ਸਲੋਕ ਮਃ ੩ ॥
ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥
ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥
ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥
ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
Sahib Singh
ਭਾਣੈ = ਹੁਕਮ ਵਿਚ ।
ਵਡਿਆਈ = ਆਦਰ ।
ਮਨਿ = ਮਨ ਵਿਚ ।
ਕਰਮਿ = ਬਖ਼ਸ਼ਸ਼ ਦੀ ਰਾਹੀਂ ।
ਵਡਿਆਈ = ਆਦਰ ।
ਮਨਿ = ਮਨ ਵਿਚ ।
ਕਰਮਿ = ਬਖ਼ਸ਼ਸ਼ ਦੀ ਰਾਹੀਂ ।
Sahib Singh
ਜੋ ਮਨੁੱਖ ਸਤਿਗੁਰੂ ਦੇ ਭਾਣੇ ਵਿਚ ਜੀਵਨ ਬਤੀਤ ਕਰਦਾ ਹੈ, ਉਸ ਦਾ (ਹਰੀ ਦੀ ਦਰਗਾਹ ਵਿਚ) ਬੜਾ ਆਦਰ ਹੁੰਦਾ ਹੈ, ਪ੍ਰਭੂ ਦਾ ਉੱਤਮ ਨਾਮ ਉਸ ਦੇ ਮਨ ਵਿਚ ਘਰ ਕਰਦਾ ਹੈ (ਟਿਕਦਾ ਹੈ), ਤੇ ਕੋਈ (ਮਾਇਕ ਪਦਾਰਥ ਉੱਤਮ ‘ਨਾਮ’ ਦੇ ਸੰਸਕਾਰਾਂ ਨੂੰ ਉਸ ਦੇ ਹਿਰਦੇ ਵਿਚੋਂ) ਦੂਰ ਨਹੀਂ ਕਰ ਸਕਦਾ ।
(ਪਰ ਨਾਮ-ਪ੍ਰਾਪਤੀ ਦਾ ਕਾਰਨ, ਭਾਵ, ਭਾਣਾ ਮੰਨਣ ਦਾ ਉੱਦਮ, ਮਨੁੱਖ ਦੇ ਆਪਣੇ ਵੱਸ ਵਿਚ ਨਹੀਂ), ਕੋਈ ਗੁਰਮੁਖ ਜੀਊੜਾ ਸਮਝਦਾ ਹੈ, ਕਿ ਜਿਸ ਤੇ (ਹਰੀ ਆਪ) ਆਪਣੀ ਮਿਹਰ ਕਰੇ, ਉਸ ਨੂੰ ਉਸ ਮਿਹਰ ਸਦਕਾ (ਉੱਤਮ ਨਾਮ) ਪ੍ਰਾਪਤ ਹੁੰਦਾ ਹੈ, (ਕਿਉਂਕਿ) ਹੇ ਨਾਨਕ! ਕਾਰਣ ਸਿਰਜਨਹਾਰ ਦੇ ਵੱਸ ਵਿਚ ਹੈ ।੧ ।