ਮਾਝ ਮਹਲਾ ੫ ॥
ਪਾਰਬ੍ਰਹਮ ਅਪਰੰਪਰ ਦੇਵਾ ॥
ਅਗਮ ਅਗੋਚਰ ਅਲਖ ਅਭੇਵਾ ॥
ਦੀਨ ਦਇਆਲ ਗੋਪਾਲ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥੧॥

ਗੁਰਮੁਖਿ ਮਧੁਸੂਦਨੁ ਨਿਸਤਾਰੇ ॥
ਗੁਰਮੁਖਿ ਸੰਗੀ ਕ੍ਰਿਸਨ ਮੁਰਾਰੇ ॥
ਦਇਆਲ ਦਮੋਦਰੁ ਗੁਰਮੁਖਿ ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥੨॥

ਨਿਰਹਾਰੀ ਕੇਸਵ ਨਿਰਵੈਰਾ ॥
ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥
ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥੩॥

ਅਮੋਘ ਦਰਸਨ ਬੇਅੰਤ ਅਪਾਰਾ ॥
ਵਡ ਸਮਰਥੁ ਸਦਾ ਦਾਤਾਰਾ ॥
ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥੪॥੬॥੧੩॥

Sahib Singh
ਪਾਰਬ੍ਰਹਮ = ਪਰਮ ਆਤਮਾ, ਪਰਮਾਤਮਾ ।
ਅਪਰੰਪਰ = {ਅਪਰ ਨਾÔਿਤ ਪਰੋ ਯÔਯ—ਜਿਸ ਤੋਂ ਪਰੇ ਹੋਰ ਕੋਈ ਨਹੀਂ} ਜਿਸ ਤੋਂ ਪਰੇ ਹੋਰ ਕੋਈ ਨਹੀਂ, ਜੋ ਸਭ ਤੋਂ ਪਰੇ ਹੈ ।
ਦੇਵ = ਪ੍ਰਕਾਸ਼ = ਰੂਪ {ਦਿਵ—ਚਮਕਣਾੱ} ।
ਅਲਖ = {ਅਲ™ਯ} ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ ।
ਦਇਆਲ = ਦਇਆ ਦਾ ਘਰ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਗਾਤੀ = ਗਤਿ ਦੇਣ ਵਾਲਾ, ਉੱਚੀ ਆਤਮਕ ਅਵਸਥਾ ਦੇਣ ਵਾਲਾ ।
ਮਧੁਸੂਦਨੁ = {‘ਮਧੁ’ ਦੈਂਤ ਨੂੰ ਮਾਰਨ ਵਾਲਾ} ਪਰਮਾਤਮਾ ।
ਸੰਗੀ = ਸਾਥੀ ।
ਮੁਰਾਰੇ = {ਮੁਰ—ਅਰਿ} ਪਰਮਾਤਮਾ ।
ਦਮੋਦਰੁ = {ਦਾਮਨੱ ੳਦਰ—ਕਿ੍ਰਸ਼ਨ} ਪਰਮਾਤਮਾ ।
ਹੋਰਤੁ = ਹੋਰ ਦੀ ਰਾਹੀਂ ।
ਹੋਰਤੁ ਭਾਤੀ = ਹੋਰ ਤਰੀਕੇ ਦੀ ਰਾਹੀਂ ।੨ ।
ਨਿਰਹਾਰੀ = {ਨਿਰ ਆਹਾਰੀ} ਜਿਸ ਨੂੰ ਕਿਸੇ ਖ਼ੁਰਾਕ ਦੀ ਲੋੜ ਨਹੀਂ, ਪਰਮਾਤਮਾ ।
ਕੇਸਵ = {ਕੇ_ਾ: ਪ੍ਰ_Ôਯਾ: ਸਂਿਤ ਅÔਯ} ਲੰਮੇ ਕੇਸਾਂ ਵਾਲਾ, ਪਰਮਾਤਮਾ ।
ਕੋਟਿ = ਕ੍ਰੋੜ ।
ਇਕਾਤੀ = {ਓਕਾਂਿਤਨੱ ਧੲਵੋਟੲਦ ਟੋ ੋਨੲ ੋਬਜੲਚਟ ੋਨਲੇ} ਅਨਿੰਨ ।੩ ।
ਅਮੋਘ = {ਅਮੋਧ} ਨਾਹ ਖੁੰਝਣ ਵਾਲਾ, ਜ਼ਰੂਰ ਫਲ ਦੇਣ ਵਾਲਾ ।
ਤਿਤੁ = ਉਸ ਦੀ ਰਾਹੀਂ ।
ਗਤਿ = ਉੱਚੀ ਆਤਮਕ ਅਵਸਥਾ ।
ਵਿਰਲੀ = ਵਿਰਲੀਂ ।੪ ।
    
Sahib Singh
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਉਸ ਹਰੀ ਦਾ ਸਿਮਰਨ ਕਰੋ, ਜੋ ਪਰਮ ਆਤਮਾ ਹੈ, ਜਿਸ ਤੋਂ ਪਰੇ ਹੋਰ ਕੋਈ ਨਹੀਂ, ਜੋ ਸਭ ਤੋਂ ਪਰੇ ਹੈ, ਜੋ ਪ੍ਰਕਾਸ਼-ਰੂਪ ਹੈ, ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦਿ੍ਰਆਂਦੀ ਪਹੁੰਚ ਨਹੀਂ ਹੋ ਸਕਦੀ, ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ, ਜੋ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੋ ਸਿ੍ਰਸ਼ਟੀ ਦੀ ਪਾਲਣਾ ਕਰਨ ਵਾਲਾ ਹੈ, ਜੋ ਸਿ੍ਰਸ਼ਟੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ਅਤੇ ਜੋ ਉੱਚੀ ਆਤਮਕ ਅਵਸਥਾ ਦੇਣ ਵਾਲਾ ਹੈ ।੧ ।
ਗੁਰੂ ਦੀ ਸਰਨ ਪਿਆਂ ਮਧੂ-ਦੈਂਤ ਨੂੰ ਮਾਰਨ ਵਾਲਾ (ਵਿਕਾਰ-ਦੈਂਤਾਂ ਤੋਂ) ਬਚਾ ਲੈਂਦਾ ਹੈ ।
ਗੁਰੂ ਦੀ ਸਰਨ ਪਿਆਂ ਮੁਰ-ਦੈਂਤ ਦਾ ਮਾਰਨ ਵਾਲਾ ਪ੍ਰਭੂ (ਸਦਾ ਲਈ) ਸਾਥੀ ਬਣ ਜਾਂਦਾ ਹੈ ।
ਗੁਰੂ ਦੀ ਸਰਨ ਪਿਆਂ ਹੀ ਉਹ ਪ੍ਰਭੂ ਮਿਲਦਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਨੂੰ ਦਮੋਦਰ ਆਖਿਆ ਜਾਂਦਾ ਹੈ, ਕਿਸੇ ਹੋਰ ਤਰੀਕੇ ਨਾਲ ਨਹੀਂ ਮਿਲ ਸਕਦਾ ।੨ ।
ਕ੍ਰੋੜਾਂ ਹੀ ਸੇਵਕ ਜਿਸ ਦੇ ਪੈਰ ਪੂਜਦੇ ਹਨ, ਉਹ ਪਰਮਾਤਮਾ ਕੇਸ਼ਵ (ਸੋਹਣੇ ਕੇਸਾਂ ਵਾਲਾ) ਕਿਸੇ ਨਾਲ ਵੈਰ ਨਹੀਂ ਰੱਖਦਾ ਤੇ ਉਸ ਨੂੰੁ ਕਿਸੇ ਖ਼ੁਰਾਕ ਦੀ ਲੋੜ ਨਹੀਂ ਪੈਂਦੀ ।
ਗੁਰੂ ਦੀ ਰਾਹੀਂ ਜਿਸ ਮਨੁੱਖ ਦੇ ਹਿਰਦੇ ਵਿਚ ਉਹ ਵੱਸ ਪੈਂਦਾ ਹੈ, ਉਹ ਮਨੁੱਖ ਅਨਿੰਨ ਭਗਤ ਬਣ ਜਾਂਦਾ ਹੈ ।੩ ।
ਉਸ ਪਰਮਾਤਮਾ ਦਾ ਦਰਸਨ ਜ਼ਰੂਰ (ਮਨ-ਇੱਛਤ) ਫਲ ਦੇਂਦਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
ਉਹ ਵੱਡੀਆਂ ਤਾਕਤਾਂ ਵਾਲਾ ਹੈ, ਤੇ ਉਹ ਸਦਾ ਹੀ ਦਾਤਾਂ ਦੇਂਦਾ ਰਹਿੰਦਾ ਹੈ ।
ਗੁਰੂ ਦੀ ਸਰਨ ਪੈ ਕੇ ਜੇ ਉਸ ਦਾ ਨਾਮ ਜਪੀਏ, ਤਾਂ ਉਸ ਨਾਮ ਦੀ ਬਰਕਤਿ ਨਾਲ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ।
ਪਰ, ਹੇ ਨਾਨਕ! ਇਹ ਉੱਚੀ ਆਤਮਕ ਅਵਸਥਾ ਵਿਰਲਿਆਂ ਨੇ ਹੀ ਸਮਝੀ ਹੈ ।੪।੬।੧੩ ।
Follow us on Twitter Facebook Tumblr Reddit Instagram Youtube