ਸਲੋਕੁ ਮਃ ੩ ॥
ਸਤਿਗੁਰੁ ਸੇਵੇ ਆਪਣਾ ਸੋ ਸਿਰੁ ਲੇਖੈ ਲਾਇ ॥
ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥
ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥
ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥੧॥

Sahib Singh
ਲੇਖੈ ਲਾਇ = ਸਫਲਾ ਕਰ ਲੈਂਦਾ ਹੈ ।
ਆਪੁ = ਆਪਾ = ਭਾਵ, ਅਹੰਕਾਰ ।
    
Sahib Singh
ਜਿਹੜਾ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਹ ਮਨੁੱਖ ਆਪਣਾ ਸਿਰ (ਭਾਵ, ਮਨੁੱਖਾ ਜਨਮ) ਸਫਲਾ ਕਰ ਲੈਂਦਾ ਹੈ ।
ਅਜੇਹੇ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰ ਕੇ ਸੱਚੇ ਨਾਮ ਵਿਚ ਬਿਰਤੀ ਜੋੜੀ ਰੱਖਦੇ ਹਨ ।
ਜਿਨ੍ਹਾਂ ਸਤਿਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹਨਾਂ ਮਨੁੱਖਾ ਜੀਵਨ ਵਿਅਰਥ ਗਵਾ ਲਿਆ ਹੈ ।
(ਪਰ) ਹੇ ਨਾਨਕ! (ਕਿਸੇ ਨੂੰ) ਕੁਝ (ਚੰਗਾ ਮੰਦਾ) ਆਖਿਆ ਨਹੀਂ ਜਾ ਸਕਦਾ (ਕਿਉਂੁਕਿ) ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ, ਆਪ ਕਰਦਾ ਹੈ ।੧ ।
Follow us on Twitter Facebook Tumblr Reddit Instagram Youtube