ਮਃ ੩ ॥
ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥
ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥
ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥
ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥

Sahib Singh
ਨਉਨਿਧਿ = ਪੁਰਾਤਨ ਸੰਸਕ੍ਰਿਤ ਪੁਸਤਕਾਂ ਵਿਚ ਧਨ ਦਾ ਦੇਵਤਾ ਕੁਬੇਰ ਨੂੰ ਮੰਨਿਆ ਗਿਆ ਹੈ ।
    ਉਸ ਦਾ ਟਿਕਾਣਾ ਕੈਲਾਸ਼ ਪਰਬਤ ਦੱਸਿਆ ਜਾਂਦਾ ਹੈ ।
    ਉਸ ਦੇ ਖ਼ਜ਼ਾਨਿਆਂ ਦੀ ਗਿਣਤੀ ੯ ਹੈ, ਜੋ ਇਸ ਤ੍ਰਹਾਂ ਦੱਸੀ ਗਈ ਹੈ:ਮਹਾਪªÓਚ ਪªÓਚ _ਜ਼ਖੋ ਮਕਰਕÁਛਪੌ । ।
    ਮੁਕੁਂਦ ਕੁਂਦ ਨੀਲਾÓਚ ਖਵLÓਚ ਨਿਧਯੋ ਨਵ। ।
    ਮਹਾ ਪਦਮ, ਪਦਮ, ਸ਼ੰਖ, ਮਕਰ, ਕੱਛਪ, ਮੁਕੁੰਦ, ਕੁੰਦ, ਨੀਲ, ਖਰਵ ।
ਅਨਹਦ = ਇਕ = ਰਸ ।
ਧੁਨੀ = ਸੁਰ, ਸਿਮਰਨ ਦੀ ਰੌ ।
ਅਨਹਦ ਧੁਨੀ ਵਜਦੇ = (ਉਸ ਦੇ ਅੰਦਰ) ਇਕ-ਰਸ ਟਿਕੇ ਰਹਿਣ ਵਾਲੀ ਸੁਰ ਵਾਲੇ ਵਾਜੇ ਵੱਜਦੇ ਹਨ ।
    
Sahib Singh
ਜੇ ਗੁਰੂ ਮਿਲ ਪਏ, ਤਾਂ ਮਨੁੱਖ ਦੀ ਸੁਰਤਿ ਮਾਇਆ ਵਲੋਂ ਹਟ ਜਾਂਦੀ ਹੈ (ਐਸੇ ਮਨੁੱਖ ਨੂੰ) ਖਾਣ-ਖਰਚਣ ਲਈ, ਮਾਨੋ, ਜਗਤ ਦੀ ਸਾਰੀ ਹੀ ਮਾਇਆ ਮਿਲ ਜਾਂਦੀ ਹੈ; ਅਠਾਰਾਂ (ਹੀ) ਸਿੱਧੀਆਂ (ਭਾਵ, ਆਤਮਕ ਸ਼ਕਤੀਆਂ) ਉਸ ਦੇ ਪਿੱਛੇ ਲੱਗੀਆਂ ਫਿਰਦੀਆਂ ਹਨ (ਪਰ ਉਹ ਪਰਵਾਹ ਨਹੀਂ ਕਰਦਾ ਤੇ) ਆਪਣੇ ਹਿਰਦੇ ਵਿਚ ਅਡੋਲ ਰਹਿੰਦਾ ਹੈ ।
ਸਹਜ ਸੁਭਾਇ ਇਕ-ਰਸ ਉਸ ਦੇ ਅੰਦਰ ਸਿਮਰਨ ਦੀ ਰੌ ਚਲਦੀ ਰਹਿੰਦੀ ਹੈ ਤੇ ਪਿਆਰ ਦੀ ਤਾਂਘ ਵਿਚ ਉਹ ਹਰੀ ਨਾਲ ਬਿਰਤੀ ਜੋੜੀ ਰੱਖਦਾ ਹੈ ।
ਹੇ ਨਾਨਕ! ਹਰੀ ਦੀ (ਇਹੋ ਜਿਹੀ) ਭਗਤੀ ਉਹਨਾਂ ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮਸਤਕ ਤੇ (ਪਿਛਲੇ ਭਗਤੀ ਭਾਵ ਵਾਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ) ਧੁਰ ਤੋਂ (ਭਗਤੀ ਵਾਲੇ ਸੰਸਕਾਰ) ਲਿਖੇ ਪਏ ਹਨ ।੨ ।
Follow us on Twitter Facebook Tumblr Reddit Instagram Youtube