ਮਃ ੩ ॥
ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥
ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥
ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥
ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥
ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰ ਧਾਰਿ ॥੨॥
Sahib Singh
ਗੁਬਾਰੁ = ਹਨੇਰਾ ।
ਭਲਕੇ = ਨਿੱਤ ਸਵੇਰੇ, ਹਰ ਰੋਜ਼ ।
ਭਉਜਲੁ = ਸੰਸਾਰ = ਸਮੁੰਦਰ ।
ਉਰ = ਹਿਰਦਾ ।
ਭਲਕੇ = ਨਿੱਤ ਸਵੇਰੇ, ਹਰ ਰੋਜ਼ ।
ਭਉਜਲੁ = ਸੰਸਾਰ = ਸਮੁੰਦਰ ।
ਉਰ = ਹਿਰਦਾ ।
Sahib Singh
ਮਾਇਆ ਦਾ ਮੋਹ-ਪਿਆਰ (ਨਿਰਾ) ਹਨੇਰਾ ਹੈ, ਜਿਸ ਦਾ ਉਰਲਾ ਤੇ ਪਾਰਲਾ ਬੰਨਾ ਦਿੱਸਦਾ ਨਹੀਂ ।
ਸਤਿਗੁਰੂ ਤੋਂ ਮੁਖ ਮੋੜਨ ਵਾਲੇ, ਗਿਆਨ ਤੋਂ ਹੀਣ ਜੀਵ ਪ੍ਰਭੂ ਦਾ ਨਾਮ ਵਿਸਾਰ ਕੇ (ਉਸ ਹਨੇਰੇ ਵਿਚ) ਗੋਤੇ ਖਾਂਦੇ ਹਨ ਤੇ ਬੜਾ ਦੁੱਖ ਸਹਿੰਦੇ ਹਨ, ਨਿਤ ਨਵੇਂ ਸੂਰਜ (ਨਾਮ ਤੋਂ ਬਿਨਾ) ਹੋਰ ਬਥੇਰੇ ਕੰਮ ਕਰਦੇ ਹਨ ਤੇ ਮਾਇਆ ਦੇ ਪਿਆਰ ਵਿਚ (ਹੀ ਉਹਨਾਂ ਦੀ) ਬਿਰਤੀ (ਜੁੜੀ ਰਹਿੰਦੀ ਹੈ) ।
(ਜੋ ਜੀਵ) ਆਪਣੇ ਸਤਿਗੁਰੂ ਦੀ ਦੱਸੀ ਸੇਵਾ ਕਰਦੇ ਹਨ, ਉਹ (ਮਾਇਆ ਦੇ ਮੋਹ-ਰੂਪ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।
ਹੇ ਨਾਨਕ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ (ਜੀਵ) ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਦਾ-ਥਿਰ (ਪ੍ਰਭੂ) ਵਿਚ ਲੀਨ ਹੋ ਜਾਂਦੇ ਹਨ ।੨ ।