ਮਾਝ ਮਹਲਾ ੫ ॥
ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥
ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥
ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੋੁਪਾਲਾ ਜੀਉ ॥੧॥
ਗੁਣ ਗਾਵਤ ਮਨੁ ਹਰਿਆ ਹੋਵੈ ॥
ਕਥਾ ਸੁਣਤ ਮਲੁ ਸਗਲੀ ਖੋਵੈ ॥
ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥੨॥
ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥
ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥
ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥੩॥
ਸਤਿ ਸਤਿ ਸਤਿ ਪ੍ਰਭੁ ਸੋਈ ॥
ਸਦਾ ਸਦਾ ਸਦ ਆਪੇ ਹੋਈ ॥
ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥੪॥੨੬॥੩੩॥
Sahib Singh
ਸੁਣਿ ਸੁਣ ਕੇ ।
ਸੋਇ = {œੁਤਿ} ਖ਼ਬਰ, ਗੱਲ ।
ਅਤਿ ਭਾਰੀ = ਬਹੁਤ ਵੱਡਾ ।
ਕਰਤਬ = {ਕਤLÒਯ} ਫ਼ਰਜ਼ ।
ਓਟ = ਆਸਰਾ ।
ਗੁੋਪਾਲ = ਹੇ ਗੋਪਾਲ !
{ਅੱਖਰ ‘ਗ’ ਦੇ ਨਾਲ ਦੋ ਲਗਾਂ ਹਨ ੁ ਅਤੇ ੋ ।
ਅਸਲ ਲਫ਼ਜ਼ ‘ਗੋਪਾਲ’ ਹੈ, ਇੱਥੇ ‘ਗੁਪਾਲ’ ਪੜ੍ਹਨਾ ਹੈ} ।੧ ।
ਗਾਵਤ = ਗਾਂਦਿਆਂ ।
ਮਲੁ = ਵਿਕਾਰਾਂ ਦੀ ਮੈਲ ।
ਸਗਲੀ = ਸਾਰੀ ।
ਖੋਵੈ = ਨਾਸ ਹੋ ਜਾਂਦੀ ਹੈ ।
ਸੰਤਨ ਕੈ ਸੰਗਿ = ਸੰਤਾਂ ਦੀ ਸੰਗਤਿ ਵਿਚ ।
ਜਪਉ = ਜਪਉਂ, ਮੈਂ ਜਪਦਾ ਹਾਂ ।੨ ।
ਸਾਸਿ ਸਾਸਿ = ਹਰੇਕ ਸਾਹ ਦੇ ਨਾਲ ।
ਸਮਾਰਉ = ਮੈਂ ਸੰਭਾਲਦਾ ਹਾਂ, ਮੈਂ ਚੇਤੇ ਕਰਦਾ ਹਾਂ ।
ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ ।
ਮਨਿ = ਮਨ ਵਿਚ ।
ਧਾਰਉ = ਧਾਰਉਂ, ਮੈਂ ਟਿਕਾਂਦਾ ਹਾਂ ।
ਮਇਆ = ਦਇਆ ।੩।ਸਤਿ—{ਸÄਯ} ਸਦਾ ਕਾਇਮ ਰਹਿਣ ਵਾਲਾ ।
ਆਪੇ = ਆਪ ਹੀ ।
ਚਲਿਤ = {ਚਰਿ>} ਤਮਾਸ਼ੇ ।
ਪਿਆਰੇ = ਹੇ ਪਿਆਰੇ ਪ੍ਰਭੂ !
ਦੇਖਿ = ਵੇਖ ਕੇ ।
ਨਿਹਾਲਾ = ਪ੍ਰਸੰਨ ।੪ ।

ਹੇ ਪ੍ਰਭੂ! ਤੇਰੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
ਤੂੰ ਮੇਰਾ ਪਿਆਰਾ ਹੈਂ, ਤੂੰ ਮੇਰਾ ਪਾਲਣਹਾਰ ਹੈਂ, ਤੂੰ ਬਹੁਤ ਵੱਡਾ (ਮਾਲਕ) ਹੈਂ ।
ਹੇ ਪ੍ਰਭੂ! ਆਪਣੇ ਫ਼ਰਜ਼ ਤੂੰ ਆਪ ਹੀ ਜਾਣਦਾ ਹੈਂ ।
ਹੇ ਸਿ੍ਰਸ਼ਟੀ ਦੇ ਪਾਲਣ ਵਾਲੇ! ਮੈਨੂੰ ਤੇਰਾ ਹੀ ਆਸਰਾ ਹੈ ।੧ ।
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕੇ (ਆਤਮਕ ਜੀਵਨ ਵਲੋਂ ਮੇਰਾ ਸੁੱਕਾ ਹੋਇਆ) ਮਨ ਹਰਾ ਹੁੰਦਾ ਜਾ ਰਿਹਾ ਹੈ, ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣ ਕੇ ਮੇਰੇ ਮਨ ਦੀ ਸਾਰੀ (ਵਿਕਾਰਾਂ ਦੀ) ਮੈਲ ਦੂਰ ਹੋ ਰਹੀ ਹੈ ।
ਗੁਰੂ ਦੀ ਸੰਗਤਿ ਵਿਚ ਸੰਤ ਜਨਾਂ ਦੀ ਸੰਗਤਿ ਵਿਚ ਮਿਲ ਕੇ ਮੈਂ ਸਦਾ ਉਸ ਦਇਆਲ ਪ੍ਰਭੂ ਦਾ ਨਾਮ ਜਪਦਾ ਹਾਂ ।੨ ।
(ਹੇ ਭਾਈ!) ਮੈਂ ਆਪਣੇ ਪ੍ਰਭੂ ਨੂੰ ਆਪਣੇ ਹਰੇਕ ਸਾਹ ਦੇ ਨਾਲ ਚੇਤੇ ਕਰਦਾ ਰਹਿੰਦਾ ਹਾਂ, ਇਹ ਸੁਚੱਜ ਮੈਂ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਮਨ ਵਿਚ ਟਿਕਾਇਆ ਹੋਇਆ ਹੈ ।
ਹੇ ਪ੍ਰਭੂ! ਤੇਰੀ ਕਿਰਪਾ ਨਾਲ ਹੀ (ਜੀਵਾਂ ਦੇ ਮਨ ਵਿਚ ਤੇਰੇ ਨਾਮ ਦਾ) ਚਾਨਣ ਹੋ ਸਕਦਾ ਹੈ, ਤੂੰ ਸਭ ਉਤੇ ਮਿਹਰ ਕਰਨ ਵਾਲਾ ਹੈਂ ਤੇ ਸਭ ਦੀ ਰੱਖਿਆ ਕਰਨ ਵਾਲਾ ਹੈਂ ।੩ ।
(ਹੇ ਭਾਈ!) ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਕਾਇਮ ਰਹਿਣ ਵਾਲਾ ਹੈ ।
ਸਦਾ ਹੀ, ਸਦਾ ਹੀ, ਸਦਾ ਹੀ ਉਹ ਆਪ ਹੀ ਆਪ ਹੈ ।
ਹੇ ਨਾਨਕ! (ਆਖ—) ਹੇ ਪਿਆਰੇ ਪ੍ਰਭੂ! ਤੇਰੇ ਚੋਜ-ਤਮਾਸ਼ੇ ਤੇਰੇ ਰਚੇ ਹੋਏ ਸੰਸਾਰ ਵਿਚ ਪਰਤੱਖ ਦਿੱਸ ਰਹੇ ਹਨ ।
(ਤੇਰਾ ਇਹ ਦਾਸ ਉਹਨਾਂ ਨੂੰ) ਵੇਖ ਕੇ ਪ੍ਰਸੰਨ ਹੋ ਰਿਹਾ ਹੈ ।੪।੨੬।੩੩ ।