ਸਲੋਕ ਮਃ ੩ ॥
ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥
ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥
ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥
ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥
ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥
ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥
ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥
ਨਾਨਕ ਬਿਨੁ ਨਾਵੈ ਸਭੁ ਦੁਖੁ ਸੁਖੁ ਵਿਸਾਰਿਆ ॥੧॥
Sahib Singh
ਅਹੰਕਰਣੁ = ਅਹੰਕਾਰ ।
ਵਰੀਆਮੁ = ਸੂਰਮਾ ।
ਮਰਣੁ = ਮੌਤ, ਅੰਤ ਵੇਲਾ ।
ਵਰੀਆਮੁ = ਸੂਰਮਾ ।
ਮਰਣੁ = ਮੌਤ, ਅੰਤ ਵੇਲਾ ।
Sahib Singh
ਹੇ ਨਾਨਕ! ਉਹ ਮਨੁੱਖ ਬਹਾਦੁਰ ਸੂਰਮਾ ਹੈ ਜਿਸ ਨੇ (ਮਨ) ਵਿਚੋਂ ਦੁਸ਼ਟ ਅਹੰਕਾਰ ਨੂੰ ਦੂਰ ਕੀਤਾ ਹੈ ਤੇ ਗੁਰੂ ਦੇ ਸਨਮੁਖ ਹੋ ਕੇ (ਪ੍ਰਭੂ ਦੇ) ਨਾਮ ਦੀ ਸਿਫ਼ਤਿ-ਸਾਲਾਹ ਕਰ ਕੇ ਜਨਮ ਸਫਲਾ ਕੀਤਾ ਹੈ ।
ਉਹ (ਸੂਰਮਾ) ਆਪ ਸਦਾ ਲਈ (ਵਿਕਾਰਾਂ ਤੋਂ) ਛੁੱਟ ਜਾਂਦਾ ਹੈ, ਤੇ (ਨਾਲ) ਸਾਰੀ ਕੁਲ ਨੂੰ ਤਾਰ ਲੈਂਦਾ ਹੈ ।
‘ਨਾਮ’ ਨਾਲ ਪਿਆਰ ਕਰਨ ਵਾਲੇ ਬੰਦੇ ਸੱਚੇ ਹਰੀ ਦੇ ਦਰਗਾਹ ਵਿਚ ਸੋਭਾ ਪਾਉਂਦੇ ਹਨ ।
ਪਰ, ਮਨਮੁਖ ਅਹੰਕਾਰ ਵਿਚ ਸੜਦੇ ਹਨ ਤੇ ਦੁਖੀ ਹੋ ਕੇ ਮਰਦੇ ਹਨ ।
ਇਹਨਾਂ ਵਿਚਾਰਿਆਂ ਦੇ ਵੱਸ ਭੀ ਕੀਹ ਹੈ ?
ਸਭ (ਪ੍ਰਭੂ ਦਾ) ਭਾਣਾ ਵਰਤ ਰਿਹਾ ਹੈ ।
(ਮਨਮੁਖ ਆਪਣੇ ਆਪ ਦੀ ਖੋਜ ਛੱਡ ਕੇ ਮਾਇਆ ਵਿਚ ਚਿੱਤ ਜੋੜਦੇ ਹਨ, ਤੇਪ੍ਰਭੂ-ਪਤੀ ਨੂੰ ਵਿਸਾਰਦੇ ਹਨ ।
ਹੇ ਨਾਨਕ! ਨਾਮ ਤੋਂ ਹੀਣ ਹੋਣ ਕਰਕੇ ਉਹਨਾਂ ਨੂੰ ਸਦਾ ਦੁੱਖ ਮਿਲਦਾ ਹੈ, ਸੁਖ ਉਹਨਾਂ ਨੂੰ ਵਿਸਰ ਹੀ ਜਾਂਦਾ ਹੈ (ਭਾਵ, ਸੁਖ ਦਾ ਕਦੀ ਮੂੰਹ ਨਹੀਂ ਵੇਖਦੇ) ।੧ ।