ਮਃ ੩ ॥
ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥
ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥
ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥
ਨਾਨਕ ਸਬਦਿ ਰਤੇ ਸੇ ਮੁਕਤੁ ਹੈ ਹਰਿ ਜੀਉ ਹੇਤਿ ਪਿਆਰੁ ॥੨॥

Sahib Singh
ਚੂਕੈ = ਮੁੱਕ ਜਾਂਦੀ ਹੈ ।
ਕੂਕ ਪੁਕਾਰ = ਕਲਪਣਾ ।
ਆਪੈ ਨੋ ਆਪੁ = ਨਿਰੋਲ ਆਪਣੇ ਆਪ ਨੂੰ, ਚੰਗੀ ਤ੍ਰਹਾਂ ਆਪਾ-ਭਾਵ ਨੂੰ ।
ਮੁਕਤੁ = ਵਿਕਾਰਾਂ ਤੋਂ ਆਜ਼ਾਦ ।
    
Sahib Singh
ਵਿਚਾਰ ਕਰ ਕੇ ਸਮਝ ਲਵੋ (ਭਾਵ, ਵੇਖ ਲਵੋ), ਜਿਨ੍ਹਾਂ ਨੇ ਸਤਿਗੁਰੂ ਦੀ ਦੱਸੀ ਹੋਈ ਕਾਰ ਕੀਤੀ ਹੈ ਉਨ੍ਹਾਂ ਨੂੰ ਹੀ ਨਾਮ ਦੀ ਪ੍ਰਾਪਤੀ ਹੋਈ ਹੈ ।
ਉਹਨਾਂ ਦੇ ਹੀ ਹਿਰਦੇ ਵਿਚ ਸਦਾ ਸ਼ਾਂਤੀ ਤੇ ਸੁਖ ਵੱਸਦਾ ਹੈ ਤੇ ਕਲਪਣਾ ਮੁੱਕ ਜਾਂਦੀ ਹੈ ।
‘ਆਪਣੇ ਆਪ ਨੂੰ ਖਾ ਜਾਏ (ਭਾਵ, ਆਪਾ-ਭਾਵ ਨਿਵਾਰੇ) ਤਾਂ ਮਨ ਸਾਫ਼ ਹੁੰਦਾ ਹੈ’—ਇਹ ਵਿਚਾਰ (ਭੀ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹੀ (ਉਪਜਦੀ ਹੈ) ।
ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਮੁਕਤ ਹਨ, (ਕਿਉਂਕਿ) ਪ੍ਰਭੂ ਜੀ ਦੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ ।੨ ।
Follow us on Twitter Facebook Tumblr Reddit Instagram Youtube