ਮਃ ੩ ॥
ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥
ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ ਸਜਾਇ ॥
ਆਤਮ ਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥
ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥
ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥੨॥
Sahib Singh
ਵੇੜਿਆ = ਘਿਰਿਆ ਹੋਇਆ ।
ਬੂਝ = ਸਮਝ ।
ਕਰਮੀ = ਮਿਹਰ ਨਾਲ ।
ਪਲੇ ਪਾਇ = ਮਿਲਦਾ ਹੈ ।
ਥਾਇ ਪਾਇ = ਕਬੂਲ ਕਰਦਾ ਹੈ ।
ਬੂਝ = ਸਮਝ ।
ਕਰਮੀ = ਮਿਹਰ ਨਾਲ ।
ਪਲੇ ਪਾਇ = ਮਿਲਦਾ ਹੈ ।
ਥਾਇ ਪਾਇ = ਕਬੂਲ ਕਰਦਾ ਹੈ ।
Sahib Singh
(ਇਹ ਕੁਦਰਤਿ ਦਾ ਤਰੀਕਾ ਹੈ ਕਿ) ਵਿਕਾਰਾਂ ਵਿਚ ਫਸਿਆ ਹੋਇਆ ਮਨ ਵਿਕਾਰਾਂ ਵਾਲੇ ਕਰਮ (ਹੀ) ਕਰਦਾ ਹੈ ।
(ਇਸ ਵਾਸਤੇ) ਮਾਇਆ ਦੇ ਪਿਆਰ ਵਿਚ (ਫਸੇ ਰਹਿ ਕੇ) ਜੋ ਮਨੁੱਖ ਪੂਜਾ ਕਰਦੇ ਹਨ, (ਇਸ ਪੂਜਾ ਦਾ ਉਹਨਾਂ ਨੂੰ ਕੁਝ ਲਾਭ ਨਹੀਂ ਹੁੰਦਾ) ਦਰਗਾਹ ਵਿਚ ਸਜ਼ਾ (ਹੀ) ਮਿਲਦੀ ਹੈ ।
ਆਤਮਾ ਨੂੰ ਚਾਨਣ ਬਖ਼ਸ਼ਣ ਵਾਲੇ ਪ੍ਰਭੂ ਦੀ ਹੀ ਪੂਜਾ ਕਰਨੀ ਚਾਹੀਦੀ ਹੈ, (ਪਰ) ਸਤਿਗੁਰੂ ਤੋਂ ਬਿਨਾ ਸਮਝ ਨਹੀਂ ਪੈਂਦੀ ।
ਸਤਿਗੁਰੂ ਦਾ ਭਾਣਾ (ਮੰਨਣਾ)—ਇਹੀ ਜਪੁ ਤਪੁ ਤੇ ਸੰਜਮ ਹੈ, ਪ੍ਰਭੂ ਮਿਹਰ ਕਰੇ ਤਾਂ ਇਹ (ਭਾਣਾ ਮੰਨਣ ਦੀ ਸਮਰੱਥਾ) ਪ੍ਰਾਪਤ ਹੁੰਦੀ ਹੈ ।
ਹੇ ਨਾਨਕ! (ਉਂਞ ਤਾਂ) ਜੋ ਸੇਵਾ ਹਰੀ ਨੂੰ ਚੰਗੀ ਲੱਗੇ ਉਹੀ ਪਰਵਾਨ ਹੁੰਦੀ ਹੈ, (ਪਰ) ਸੇਵਾ ਭੀ ਸੁਰਤਿ ਦੁਆਰਾ ਹੀ (ਭਾਵ, ਸੁਰਤਿ ਨੂੰ ਸਤਿਗੁਰੂ ਦੇ ਭਾਣੇ ਵਿਚ ਟਿਕਾ ਕੇ ਹੀ) ਕੀਤੀ ਜਾ ਸਕਦੀ ਹੈ ।