ਰਾਗੁ ਮਾਝ ਮਹਲਾ ੫ ॥
ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥
ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥
ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥
ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥
ਨਉ ਨਿਧਿ ਤੇਰੈ ਅਖੁਟ ਭੰਡਾਰਾ ॥
ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥
ਸਭੁ ਕੋ ਆਸੈ ਤੇਰੀ ਬੈਠਾ ॥
ਘਟ ਘਟ ਅੰਤਰਿ ਤੂੰਹੈ ਵੁਠਾ ॥
ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥
ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥
ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥
ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
Sahib Singh
ਰੁਤਿ = {¢ਤੁ} ਮੌਸਮ ।
ਸੁਹਾਵੀ = ਸੁਖਦਾਈ ।
ਜਿਤੁ = ਜਿਸ (ਰੁੱਤ) ਵਿਚ ।
ਸਮਾਲੀ = ਮੈਂ ਸੰਭਾਲਦਾ ਹਾਂ, ਹਿਰਦੇ ਵਿਚ ਵਸਾਂਦਾ ਹਾਂ ।
ਸੁਹੇਲਾ = ਸੁਖਦਾਈ ।
ਘਾਲੀ = ਸੇਵਾ ਵਿਚ ।
ਰਿਦਾ = ਹਿਰਦਾ ।
ਸੁਹੇਲਾ = ਸ਼ਾਂਤ ।
ਵੁਠਾ = ਵੱਸਿਆ ।੧ ।
ਨਉ ਨਿਧਿ = (ਦੁਨੀਆ ਦੇ) ਨੌ ਹੀ ਖ਼ਜ਼ਾਨੇ ।
ਅਖੁਟ = ਕਦੇ ਨਾਹ ਮੁੱਕਣ ਵਾਲੇ ।
ਅਘਾਵੈ = ਰੱਜ ਜਾਂਦਾ ਹੈ ।੨।ਸਭੁ ਕੋ—ਹਰੇਕ ਜੀਵ ।
ਸਾਝੀਵਾਲ = ਤੇਰੇ ਨਾਲ ਸਾਂਝ ਰੱਖਣ ਵਾਲੇ ।
ਸਦਾਇਨਿ = ਅਖਵਾਂਦੇ ਹਨ ।
ਕਿਸੈ = ਕਿਸੇ ਤੋਂ ।
ਬਾਹਰਾ = ਵੱਖਰਾ ।੩ ।
ਗੁਰਮੁਖਿ = ਗੁਰੂ ਦੀ ਸਰਨ ਪਾ ਕੇ ।
ਮਨਮੁਖਿ = ਮਨ ਦਾ ਗ਼ੁਲਾਮ ਬਣਾ ਕੇ ।
ਜਨਮਿ = ਜਨਮ (ਮਰਨ ਦੇ ਗੇੜ) ਵਿਚ ।
ਦਸਾਹਰਾ = ਪਰਗਟ ।੪ ।

ਹੇ ਸਭ ਜੀਵਾਂ ਦੇ ਦਾਤੇ! ਜਦੋਂ ਮੈਂ ਤੈਨੂੰ ਆਪਣੇ ਹਿਰਦੇ ਵਿਚ ਵਸਾਂਦਾ ਹਾਂ, ਉਹ ਸਮਾ ਮੈਨੂੰ ਸੁਖਦਾਈ ਜਾਪਦਾ ਹੈ ।
ਹੇ ਪ੍ਰਭੂ! ਜੇਹੜਾ ਕੰਮ ਮੈਂ ਤੇਰੀ ਸੇਵਾ ਵਾਸਤੇ ਕਰਦਾ ਹਾਂ, ਉਹ ਕੰਮ ਮੈਨੂੰ ਸੁਖਾਵਾਂ ਲੱਗਦਾ ਹੈ ।
ਹੇ ਦਾਤਾਰ! ਜਿਸ ਹਿਰਦੇ ਵਿਚ ਤੂੰ ਵੱਸਦਾ ਹੈਂ, ਉਹ ਹਿਰਦਾ ਠੰਢਾ-ਠਾਰ ਰਹਿੰਦਾ ਹੈ ।੧ ।
ਹੇ ਦਾਤਾਰ! ਤੂੰ ਸਾਡਾ ਸਭਨਾਂ ਜੀਵਾਂ ਦਾ ਪਿਉ ਹੈਂ (ਤੇ ਸਭ ਨੂੰ ਹੀ ਦਾਤਾਂ ਬਖ਼ਸ਼ਦਾ ਹੈਂ) ।
ਤੇਰੇ ਘਰ ਵਿਚ (ਜਗਤ ਦੇ ਸਾਰੇ) ਨੌ ਹੀ ਖ਼ਜ਼ਾਨੇ ਮੌਜੂਦ ਹਨ, ਤੇਰੇ ਖ਼ਜ਼ਾਨਿਆਂ ਵਿਚ ਕਦੇ ਤੋਟ ਨਹੀਂ ਆਉਂਦੀ ।
(ਪਰ) ਜਿਸ ਨੂੰ (ਤੂੰ ਆਪਣੇ ਨਾਮ ਦੀ ਦਾਤਿ) ਦੇਂਦਾ ਹੈਂ, ਉਹ (ਦੁਨੀਆ ਦੇ ਪਦਾਰਥਾਂ ਵਲੋਂ) ਰੱਜ ਜਾਂਦਾ ਹੈ, ਤਿ੍ਰਪਤ ਹੋ ਜਾਂਦਾ ਹੈ, ਤੇ, ਹੇ ਪ੍ਰਭੂ! ਉਹੀ ਤੇਰਾ ਭਗਤ (ਅਖਵਾ ਸਕਦਾ) ਹੈ ।੨ ।
ਹੇ ਦਾਤਾਰ! ਹਰੇਕ ਜੀਵ ਤੇਰੀ! (ਬਖ਼ਸ਼ਸ਼ ਦੀ) ਆਸ ਰੱਖੀ ਬੈਠਾ ਹੈ, ਹਰੇਕ ਸਰੀਰ ਵਿਚ ਤੂੰ ਆਪ ਹੀ ਵੱਸ ਰਿਹਾ ਹੈਂ ।
(ਦੁਨੀਆ ਦੇ) ਸਾਰੇ ਜੀਅ ਜੰਤ ਤੇਰੇ ਨਾਲ ਹੀ ਸਾਂਝ ਰੱਖਣ ਵਾਲੇ ਅਖਵਾਂਦੇ ਹਨ ।
ਕੋਈ ਜੀਵ ਐਸਾ ਨਹੀਂ ਦਿੱਸਦਾ, ਜੋ ਤੈਥੋਂ ਵੱਖਰਾ ਹੋਵੇ (ਜਿਸ ਵਿਚ ਤੂੰ ਨਾਹ ਹੋਵੇਂ) ।੩ ।
ਹੇ ਦਾਤਾਰ! ਤੂੰ ਆਪ ਹੀ ਜੀਵਾਂ ਨੂੰ ਗੁਰੂ ਦੀ ਸਰਨ ਪਾ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਕਰਾ ਦੇਂਦਾ ਹੈਂ, ਤੂੰ ਆਪ ਹੀ ਜੀਵਾਂ ਨੂੰ ਮਨ ਦਾ ਗ਼ੁਲਾਮ ਬਣਾ ਕੇ ਜਨਮ ਮਰਨ ਦੇ ਗੇੜ ਵਿਚ ਭਵਾਂਦਾ ਹੈਂ ।
ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਂ ਤੈਥੋਂ ਕੁਰਬਾਨ ਹਾਂ, ਇਹ ਸਾਰੀ ਜਗਤ-ਰਚਨਾ ਤੇਰਾ ਹੀ ਪ੍ਰਤੱਖ ਤਮਾਸ਼ਾ ਹੈ ।੪।੨।੯ ।
ਨੋਟ: ਅੰਕ ੨ ਦਾ ਭਾਵ ਹੈ ਕਿ ਗੁਰੂ ਅਰਜਨ ਸਾਹਿਬ ਦਾ ਦੂਜਾ ਸ਼ਬਦ ਹੈ ।