ਮਾਝ ਮਹਲਾ ੫ ॥
ਕੀਨੀ ਦਇਆ ਗੋਪਾਲ ਗੁਸਾਈ ॥
ਗੁਰ ਕੇ ਚਰਣ ਵਸੇ ਮਨ ਮਾਹੀ ॥
ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥

ਮਨਿ ਤਨਿ ਵਸਿਆ ਸਚਾ ਸੋਈ ॥
ਬਿਖੜਾ ਥਾਨੁ ਨ ਦਿਸੈ ਕੋਈ ॥
ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥

ਜੋ ਕਿਛੁ ਕਰੇ ਸੁ ਆਪੇ ਆਪੈ ॥
ਬੁਧਿ ਸਿਆਣਪ ਕਿਛੂ ਨ ਜਾਪੈ ॥
ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥

ਚਰਣ ਕਮਲ ਜਨ ਕਾ ਆਧਾਰੋ ॥
ਆਠ ਪਹਰ ਰਾਮ ਨਾਮੁ ਵਾਪਾਰੋ ॥
ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥

Sahib Singh
ਮਾਹੀ = ਵਿਚ ।
ਅੰਗੀਕਾਰੁ ਕੀਆ = {ਅਜ਼ਗੀ ø ਟੋ ੳਚਚੲਪਟ} ਪਰਵਾਨ ਕਰ ਲਿਆ ਹੈ ।
ਤਿਨਿ = ਉਸ ਨੇ ।
ਤਿਨਿ ਕਰਤੈ = ਉਸ ਕਰਤਾਰ ਨੇ ।
ਢਾਹਿਆ = ਢਾਹ ਦਿੱਤਾ ।੧ ।
ਮਨਿ = ਮਨ ਵਿਚ ।
ਸਚਾ = ਸਦਾ = ਥਿਰ ਰਹਿਣ ਵਾਲਾ ।
ਬਿਖੜਾ = ਅੌਖਾ ।
ਦੂਤ = ਦੋਖੀ ।
ਸਭਿ = ਸਾਰੇ ।
ਆਹਿਆ = ਪਿਆਰਾ ਲੱਗਾ ।੨।ਆਪੇ—ਆਪ ਹੀ ।
ਆਪੇ = ਆਪੇ ਤੋਂ ।
ਜਾਪੈ = ਦਿੱਸਦੀ ।
ਨੋ = ਨੂੰ ।
ਪ੍ਰਭਿ = ਪ੍ਰਭੂ ਨੇ ।
ਭੁਲਾਵਾ = ਭੁਲੇਖਾ ।੩ ।
ਆਧਾਰੋ = ਆਧਾਰੁ, ਆਸਰਾ ।
ਵਾਪਾਰੋ = ਵਾਪਾਰੁ, ਵਣਜ ।
ਗਾਵਹਿ = ਗਾਂਦੇ ਹਨ ।
ਸਮਾਹਿਆ = ਵਿਆਪਕ ਹੈ ।੪ ।
    
Sahib Singh
ਸਿ੍ਰਸ਼ਟੀ ਦੇ ਪਾਲਣਹਾਰ, ਸਿ੍ਰਸ਼ਟੀ ਦੇ ਖਸਮ-ਪ੍ਰਭੂ ਨੇ (ਜਿਸ ਮਨੁੱਖ ਉਤੇ) ਮਿਹਰ ਕੀਤੀ, ਉਸ ਦੇ ਮਨ ਵਿਚ ਗੁਰੂ ਦੇ ਚਰਣ ਵੱਸ ਪਏ ।
(ਉਸ ਨੂੰ) ਉਸ ਕਰਤਾਰ ਨੇ ਪਰਵਾਨ ਕਰ ਲਿਆ (ਆਪਣਾ ਬਣਾ ਲਿਆ, ਤੇ ਉਸ ਦੇ ਅੰਦਰੋਂ ਕਰਤਾਰ ਨੇ) ਦੁੱਖ ਦਾ ਅੱਡਾ ਹੀ ਚੁਕਾ ਦਿੱਤਾ ।੧ ।
ਜਿਸ ਮਨੁੱਖ ਦੇ ਮਨ ਵਿਚ ਸਰੀਰ ਵਿਚ ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਵੱਸ ਪਏ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਥਾਂ ਅੌਖਾ ਨਹੀਂ ਦਿੱਸਦਾ ।
ਜਿਸ ਦਾ ਪਿਆਰ ਮਾਲਕ ਪ੍ਰਭੂ ਨਾਲ ਹੀ ਬਣ ਜਾਏ, ਸਾਰੇ ਦੋਖੀ ਦੁਸ਼ਮਨ ਉਸ ਦੇ ਸੱਜਣ ਮਿੱਤ੍ਰ ਬਣ ਜਾਂਦੇ ਹਨ (ਕਾਮਾਦਿਕ ਵੈਰੀ ਉਸ ਦੇ ਅਧੀਨ ਹੋ ਜਾਂਦੇ ਹਨ) ।੨ ।
ਜਿਸ ਮਨੁੱਖ ਦੇ ਮਨ ਵਿਚੋਂ ਪ੍ਰਭੂ ਨੇ ਭਟਕਣਾ ਤੇ ਭੁਲੇਖਾ ਦੂਰ ਕਰ ਦਿੱਤਾ, (ਉਸ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਜੋ ਕੁਝ ਪ੍ਰਭੂ ਕਰਦਾ ਹੈ ਆਪ ਹੀ ਆਪਣੇ ਆਪ ਤੋਂ ਕਰਦਾ ਹੈ (ਉਸ ਦੇ ਕੰਮਾਂ ਵਿਚ ਕਿਸੇ ਹੋਰ ਦੀ) ਅਕਲ ਜਾਂ ਚਤੁਰਾਈ (ਕੰਮ ਕਰਦੀ) ਨਹੀਂ ਦਿੱਸਦੀ, ਆਪਣੇ ਸੰਤਾਂ ਵਾਸਤੇ ਪ੍ਰਭੂ ਆਪ ਸਹਾਈ ਬਣਦਾ ਹੈ ।੩ ।
ਹੇ ਨਾਨਕ! ਪ੍ਰਭੂ ਦੇ ਸੋਹਣੇ ਚਰਨ ਪ੍ਰਭੂ ਦੇ ਸੇਵਕਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦੇ ਹਨ, ਸੇਵਕ ਅੱਠੇ ਪਹਰ ਪਰਮਾਤਮਾ ਦਾ ਨਾਮ ਵਣਜਦੇ ਹਨ, ਸੇਵਕ ਆਤਮਕ ਅਡੋਲਤਾ ਦੇ ਆਨੰਦ (ਮਾਣਦੇ ਹੋਏ ਸਦਾ) ਉਸ ਗੋਬਿੰਦ ਪ੍ਰਭੂ ਦੇ ਗੁਣ ਗਾਂਦੇ ਹਨ ਜੋ ਸਭ ਜੀਵਾਂ ਵਿਚ ਵਿਆਪਕ ਹੈ ।੪।੩੬।੪੩ ।
Follow us on Twitter Facebook Tumblr Reddit Instagram Youtube