ਮਾਝ ਮਹਲਾ ੫ ॥
ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥
ਗੁਰ ਪਰਸਾਦਿ ਕਿਨੈ ਵਿਰਲੈ ਜਾਣੀ ॥
ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥੧॥
ਸੇ ਨੇਤ੍ਰ ਪਰਵਾਣੁ ਜਿਨੀ ਦਰਸਨੁ ਪੇਖਾ ॥
ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥
ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥੨॥
ਸੁਣਿ ਸਾਜਨ ਮੇਰੇ ਮੀਤ ਪਿਆਰੇ ॥
ਸਾਧਸੰਗਿ ਖਿਨ ਮਾਹਿ ਉਧਾਰੇ ॥
ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥੩॥
ਦੁਇ ਕਰ ਜੋੜਿ ਇਕੁ ਬਿਨਉ ਕਰੀਜੈ ॥
ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥੪॥੨੨॥੨੯॥
Sahib Singh
ਸਫਲੁ = ਫਲ ਦੇਣਾ ਵਾਲਾ, ਲਾਭਦਾਇਕ ।
ਜਿਤੁ = ਜਿਸ (ਬਾਣੀ) ਦੀ ਰਾਹੀਂ ।
ਵਖਾਣੀ = ਵਖਾਣਿਆ, ਉਚਾਰਿਆ ।
ਪਰਸਾਦਿ = ਕਿਰਪਾ ਨਾਲ ।
ਕਿਨੈ = ਕਿਸੇ ਨੇ ।
ਜਾਣੀ = ਸਾਂਝ ਪਾਈ ।
ਧੰਨੁ = ਭਾਗਾਂ ਵਾਲਾ {ਧਂਯ} ।
ਜਿਤੁ = ਜਿਸ (ਵੇਲੇ) ਵਿਚ ।
ਪਰਵਾਨਾ = ਕਬੂਲ ।
ਆਏ = ਜਗਤ ਵਿਚ ਜਨਮੇ ।
ਤੇ = ਉਹ ਬੰਦੇ ।੧ ।
ਸੇ ਨੇਤ੍ਰ = ਉਹ ਅੱਖਾਂ {ਬਹੁ-ਵਚਨ} ।
ਪਰਵਾਣੁ = {ਪ੍ਰਮਾਣ—ਅੁਟਹੋਰਟਿੇ} ਮੰਨਿਆ ਪ੍ਰਮੰਨਿਆ ਮਿਆਰ ।
ਪੇਖਾ = ਵੇਖਿਆ ।
ਕਰ = ਹੱਥ {ਬਹੁ = ਵਚਨ} ।
ਕਰੁ = ਹੱਥ (ਇਕ = ਵਚਨ) ।
ਜਸੁ = ਸਿਫ਼ਤਿ = ਸਾਲਾਹ ।
ਲੇਖਾ = ਲਿਖੀ ।
ਮਾਰਗਿ = ਰਸਤੇ ਉੱਤੇ ।
ਹਉ = ਮੈਂ ।
ਬਲਿ = ਕੁਰਬਾਨ ।੨ ।
ਸਾਜਨ = ਹੇ ਸੱਜਣ !
ਖਿਨ ਮਾਹਿ = ਇਕ ਖਿਨ ਵਿਚ {˜ਣ—ਅ ਮੋਮੲਨਟ} ।
ਕਿਲਵਿਖ = ਪਾਪ ।੩ ।
ਦੁਇ ਕਰ = ਦੋਵੇਂ ਹੱਥ ।
ਬਿਨਉ = ਬੇਨਤੀ {ਵਿਨਯ ।
ਪੁਲਿੰਗ} ।
ਪਥਰੁ = ਕਠੋਰ = ਚਿੱਤ ।
ਪ੍ਰਭ = ਪ੍ਰਭੂ ਜੀ ।੪ ।

(ਹੇ ਭਾਈ!) ਉਸ ਬਾਣੀ ਨੂੰ ਪੜ੍ਹਨਾ ਲਾਭਦਾਇਕ ਉੱਦਮ ਹੈ, ਜਿਸ ਬਾਣੀ ਦੀ ਰਾਹੀਂ ਕੋਈ ਮਨੁੱਖ ਪਰਮਾਤਮਾ ਦਾ ਨਾਮ ਉਚਾਰਦਾ ਹੈ ।
(ਪਰ) ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ (ਅਜੇਹੀ ਬਾਣੀ ਨਾਲ) ਸਾਂਝ ਪਾਈ ਹੈ ।
(ਹੇ ਭਾਈ!) ਉਹ ਵੇਲਾ ਭਾਗਾਂ ਵਾਲਾ ਜਾਣੋ, ਜਿਸ ਵੇਲੇ ਪਰਮਾਤਮਾ ਦੇ ਗੁਣ ਗਾਏ ਜਾਣ ਤੇ ਸੁਣੇ ਜਾਣ ।
ਜਗਤ-ਵਿਚ-ਜਨਮੇ ਉਹੀ ਮਨੁੱਖ ਮਨੁੱਖਾ ਮਿਆਰ ਵਿਚ ਪੂਰੇ ਗਿਣੇ ਜਾਂਦੇ ਹਨ (ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਤੇ ਸੁਣਦੇ ਹਨ) ।੧।ਉਹੀ ਅੱਖਾਂ ਇਨਸਾਨੀ ਅੱਖਾਂ ਅਖਵਾਣ ਦੇ ਜੋਗ ਹਨ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ ।
ਉਹ ਹੱਥ ਚੰਗੇ ਹਨ ਜਿਨ੍ਹਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਲਿਖੀ ਹੈ ।
ਉਹ ਪੈਰ ਸੁਖ ਦੇਣ ਵਾਲੇ ਹਨ, ਜੇਹੜੇ ਪਰਮਾਤਮਾ ਦੇ (ਮਿਲਾਪ ਦੇ) ਰਾਹ ਉੱਤੇ ਤੁਰਦੇ ਹਨ ।
ਮੈਂ ਉਹਨਾਂ (ਅੱਖਾਂ ਹੱਥਾਂ ਪੈਰਾਂ) ਤੋਂ ਸਦਕੇ ਜਾਂਦਾ ਹਾਂ ।
ਇਹਨਾਂ ਦੀ ਸੰਗਤਿ ਵਿਚ ਪਰਮਾਤਮਾ ਨਾਲ ਸਾਂਝ ਪੈ ਸਕਦੀ ਹੈ ।੨ ।
ਹੇ ਮੇਰੇ ਪਿਆਰੇ ਮਿਤ੍ਰ ਪ੍ਰਭੂ! ਸੱਜਣ-ਪ੍ਰਭੂ! (ਮੇਰੀ ਬੇਨਤੀ) ਸੁਣ (ਮੈਨੂੰ ਸਾਧ ਸੰਗਤਿ ਦੇਹ) ਸਾਧ ਸੰਗਤਿ ਵਿਚ ਰਿਹਾਂ ਇਕ ਖਿਨ ਵਿਚ ਹੀ (ਪਾਪਾਂ ਵਿਕਾਰਾਂ ਤੋਂ) ਬਚ ਜਾਈਦਾ ਹੈ ।
(ਜੇਹੜਾ ਮਨੁੱਖ ਸਾਧ ਸੰਗਤਿ ਵਿਚ ਰਹਿੰਦਾ ਹੈ) ਸਾਰੇ ਪਾਪ ਕੱਟ ਕੇ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ ।
ਉਸ ਦੇ ਜਨਮ ਮਰਨ ਦੇ ਗੇੜ ਮਿਟ ਜਾਂਦੇ ਹਨ ।੩ ।
(ਹੇ ਭਾਈ!) ਦੋਵੇਂ ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੇ) ਇਕ (ਇਹ) ਅਰਦਾਸ ਕਰਨੀ ਚਾਹੀਦੀ ਹੈ (ਕਿ ਹੇ ਪ੍ਰਭੂ!) ਮਿਹਰ ਕਰ ਕੇ (ਵਿਕਾਰਾਂ ਦੇ ਸਮੁੰਦਰ ਵਿਚ) ਡੱਬ ਰਹੇ ਮੈਨੂੰ ਕਠੋਰ-ਚਿੱਤ ਨੂੰ ਬਚਾ ਲੈ ।
(ਹੇ ਭਾਈ! ਇਹ ਅਰਦਾਸਾਂ ਸੁਣ ਕੇ) ਪ੍ਰਭੂ ਜੀ ਮੈਂ ਨਾਨਕ ਉੱਤੇ ਦਇਆਵਾਨ ਹੋ ਗਏ ਹਨ, ਤੇ ਪ੍ਰਭੂ ਜੀ ਨਾਨਕ ਦੇ ਮਨ ਵਿਚ ਪਿਆਰੇ ਲੱਗਣ ਲੱਗ ਪਏ ਹਨ ।੪।੨੨।੨੯ ।