ਪਉੜੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ ਕਿਲਵਿਖ ਪਾਪ ਲਹਾਤੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥
ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥
ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥੧੩॥

Sahib Singh
ਕਿਲਵਿਖ = ਪਾਪ ।
ਜਿਤੁ ਮੁਖਿ = ਜਿਸ ਮੂੰਹ ਤੇ ।
ਤਿਤੁ ਮੁਖਿ = ਉਸ ਮੂੰਹ ਨਾਲ ।
    
Sahib Singh
ਹੇ ਮਰੇ ਮਨ! ਹਰੀ-ਨਾਮ ਦਾ ਸਿਮਰਨ ਕਰ, ਜਿਸ ਤੋਂ ਰਾਤ ਦਿਨ ਸਦਾ ਦੁਖ ਹੋਵੇ ।
ਹੇ ਮੇਰੇ ਮਨ! ਹਰੀ ਨਾਮ ਦਾ ਸਿਮਰਨ ਕਰਕੇ ਸਭ ਪਾਪ ਦੂਰ ਹੋ ਜਾਂਦੇ ਹਨ ।
ਹੇ ਮੇਰੇ ਮਨ! ਹਰੀ ਨਾਮ ਦਾ ਸਿਮਰਨ ਕਰ, ਜਿਸ ਨਾਲ ਸਭ ਦਰਿਦ੍ਰ ਦੁੱਖ ਤੇ ਭੁੱਖਾਂ ਲਹਿ ਜਾਣ ।
ਹੇ ਮੇਰੇ ਮਨ! ਹਰੀ ਨਾਮ ਦਾ ਸਿਮਰਨ ਕਰ, (ਜਿਸਕਰਕੇ) ਸਤਿਗੁਰੂ ਦੇ ਸਨਮੁਖ ਰਹਿ ਕੇ (ਤੇਰੇ ਅੰਦਰ) ਉੱਤਮ ਪ੍ਰੀਤਿ (ਭਾਵ, ਹਰੀ ਨਾਮ ਦੀ ਪ੍ਰੀਤਿ) ਬਣ ਜਾਏ ।
ਧੁਰ ਸੱਚੀ ਦਰਗਾਹ ਤੋਂ ਜਿਸ ਮੂੰਹ ਤੇ ਭਾਗ ਲਿਖਿਆ ਹੋਵੇ, ਪ੍ਰਭੂ ਉਸ ਮੂੰਹ ਤੋਂ (ਹੀ) ਆਪਣੇ ਨਾਮ ਦਾ ਸਿਮਰਨ ਕਰਾਉਂਦਾ ਹੈ ।੧੩ ।
Follow us on Twitter Facebook Tumblr Reddit Instagram Youtube