ਮਃ ੩ ॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥
ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥
ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥
ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥
ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥
ਜਨ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨॥
Sahib Singh
ਗੁਰਿ = ਗੁਰੂ ਨੇ ।
ਦਿ੍ਰੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ।
ਭਰਮੁ = ਭਟਕਣਾ ।
ਕੀਮਤਿ = ਸਿਫ਼ਤਿ ।
ਮਗੁ = ਰਸਤਾ ।
ਨਾਮਿ = ਨਾਮ ਵਿਚ ।
ਸਭੁ = ਹਰ ਥਾਂ ।
ਨਾਇ = ਨਾਮ ਵਿਚ ।
ਖਿਨੁ = ਪਲਕ, ਪਲ ਭਰ ।
ਦਿ੍ਰੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ।
ਭਰਮੁ = ਭਟਕਣਾ ।
ਕੀਮਤਿ = ਸਿਫ਼ਤਿ ।
ਮਗੁ = ਰਸਤਾ ।
ਨਾਮਿ = ਨਾਮ ਵਿਚ ।
ਸਭੁ = ਹਰ ਥਾਂ ।
ਨਾਇ = ਨਾਮ ਵਿਚ ।
ਖਿਨੁ = ਪਲਕ, ਪਲ ਭਰ ।
Sahib Singh
ਜਿਨ੍ਹਾਂ ਨੂੰ ਪੂਰੇ ਸਤਿਗੁਰੂ ਨੇ ਹਿਰਦੇ ਵਿਚ ਹਰਿ-ਨਾਮ ਦ੍ਰਿੜ੍ਹ ਕਰ ਦਿੱਤਾ ਹੈ, ਉਹਨਾਂ ਨੇ ਅੰਦਰੋਂ ਭਟਕਣਾ ਦੂਰ ਕਰ ਲਈ ਹੈ ।
ਉਹ ਹਰੀ-ਨਾਮ ਦੀ ਉਪਮਾ ਕਰਦੇ ਹਨ, ਤੇ (ਇਸ ਸਿਫ਼ਤਿ-ਸਾਲਾਹ ਨੂੰ) ਚਾਨਣ ਬਣਾ ਕੇ (ਸਿੱਧਾ) ਰਸਤਾ ਉਹਨਾਂ ਨੂੰ ਦਿੱਸ ਪੈਂਦਾ ਹੈ ।
ਉਹ ਅਹੰਕਾਰ ਦੂਰ ਕਰ ਕੇ ਇੱਕ ਨਾਲ ਨਿਹੁੰ ਲਾਂਦੇ ਹਨ, ਅਤੇ ਹਿਰਦੇ ਵਿਚ ਨਾਮ ਵਸਾਂਦੇ ਹਨ ।
ਗੁਰੂ ਦੀ ਮਤਿ ਤੇ ਤੁਰਨ ਦੇ ਕਾਰਨ ਜਮ ਉਹਨਾਂ ਨੂੰ ਘੂਰ ਨਹੀਂ ਸਕਦਾ, (ਕਿਉਂਕਿ) ਸੱਚੇ ਨਾਮ ਵਿਚ ਉਹਨਾਂ ਦੀ ਬਿਰਤੀ ਜੁੜੀ ਹੁੰਦੀ ਹੈ ।
(ਪਰ) ਇਹ ਸਭ ਪ੍ਰਭੂ ਦਾ ਆਪਣਾ ਕੌਤਕ ਹੈ, ਜਿਸ ਤੇ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਵਿਚ ਜੋੜਦਾ ਹੈ ।
(ਇਹ) ਦਾਸ ਨਾਨਕ (ਭੀ) ‘ਨਾਮ’ ਦੇ ਆਸਰੇ ਹੈ, ਇਕ ਪਲਕ ਭਰ ਭੀ ‘ਨਾਮ’ ਤੋਂ ਸੱਖਣਾ ਰਹੇ ਤਾਂ ਮਰਨ ਲਗਦਾ ਹੈ ।੨ ।