂ ਕਰਦਾ, (ਇਸ ਕਰਕੇ) ਮਨੋਂ ਮੂਰਖ ਤੇ ਅਨਪੜ੍ਹ (ਹੀ ਹੈ) ਮਾਇਆ ਦੇ ਪਿਆਰ ਵਿਚ (ਉਸ ਨੂੰ ਆਪ ਨੂੰ ਤਾਂ) ਸਮਝ ਨਹੀਂ ਆਉਂਦੀ, (ਤੇ) ਸੰਸਾਰ ਨੂੰ ਮੱਤਾਂ ਦੇਂਦਾ ਹੈ ।
(ਇਹੋ ਜਿਹਾ ਪੰਡਿਤ) ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ ।੧ ।
Follow us on Twitter Facebook Tumblr Reddit Instagram Youtube