ਮਾਝ ਮਹਲਾ ੫ ॥
ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥
ਸੁਣਿ ਸੁਣਿ ਹੋਵੈ ਪਰਮ ਗਤਿ ਮੇਰੀ ॥
ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥੧॥
ਸੂਖੁ ਭਇਆ ਦੁਖੁ ਦੂਰਿ ਪਰਾਨਾ ॥
ਸੰਤ ਰਸਨ ਹਰਿ ਨਾਮੁ ਵਖਾਨਾ ॥
ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥੨॥
ਦਇਆ ਧਾਰੀ ਤਿਨਿ ਸਿਰਜਨਹਾਰੇ ॥
ਜੀਅ ਜੰਤ ਸਗਲੇ ਪ੍ਰਤਿਪਾਰੇ ॥
ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥੩॥
ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥
ਕਰਣਹਾਰਿ ਖਿਨ ਭੀਤਰਿ ਕਰਿਆ ॥
ਗੁਰਮੁਖਿ ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥੪॥੨੩॥੩੦॥
Sahib Singh
ਅੰਮਿ੍ਰਤ = ਆਤਮਕ ਜੀਵਨ ਦੇਣ ਵਾਲੀ ।
ਹਰਿ = ਹੇ ਹਰੀ !
ਸੁਣਿ = ਸੁਣ ਕੇ ।
ਸੁਣਿ ਸੁਣਿ = ਮੁੜ ਮੁੜ ਸੁਣ ਕੇ ।
ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ ।
ਜਲਨਿ = ਸੜਨ ।
ਸੀਤਲੁ = ਠੰਢਾ, ਸ਼ਾਂਤ ।
ਪਾਏ = ਪਾਇ, ਪਾ ਕੇ ।੧ ।
੫ਰਾਨਾ = ਪਲਾਨਾ, ਦੌੜ ਗਿਆ ।
ਰਸਨ = ਜੀਭ ।
ਸੰਤ ਰਸਨ = ਗੁਰੂ ਦੀ ਜੀਭ ਨੇ ।
ਵਖਾਨਾ = ਉਚਾਰਿਆ ।
ਨੀਰਿ = ਪਾਣੀ ਨਾਲ ।
ਜਲ ਥਲ = ਟੋਏ ਟਿੱਬੇ ।
ਸਰ = ਤਾਲਾਬ ।
ਸੁਭਰ = ਨਕਾ = ਨਕ ।
ਬਿਰਥਾ = ਖ਼ਾਲੀ, ਸੱਖਣਾ ।੨ ।
ਤਿਨਿ = ਉਸ ਨੇ ।
ਸਿਰਜਨਹਾਰੇ = ਸਿਰਜਨਹਾਰਿ, ਸਿਰਜਨਹਾਰ ਨੇ ।
ਪ੍ਰਤਿਪਾਰੇ = ਰੱਖਿਆ ਕੀਤੀ ।
ਸਗਲੇ = ਸਾਰੇ ।
ਤਿ੍ਰਪਤਿ ਅਘਾਏ = ਪੂਰਨ ਤੌਰ ਤੇ ਰੱਜ ਗਏ ।੩ ।
ਵਣੁ = ਜੰਗਲ ।
ਤਿ੍ਰਣੁ = ਘਾਹ ਦਾ ਤੀਲਾ ।
ਕੀਤੋਨੁ = ਕੀਤਾ ਉਨਿ, ਉਸ ਨੇ ਕਰ ਦਿੱਤਾ ।
ਕਰਣਹਾਰਿ = ਕਰਨਹਾਰ ਨੇ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਤਿਸੈ = ਉਸ ਪ੍ਰਭੂ ਨੂੰ ।੪ ।
ਹਰਿ = ਹੇ ਹਰੀ !
ਸੁਣਿ = ਸੁਣ ਕੇ ।
ਸੁਣਿ ਸੁਣਿ = ਮੁੜ ਮੁੜ ਸੁਣ ਕੇ ।
ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ ।
ਜਲਨਿ = ਸੜਨ ।
ਸੀਤਲੁ = ਠੰਢਾ, ਸ਼ਾਂਤ ।
ਪਾਏ = ਪਾਇ, ਪਾ ਕੇ ।੧ ।
੫ਰਾਨਾ = ਪਲਾਨਾ, ਦੌੜ ਗਿਆ ।
ਰਸਨ = ਜੀਭ ।
ਸੰਤ ਰਸਨ = ਗੁਰੂ ਦੀ ਜੀਭ ਨੇ ।
ਵਖਾਨਾ = ਉਚਾਰਿਆ ।
ਨੀਰਿ = ਪਾਣੀ ਨਾਲ ।
ਜਲ ਥਲ = ਟੋਏ ਟਿੱਬੇ ।
ਸਰ = ਤਾਲਾਬ ।
ਸੁਭਰ = ਨਕਾ = ਨਕ ।
ਬਿਰਥਾ = ਖ਼ਾਲੀ, ਸੱਖਣਾ ।੨ ।
ਤਿਨਿ = ਉਸ ਨੇ ।
ਸਿਰਜਨਹਾਰੇ = ਸਿਰਜਨਹਾਰਿ, ਸਿਰਜਨਹਾਰ ਨੇ ।
ਪ੍ਰਤਿਪਾਰੇ = ਰੱਖਿਆ ਕੀਤੀ ।
ਸਗਲੇ = ਸਾਰੇ ।
ਤਿ੍ਰਪਤਿ ਅਘਾਏ = ਪੂਰਨ ਤੌਰ ਤੇ ਰੱਜ ਗਏ ।੩ ।
ਵਣੁ = ਜੰਗਲ ।
ਤਿ੍ਰਣੁ = ਘਾਹ ਦਾ ਤੀਲਾ ।
ਕੀਤੋਨੁ = ਕੀਤਾ ਉਨਿ, ਉਸ ਨੇ ਕਰ ਦਿੱਤਾ ।
ਕਰਣਹਾਰਿ = ਕਰਨਹਾਰ ਨੇ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।
ਤਿਸੈ = ਉਸ ਪ੍ਰਭੂ ਨੂੰ ।੪ ।
Sahib Singh
ਹੇ ਹਰੀ ।
ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ (ਆਤਮਕ ਮੌਤ ਤੋਂ ਬਚਾਣ ਵਾਲੀ ਹੈ), (ਗੁਰੂ ਦੀ ਉਚਾਰੀ ਹੋਈ ਇਹ ਬਾਣੀ) ਮੁੜ ਮੁੜ ਸੁਣ ਕੇ ਮੇਰੀ ਉੱਚੀ ਆਤਮਕ ਅਵਸਥਾਬਣਦੀ ਜਾ ਰਹੀ ਹੈ ।
ਗੁਰੂ ਦਾ ਦਰਸਨ ਕਰ ਕੇ (ਤ੍ਰਿਸ਼ਨਾ ਈਰਖਾ ਆਦਿਕ ਦੀ) ਸੜਨ ਬੁੱਝ ਜਾਂਦੀ ਹੈ ਤੇ ਮਨ ਠੰਢਾ-ਠਾਰ ਹੋ ਜਾਂਦਾ ਹੈ ।੧ ।
ਗੁਰੂ ਦੀ ਜੀਭ ਨੇ (ਜਦੋਂ) ਪਰਮਾਤਮਾ ਦਾ ਨਾਮ ਉਚਾਰਿਆ (ਜਿਸ ਨੇ ਉਸ ਨੂੰ ਸੁਣਿਆ ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਹੋ ਗਿਆ (ਉਸ ਦਾ) ਦੁੱਖ ਦੂਰ ਭੱਜ ਗਿਆ ।
(ਜਿਵੇਂ ਵਰਖਾ ਹੋਣ ਨਾਲ) ਟੋਏ ਟਿੱਬੇ ਤਾਲਾਬ (ਸਭ) ਪਾਣੀ ਨਾਲ ਨਕਾ-ਨਕ ਭਰ ਜਾਂਦੇ ਹਨ (ਤਿਵੇਂ ਗੁਰੂ ਦੇ ਦਰ ਤੇ ਪ੍ਰਭੂ-ਨਾਮ ਦੀ ਵਰਖਾ ਹੁੰਦੀ ਹੈ ਤੇ ਜੇਹੜੇ ਵਡਭਾਗੀ ਮਨੁੱਖ ਗੁਰੂ ਦੀ ਸਰਨ ਆਉਂਦੇ ਹਨ ਉਹਨਾਂ ਦਾ ਮਨ ਉਹਨਾਂ ਦੇ ਗਿਆਨ-ਇੰਦ੍ਰੇ ਸਭ ਨਾਮ-ਜਲ ਨਾਲ ਨਕਾ-ਨਕ ਭਰ ਜਾਂਦੇ ਹਨ ।
ਗੁਰੂ ਦੇ ਦਰ ਤੇ ਆਇਆਂ ਕੋਈ ਮਨੁੱਖ (ਨਾਮ-ਅੰਮਿ੍ਰਤ ਤੋਂ) ਸੱਖਣਾ ਨਹੀਂ ਜਾਂਦਾ ।੨ ।
ਉਸ ਸਿਰਜਨਹਾਰ ਪ੍ਰਭੂ ਨੇ (ਮਿਹਰ ਕੀਤੀ) (ਤੇ ਗੁਰੂ ਘੱਲਿਆ, ਇਸ ਤ੍ਰਹਾਂ ਉਸ ਨੇ ਸਿ੍ਰਸ਼ਟੀ ਦੇ) ਸਾਰੇ ਜੀਵਾਂ ਦੀ (ਵਿਕਾਰਾਂ ਤੋਂ) ਰਾਖੀ (ਦੀ ਵਿਓਂਤ) ਕੀਤੀ ।
ਮਿਹਰਵਾਨ ਕਿਰਪਾਲ ਦਇਆਵਾਨ (ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਸਰਨ ਆਏ) ਸਾਰੇ ਜੀਵ (ਮਾਇਆ ਦੀ ਤ੍ਰੇਹ ਭੁੱਖ ਵਲੋਂ) ਪੂਰਨ ਤੌਰ ਤੇ ਰੱਜ ਗਏ ।੩ ।
(ਜਿਵੇਂ ਜਦੋਂ) ਜਗਤ ਦੇ ਪੈਦਾ ਕਰਨ ਵਾਲੇ ਪ੍ਰਭੂ ਨੇ (ਵਰਖਾ ਕੀਤੀ ਤਾਂ) ਇਕ ਪਲ ਵਿਚ ਹੀ ਜੰਗਲ ਘਾਹ ਤੇ ਸਾਰਾ ਤਿ੍ਰਵਨੀ ਜਗਤ ਹਰਾ ਕਰ ਦਿੱਤਾ (ਤਿਵੇਂ ਉਸ ਦਾ ਭੇਜਿਆ ਗੁਰੂ ਨਾਮ ਦੀ ਵਰਖਾ ਕਰਦਾ ਹੈ, ਗੁਰੂ-ਦਰ ਤੇ ਆਏ ਬੰਦਿਆਂ ਦੇ ਹਿਰਦੇ ਨਾਮ-ਜਲ ਨਾਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ) ।
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੇਹੜਾ ਮਨੁੱਖ ਉਸ ਪਰਮਾਤਮਾ ਨੂੰ ਸਿਮਰਦਾ ਹੈ, ਪਰਮਾਤਮਾ ਉਸ ਦੇ ਮਨ ਦੀ ਆਸ ਪੂਰੀ ਕਰ ਦੇਂਦਾ ਹੈ (ਦੁਨੀਆ ਦੀਆਂ ਆਸਾ-ਤ੍ਰਿਸ਼ਨਾ ਵਿਚ ਭਟਕਣੋਂ ਉਸ ਨੂੰ ਬਚਾ ਲੈਂਦਾ ਹੈ) ।੪।੨੩।੩੦ ।