ਮਾਝ ਮਹਲਾ ੫ ॥
ਵਿਸਰੁ ਨਾਹੀ ਏਵਡ ਦਾਤੇ ॥
ਕਰਿ ਕਿਰਪਾ ਭਗਤਨ ਸੰਗਿ ਰਾਤੇ ॥
ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥
ਮਾਟੀ ਅੰਧੀ ਸੁਰਤਿ ਸਮਾਈ ॥
ਸਭ ਕਿਛੁ ਦੀਆ ਭਲੀਆ ਜਾਈ ॥
ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥
ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥
ਛਤੀਹ ਅੰਮ੍ਰਿਤ ਭੋਜਨੁ ਖਾਣਾ ॥
ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥
ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥
ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥
ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥
Sahib Singh
ਦਾਤੇ = ਹੇ ਦਾਤਾਰ !
ਸੰਗਿ = ਨਾਲ ।
ਰਾਤੇ = ਹੇ ਰੱਤੇ ਹੋਏ !
ਰੈਣਿ = ਰਾਤ ।
ਧਿਆਇ = ਧਿਆਈਂ, ਮੈਂ ਧਿਆਵਾਂ ।
ਮੋਹਿ = ਮੈਨੂੰ ।੧ ।
ਮਾਟੀ = ਸਰੀਰ ।
ਸੁਰਤਿ = ਜੋਤਿ, ਸਮਝ, ਸੋਚਣ ਦੀ ਤਾਕਤ ।
ਸਮਾਈ = ਲੀਨ ਕਰ ਦਿੱਤੀ, ਪਾਈ ।
ਭਲੀਆ = ਚੰਗੀਆਂ ।
ਜਾਈ = ਥਾਵਾਂ ।੨ ।
ਛਤੀਹ ਅੰਮਿ੍ਰਤ ਭੋਜਨੁ = ਕਈ ਕਿਸਮਾਂ ਦਾ ਵਧੀਆ ਖਾਣਾ ।
ਸੁਖਾਲੀ = ਸੁਖਦਾਈ ।
ਪਵਣਾ = ਹਵਾ ।
ਸਹਜ ਕੇਲ = ਬੇਫ਼ਿਕਰੀ ਦੇ ਕਲੋਲ ।੩ ।
ਜਿਤੁ = ਜਿਸ (ਬੁਧਿ) ਦੀ ਰਾਹੀਂ ।੪ ।

ਹੇ ਇਤਨੇ ਵੱਡੇ ਦਾਤਾਰ! (ਹੇ ਬੇਅੰਤ ਦਾਤਾਂ ਦੇਣ ਵਾਲੇ ਪ੍ਰਭੂ!) ਹੇ ਭਗਤਾਂ ਨਾਲ ਪਿਆਰ ਕਰਨ ਵਾਲੇ ਪ੍ਰਭੂ! (ਮੇਰੇ ਉੇਤੇ) ਕਿਰਪਾ ਕਰ, ਮੈਂ ਤੈਨੂੰ ਕਦੇ ਨਾਹ ਭੁਲਾਵਾਂ ।
ਮੈਨੂੰ ਇਹ ਦਾਨ ਦੇਹ ਕਿ ਜਿਵੇਂ ਹੋ ਸਕੇ ਮੈਂ ਦਿਨ ਰਾਤ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ ।੧ ।
ਹੇ ਪ੍ਰਭੂ! (ਸਾਡੇ ਇਸ) ਜੜ੍ਹ ਸਰੀਰ ਵਿਚ ਤੂੰ ਚੇਤਨਤਾ ਪਾ ਦਿੱਤੀ ਹੈ, ਤੂੰ (ਸਾਨੂੰ ਜੀਵਾਂ ਨੂੰ) ਸਭ ਕੁਝ ਦਿੱਤਾ ਹੋਇਆ ਹੈ, ਚੰਗੀਆਂ ਥਾਵਾਂ ਦਿੱਤੀਆਂ ਹੋਈਆਂ ਹਨ ।
ਹੇ ਪ੍ਰਭੂ! (ਤੇਰੇ ਪੈਦਾ ਕੀਤੇ ਜੀਵ ਕਈ ਤ੍ਰਹਾਂ ਦੀਆਂ) ਖ਼ੁਸ਼ੀਆਂ ਖੇਡ ਤਮਾਸ਼ੇ ਕਰ ਰਹੇ ਹਨ, ਇਹ ਸਭ ਕੁਝ ਜੋ ਹੋ ਰਿਹਾ ਹੈ ਤੇਰੀ ਰਜ਼ਾ ਅਨੁਸਾਰ ਹੋ ਰਿਹਾ ਹੈ ।੨ ।
(ਹੇ ਪ੍ਰਭੂ!) ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਭ ਕੁਝ ਸਾਨੂੰ ਮਿਲ ਰਿਹਾ ਹੈ, (ਜਿਸ ਦੀ ਮਿਹਰ ਨਾਲ) ਅਨੇਕਾਂ ਕਿਸਮਾਂ ਦਾ ਖਾਣਾ ਅਸੀ ਖਾ ਰਹੇ ਹਾਂ, (ਆਰਾਮ ਕਰਨ ਲਈ) ਸੁਖਦਾਈ ਮੰਜੇ-ਬਿਸਤ੍ਰੇ ਸਾਨੂੰ ਮਿਲੇ ਹੋਏ ਹਨ, ਠੰਢੀ ਹਵਾ ਅਸੀ ਮਾਣ ਰਹੇ ਹਾਂ, ਤੇ ਬੇਫ਼ਿਕਰੀ ਦੇ ਕਈ ਖੇਡ ਤਮਾਸ਼ੇ ਕਰਦੇ ਰਹਿੰਦੇ ਹਾਂ (ਉਸ ਨੂੰ ਕਦੀ ਵਿਸਾਰਨਾ ਨਹੀਂ ਚਾਹੀਦਾ) ।੩ ।
ਹੇ ਪ੍ਰਭੂ! ਮੈਨੂੰ ਅਜੇਹੀ ਅਕਲ ਦੇ, ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਕਦੇ ਨਾਹ ਭੁਲਾਵਾਂ, ਮੈਨੂੰ ਉਹੀ ਮਤਿ ਦੇਹ, ਕਿ ਮੈਂ ਤੈਨੂੰ ਸਿਮਰਦਾ ਰਹਾਂ ।
ਹੇ ਨਾਨਕ! (ਆਖ—) ਮੈਨੂੰ ਗੁਰੂ ਦੇ ਚਰਨਾਂ ਦਾ ਆਸਰਾ ਦੇਹ, ਤਾਕਿ ਮੈਂ ਹਰੇਕ ਸਾਹ ਦੇ ਨਾਲ ਤੇਰੇ ਗੁਣ ਗਾਂਦਾ ਰਹਾਂ ।੪।੧੨।੧੯ ।