ਮਃ ੧ ॥
ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥
ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥

Sahib Singh
    
Sahib Singh
ਜਿਸ ਵੱਲ (ਪ੍ਰਭੂ) ਪਿਆਰ ਨਾਲ ਤੱਕੇ ਉਸ ਦਾ ਬਗੁਲਾ (-ਪਨ, ਭਾਵ, ਪਖੰਡ ਦੂਰ ਹੋਣਾ) ਕੀਹ ਅੌਖਾ ਹੈ ਤੇ ਉਸ ਦਾ ਹੰਸ (ਭਾਵ, ਉੱਜਲ-ਮਤਿ ਬਣਨਾ ਕੀਹ (ਮੁਸ਼ਕਿਲ ਹੈ) ?
ਹੇ ਨਾਨਕ! ਜੇ ਪ੍ਰਭੂ ਚਾਹੇ (ਤਾਂ ਉਹ ਬਾਹਰੋਂ ਚੰਗੇ ਦਿੱਸਣ ਵਾਲੇ ਨੂੰ ਤਾਂ ਕਿਤੇ ਰਿਹਾ) ਕਾਂ ਨੂੰ ਭੀ (ਭਾਵ, ਅੰਦਰੋਂ ਗੰਦੇ ਆਚਰਨ ਵਾਲੇ ਨੂੰ ਭੀ ਉੱਜਲ-ਬੁਧਿ) ਹੰਸ ਬਣਾ ਦੇਂਦਾ ਹੈ ।੨ ।
Follow us on Twitter Facebook Tumblr Reddit Instagram Youtube