ਮਃ ੫ ॥
ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥
ਕਸਤੂਰੀ ਕੈ ਭੋਲੜੈ ਗੰਦੇ ਡੁੰਮਿ ਪਈਆਸੁ ॥੨॥

Sahib Singh
ਮੁੰਢਹ = ਮੂਲ ਤੋਂ ।
ਭੋਲੜੈ = ਭੁਲਾਵੇ ਵਿਚ ।
ਡੁੰਮਿ = ਡੂੰਘੇ ਟੋਏ ਵਿਚ ।
    
Sahib Singh
ਹੇ ਨਾਨਕ! ਜਿਸ (ਜੀਵ-ਇਸਤ੍ਰੀ) ਨੇ (ਸਭ ਦੇ) ਮੂਲ (ਸਿਰਜਣਹਾਰ) ਨੂੰ ਵਿਸਾਰਿਆ ਹੈ, ਉਹ ਮੁੜ ਮੁੜ ਜੰਮਦੀ ਮਰਦੀ ਹੈ, (ਤੇ ਉਹ) ਕਸਤੂਰੀ (ਭਾਵ, ਉੱਤਮ ਪਦਾਰਥ) ਦੇ ਭੁਲੇਖੇ (ਮਾਇਆ ਦੇ) ਗੰਦੇ ਟੋਏ ਵਿਚ ਪਈ ਹੋਈ ਹੈ ।੨ ।
Follow us on Twitter Facebook Tumblr Reddit Instagram Youtube