ਮਾਝ ਮਹਲਾ ੪ ॥
ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥
ਮਿਲਿ ਸੰਗਤਿ ਮਨਿ ਨਾਮੁ ਵਸਾਈ ॥
ਹਰਿ ਪ੍ਰਭ ਅਗਮ ਅਗੋਚਰ ਸੁਆਮੀ ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥੧॥
ਧਨੁ ਧਨੁ ਹਰਿ ਜਨ ਜਿਨਿ ਹਰਿ ਪ੍ਰਭੁ ਜਾਤਾ ॥
ਜਾਇ ਪੁਛਾ ਜਨ ਹਰਿ ਕੀ ਬਾਤਾ ॥
ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥੨॥
ਸਤਿਗੁਰ ਦਾਤੈ ਨਾਮੁ ਦਿੜਾਇਆ ॥
ਵਡਭਾਗੀ ਗੁਰ ਦਰਸਨੁ ਪਾਇਆ ॥
ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥੩॥
ਹਰਿ ਸਤਸੰਗਤਿ ਸਤ ਪੁਰਖੁ ਮਿਲਾਈਐ ॥
ਮਿਲਿ ਸਤਸੰਗਤਿ ਹਰਿ ਨਾਮੁ ਧਿਆਈਐ ॥
ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥੪॥੬॥
Sahib Singh
ਮਿਲਿ = ਮਿਲ ਕੇ ।
ਮਨਿ = ਮਨ ਵਿਚ ।
ਵਸਾਈ = ਵਸਾਈਂ, ਮੈਂ ਵਸਾਵਾਂ ।
ਹਉ = ਮੈਂ ।
ਪ੍ਰਭ = ਹੇ ਪ੍ਰਭੂ !
ਅਗਮ = ਹੇ ਅਪਹੁੰਚ ਪ੍ਰਭੂ !
ਅਗੋਚਰ = ਉਹ ਪ੍ਰਭੂ ਜਿਸ ਤਕ ਗਿਆਨ-ਇੰਦਿ੍ਰਆਂ ਦੀ ਪਹੁੰਚ ਨਹੀਂ ਹੋ ਸਕਦੀ ।
ਕੀਚੈ = ਕੀਤਾ ਜਾ ਸਕੇ ।੧।ਜਿਨ—ਜਿਨ੍ਹਾਂ ਨੇ ।
ਜਾਤਾ = ਪਛਾਣਿਆ, ਡੂੰਘੀ ਸਾਂਝ ਪਾਈ ।
ਜਾਇ = ਜਾ ਕੇ ।
ਪੁਛਾ = ਪੁੱਛਾਂ ।
ਪਾਵ = {‘ਪਾਉ’ ਤੋਂ ਬਹੁ = ਵਚਨ} ਪੈਰ ।
ਮਲੋਵਾ = ਮਲੋਵਾਂ, ਮਲਾਂ ।
ਮਲਿ = ਮਲ ਕੇ ।
ਪੀਚੈ = ਪੀਤਾ ਜਾਏ ।੨ ।
ਦਾਤੈ = ਦਾਤੇ ਨੇ ।
ਦਿੜਾਇਆ = (ਹਿਰਦੇ ਵਿਚ) ਪੱਕਾ ਕਰ ਦਿੱਤਾ ।
ਸਚੁ = ਸਦਾ = ਥਿਰ ਰਹਿਣ ਵਾਲਾ ।
ਬੋਲੀ = ਬੋਲੀਂ, ਮੈਂ ਬੋਲਾਂ ।
ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ ।
ਲੀਚੈ = ਲਿਆ ਜਾ ਸਕਦਾ ਹੈ ।੩ ।
ਹਰਿ = ਹੇ ਹਰੀ !
ਧਿਆਈਐ = ਧਿਆਇਆ ਜਾ ਸਕਦਾ ਹੈ ।
ਸੁਣੀ = ਮੈਂ ਸੁਣਾਂ ।
ਬੋਲੀ = ਮੈਂ ਬੋਲਾਂ ।
ਪਰੀਚੈ = ਪਰੀਚਦਾ ਹੈ ।੪ ।

(ਮੇਰੀ ਅਰਦਾਸਿ ਹੈ ਕਿ) ਮੈਂ ਗੋਬਿੰਦ ਦੇ ਗੁਣ ਗਾਵਾਂ, ਮੈਂ ਹਰੀ ਦਾ ਨਾਮ ਸਿਮਰਾਂ, ਤੇ ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਵਾਂ ।
ਹੇ ਹਰੀ! ਹੇ ਪ੍ਰਭੂ! ਹੇ ਅਪਹੁੰਚ (ਪ੍ਰਭੂ)! ਹੇ ਅਗੋਚਰ (ਪ੍ਰਭੂ)! ਹੇ ਸੁਆਮੀ! (ਜੇ ਤੇਰੀ ਮਿਹਰ ਹੋਵੇ ਤਾਂ) ਸਤਿਗੁਰੂ ਨੂੰ ਮਿਲ ਕੇ ਤੇਰੇ ਨਾਮ ਦਾ ਆਨੰਦ ਮਾਣਿਆ ਜਾ ਸਕਦਾ ਹੈ ।੧ ।
ਭਾਗਾਂ ਵਾਲੇ ਹਨ ਪਰਮਾਤਮਾ ਦੇ ਉਹ ਸੇਵਕ ਜਿਨ੍ਹਾਂ ਨੇ ਹਰਿ-ਪ੍ਰਭੂ ਨਾਲ ਡੂੰਘੀ ਸਾਂਝ ਪਾ ਰੱਖੀ ਹੈ ।
(ਮੇਰਾ ਜੀ ਲੋਚਦਾ ਹੈ ਕਿ) ਮੈਂ ਉਹਨਾਂ ਹਰਿ-ਜਨਾਂ ਕੋਲ ਜਾ ਕੇ ਹਰੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਪੁੱਛਾਂ ।
ਮੈ ਉਹਨਾਂ ਦੇ ਪੈਰ ਘੁੱਟਾਂ, (ਉਹਨਾਂ ਦੇ ਪੈਰ) ਮਲ ਮਲ ਕੇ ਧੋਵਾਂ ।
ਹਰੀ ਦੇ ਸੇਵਕਾਂ ਨੂੰ ਹੀ ਮਿਲ ਕੇ ਹਰੀ ਦਾ ਨਾਮ-ਰਸ ਪੀਤਾ ਜਾ ਸਕਦਾ ਹੈ ।੨ ।
(ਨਾਮ ਦੀ ਦਾਤਿ) ਦੇਣ ਵਾਲੇ ਸਤਿਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ, ਵੱਡੇ ਭਾਗਾਂ ਨਾਲ ਮੈਨੂੰ ਗੁਰੂ ਦਾ ਦਰਸ਼ਨ ਪ੍ਰਾਪਤ ਹੋਇਆ ।
ਹੁਣ ਮੈਂ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਮਾਣਦਾ ਹਾਂ ਤੇ ਸਦਾ ਕਾਇਮ ਰਹਿਣ ਵਾਲਾ ਅੰਮਿ੍ਰਤ ਨਾਮ (ਮੂੰਹੋਂ) ਉਚਾਰਦਾ ਹਾਂ ।
ਪੂਰੇ ਗੁਰੂ ਦੀ ਰਾਹੀਂ (ਹੀ) ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਲਿਆ ਜਾ ਸਕਦਾ ਹੈ ।੩ ।
ਹੇ ਹਰੀ! ਮੈਨੂੰ ਸਾਧ ਸੰਗਤਿ ਮਿਲਾ, ਮੈਨੂੰ ਸਤਿਗੁਰੂ ਮਿਲਾ ।
ਸਾਧ ਸੰਗਤਿ ਵਿਚ ਮਿਲ ਕੇ ਹੀ ਹਰਿ-ਨਾਮ ਸਿਮਰਿਆ ਜਾ ਸਕਦਾ ਹੈ ।
ਹੇ ਨਾਨਕ! (ਅਰਦਾਸ ਕਰ ਕਿ ਸਾਧ ਸੰਗਤਿ ਵਿਚ ਮਿਲ ਕੇ ਗੁਰੁ ਦੀ ਸਰਨ ਪੈ ਕੇ) ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦਾ ਰਹਾਂ ਤੇ ਮੂੰਹੋਂ ਬੋਲਦਾ ਰਹਾਂ ।
ਗੁਰੂ ਦੀ ਮਤਿ ਲੈ ਕੇ (ਮਨ) ਪਰਮਾਤਮਾ ਦੇ ਨਾਮ ਵਿਚ ਪਰਚਿਆ ਰਹਿੰਦਾ ਹੈ ।੪।੬ ।