ਸਲੋਕ ਮਃ ੩ ॥
ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥
ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥
ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥
ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥
Sahib Singh
ਜੀਉ = ਜਿੰਦ ।
ਪਿੰਡੁ = ਸਰੀਰ ।
ਪਿੰਡੁ = ਸਰੀਰ ।
Sahib Singh
ਜੋ ਹਰੀ ਸਭ ਜੀਵਾਂ ਨੂੰ ਧਰਵਾਸ ਦੇਂਦਾ ਹੈ, ਇਹ ਜਿੰਦ ਤੇ ਸਰੀਰ ਸਭ ਕੁਝ ਉਸੇ ਦਾ (ਦਿੱਤਾ ਹੋਇਆ) ਹੈ ।
ਹੇ ਨਾਨਕ! ਗੁਰੂ ਦੇ ਸਨਮੁਖ ਰਹਿ ਕੇ (ਐਸੇ) ਦਾਤਾਰ ਦੀ ਨਿੱਤ ਸੇਵਾ ਕਰਨੀ ਚਾਹੀਦੀ ਹੈ ।
ਸਦਕੇ ਹਾਂ ਉਹਨਾਂ ਤੋਂ, ਜਿਨ੍ਹਾਂ ਨੇ ਨਿਰੰਕਾਰ ਹਰੀ ਦਾ ਸਿਮਰਨ ਕੀਤਾ ਹੈ ।
ਉਹਨਾਂ ਦੇ ਮੂੰਹ ਸਦਾ ਖਿੜੇ (ਰਹਿੰਦੇ ਹਨ) ਤੇ ਸਾਰਾ ਸੰਸਾਰ ਉਹਨਾਂ ਅੱਗੇ ਸਿਰ ਨਿਵਾਉਂਦਾ ਹੈ ।੧ ।