ਪਉੜੀ ॥
ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥
ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥
ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥
ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥
ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥

Sahib Singh
ਮਹੀਅਲਿ = ਮਹੀ ਤਲਿ, ਧਰਤੀ ਦੇ ਉਪਰ ।
ਕੂੜਿਆਰ = ਖੋਟੇ ਮਨ ਵਾਲੇ ।
ਜਿਨਿ = ਜਿਸ (ਹਰੀ) ਨੇ ।
ਜੈਕਾਰੁ = ਵਡਿਆਈ ।
ਡੰਡੁ = ਸਜ਼ਾ ।
    
Sahib Singh
ਪ੍ਰਭੂ ਜਲ ਵਿਚ ਥਲ ਵਿਚ ਪਿ੍ਰਥਵੀ ਉੱਤੇ ਹਰ ਥਾਂ ਵਿਆਪਕ ਹੈ, ਉਸ ਦਾ ਕੋਈ ਸ਼ਰੀਕ ਨਹੀਂ ਹੈ, ਪ੍ਰਭੂ ਆਪ ਹੀ ਬਹਿ ਕੇ (ਭਾਵ, ਗਹੁ ਨਾਲ) (ਜੀਵਾਂ ਦੇ ਚੰਗੇ ਮੰਦੇ ਕੀਤੇ ਕਰਮਾਂ ਦਾ) ਨਿਆਂ ਕਰਦਾ ਹੈ, ਮਨ ਦੇ ਖੋਟੇ ਸਭ ਜੀਵਾਂ ਨੂੰ ਮਾਰ ਕੇ ਕੱਢ ਦੇਂਦਾ ਹੈ (ਭਾਵ, ਆਪਣੇ ਚਰਨਾਂ ਤੋਂ ਵਿਛੋੜ ਦੇਂਦਾ ਹੈ), ਸੱਚ ਦੇ ਵਪਾਰੀਆਂਨੂੰ ਆਦਰ ਬਖ਼ਸ਼ਦਾ ਹੈ—ਹਰੀ ਨੇ ਇਹ ਧਰਮ ਦਾ ਨਿਆਂ ਕੀਤਾ ਹੈ ।
(ਹੇ ਭਾਈ!) ਸਾਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ, ਜਿਸ ਨੇ (ਸਦਾ) ਗ਼ਰੀਬਾਂ ਅਨਾਥਾਂ ਦੀ ਰਾਖੀ ਕੀਤੀ ਹੈ, ਧਰਮੀਆਂ ਨੂੰ ਵਡਿਆਈ ਦਿੱਤੀ ਹੈ ਤੇ ਪਾਪੀਆਂ ਨੂੰ ਦੰਡ ਦਿੱਤਾ ਹੈ ।੧੬ ।
Follow us on Twitter Facebook Tumblr Reddit Instagram Youtube