ਸਲੋਕ ਮਃ ੩ ॥
ਵੇਸ ਕਰੇ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥
ਪਿਰ ਕੈ ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥
ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥
ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥
ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥
ਬਿਨੁ ਨਾਵੈ ਕਿਨੈ ਨ ਪਾਇਆ ਦੇਖਹੁ ਰਿਦੈ ਬੀਚਾਰਿ ॥
ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥੧॥
Sahib Singh
ਨਿਵਾਰਣਹਾਰਿ = ਨਿਵਾਰਨ ਜੋਗੀ (ਹੋ ਜਾਂਦੀ ਹੈ) ।
ਕਰਤਾਰਿ = ਕਰਤਾਰ ਨੇ ।
ਸੁਆਲਿਉ = ਸੋਹਣੀ ।
ਰਾਵੀ = ਮਾਣੀ ਹੈ ।
ਸਿਰਜਨਹਾਰਿ = ਸਿਰਜਨਹਾਰ ਨੇ ।
ਕਰਤਾਰਿ = ਕਰਤਾਰ ਨੇ ।
ਸੁਆਲਿਉ = ਸੋਹਣੀ ।
ਰਾਵੀ = ਮਾਣੀ ਹੈ ।
ਸਿਰਜਨਹਾਰਿ = ਸਿਰਜਨਹਾਰ ਨੇ ।
Sahib Singh
ਝੂਠੀ, ਮਾਨੋ ਖੋਟੀ, ਭੈੜੇ ਲੱਛਣਾਂ ਵਾਲੀ ਤੇ ਕਰੂਪ ਇਸਤ੍ਰੀ ਆਪਣੇ ਸਰੀਰ ਨੂੰ ਸਿੰਗਾਰਦੀ ਹੈ; (ਪਰ) ਪਤੀ ਦੇ ਹੁਕਮ ਵਿਚ ਨਹੀਂ ਤੁਰਦੀ, (ਸਗੋਂ) ਮੂਰਖ ਇਸਤ੍ਰੀ (ਪਤੀ ਤੇ) ਹੁਕਮ ਚਲਾਉਂਦੀ ਹੈ (ਸਿੱਟਾ ਇਹ ਹੁੰਦਾ ਹੈ ਕਿ ਸਦਾ ਦੁਖੀ ਰਹਿੰਦੀ ਹੈ) ।
ਜੋ (ਜੀਵ-ਇਸਤ੍ਰੀ) ਸਤਿਗੁਰੂ ਦੀ ਰਜ਼ਾ ਵਿਚ ਚੱਲਦੀ ਹੈ ਉਹ ਅਪਾਣੇ ਸਾਰੇ ਦੁੱਖ-ਕਲੇਸ਼ ਨਿਵਾਰ ਲੈਂਦੀ ਹੈ ।
(ਪਰ, ਕੁਲੱਖਣੀ ਦੇ ਕੀਹ ਵੱਸ?) (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਕਰਤਾਰ ਨੇ ਧੁਰੋਂ ਜੋ (ਸੰਸਕਾਰਾਂ ਦਾ ਲੇਖ ਜੀਵਾਂ ਦੇ ਮੱਥੇ ਤੇ) ਲਿਖ ਦਿੱਤਾ ਹੈ, ਉਹ ਲਿਖਿਆ ਹੋਇਆ ਲੇਖ ਮਿਟਾਇਆ ਨਹੀਂ ਜਾ ਸਕਦਾ ।
(ਸੁਲੱਖਣੀ) ਤਨ ਮਨ (ਹਰੀ-) ਪਤੀ ਨੂੰ ਸਉਂਪ ਦੇਂਦੀ ਹੈ, ਤੇ ਸਤਿਗੁਰੂ ਦੇ ਸ਼ਬਦ ਵਿਚ ਬਿਰਤੀ ਜੋੜਦੀ ਹੈ ।
ਹਿਰਦੇ ਵਿਚ ਵਿਚਾਰ ਕਰ ਕੇ ਵੇਖ (ਭੀ) ਲਵੋ, ਕਿ ਨਾਮ (ਜਪਣ) ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ ।
ਹੇ ਨਾਨਕ! ਚੰਗੇ ਲੱਛਣਾਂ ਵਾਲੀ ਤੇ ਸੁੰਦਰ (ਜੀਵ-) ਇਸਤ੍ਰੀ ਉਹੀ ਹੈ, ਜਿਸ ਉਤੇ ਸਿਰਜਨਹਾਰ (ਪਤੀ) ਨੇ ਮਿਹਰ ਕੀਤੀ ਹੈ ।੧ ।