ਮਃ ੩ ॥
ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥
ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥
ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥
ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥੨॥

Sahib Singh
ਭਾਇ = ਪਿਆਰ ਵਿਚ ।
ਸੁਆਲਿਓ = ਸੋਹਣੇ ਰੂਪ ਵਾਲੀ {ਨੋਟ:- ਲਫ਼ਜ਼ ‘ਸੁਆਲਿਓ’ ਦਾ ਅਰਥ ਹੈ ‘ਸੋਹਣੇ ਰੂਪ ਵਾਲਾ’ ।
    ਦੋਹਾਂ ਦਾ ਫ਼ਰਕ ਚੇਤੇ ਰੱਖਣ ਵਾਲਾ ਹੈ} ।
ਮੇਲਣਹਾਰਿ = ਮੇਲਣਹਾਰ ਨੇ ।
    
Sahib Singh
ਜੀਊਂਦੇ ਖਸਮ ਵਾਲੀ (ਗੁਰਮੁਖ ਜੀਵ-) ਇਸਤ੍ਰੀ (ਉਹ ਹੈ ਜੋ) ਗੁਰੂ ਦੇ ਸ਼ਬਦ ਦੀ ਰਾਹੀਂ ਸਤਿਗੁਰੂ ਦੇ ਪ੍ਰੇਮ-ਪਿਆਰ ਵਿਚ ਸਦਾ ਆਪਣੇ ਹਰੀ-ਖਸਮ (ਦੀ ਯਾਦ) ਦਾ ਆਨੰਦ ਮਾਣਦੀ ਹੈ ।
ਉਹ ਸੁੰਦਰ ਨਾਰੀ ਬਹੁਤ ਸੋਹਣੇ ਰੂਪ ਵਾਲੀ ਤੇ ਸੋਭਾ ਵਾਲੀ ਹੈ ।
ਹੇ ਨਾਨਕ! ਨਾਮ ਵਿਚ (ਜੁੜੀ ਹੋਣ ਕਰਕੇ) (ਗੁਰਮੁਖ) ਸੋਹਾਗਣ ਨੂੰ ਮੇਲਣਹਾਰ ਹਰੀ ਨੇ (ਆਪਣੇ ਵਿਚ) ਮਿਲਾ ਲਿਆ ਹੈ ।੨ ।
Follow us on Twitter Facebook Tumblr Reddit Instagram Youtube