ਮਾਝ ਮਹਲਾ ੫ ॥
ਸੋਈ ਕਰਣਾ ਜਿ ਆਪਿ ਕਰਾਏ ॥
ਜਿਥੈ ਰਖੈ ਸਾ ਭਲੀ ਜਾਏ ॥
ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥੧॥
ਸਭ ਪਰੋਈ ਇਕਤੁ ਧਾਗੈ ॥
ਜਿਸੁ ਲਾਇ ਲਏ ਸੋ ਚਰਣੀ ਲਾਗੈ ॥
ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥੨॥
ਤੇਰੀ ਮਹਿਮਾ ਤੂੰਹੈ ਜਾਣਹਿ ॥
ਅਪਣਾ ਆਪੁ ਤੂੰ ਆਪਿ ਪਛਾਣਹਿ ॥
ਹਉ ਬਲਿਹਾਰੀ ਸੰਤਨ ਤੇਰੇ ਜਿਨਿ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥੩॥
ਤੂੰ ਨਿਰਵੈਰੁ ਸੰਤ ਤੇਰੇ ਨਿਰਮਲ ॥
ਜਿਨ ਦੇਖੇ ਸਭ ਉਤਰਹਿ ਕਲਮਲ ॥
ਨਾਨਕ ਨਾਮੁ ਧਿਆਇ ਧਿਆਇ ਜੀਵੈ ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥੪॥੪੨॥੪੯॥
Sahib Singh
ਸਾ ਜਾਏ = ਉਹ ਥਾਂ {ਲਫ਼ਜ਼ ‘ਸਾ’ ਇਸਤ੍ਰੀ-ਲਿੰਗ ਹੈ} ।
ਸੋ = {ਇਹ ਲਫ਼ਜ਼ ਪੁਲਿੰਗ ਹੈ} ।
ਪਤਿਵੰਤਾ = ਇੱਜ਼ਤ ਵਾਲਾ ।
ਜਿ = ਜੇਹੜਾ ।੧ ।
ਇਕਤੁ = ਇਕ ਵਿਚ ।
ਇਕਤੁ ਧਾਗੈ = ਇਕੋ ਧਾਗੇ ਵਿਚ ।
ਊਂਧ = ਉਲਟਿਆ ਹੋਇਆ, ਪ੍ਰਭੂ-ਚਰਨਾਂ ਵਲੋਂ ਪਰਤਿਆ ਹੋਇਆ ।
ਤਿਨਿ = ਉਸ (ਮਨੁੱਖ) ਨੇ ।
ਨਿਰੰਜਨੁ = {ਨਿਰ = ਅੰਜਨ} ਜਿਸ ਉਤੇ ਮਾਇਆ-ਕਾਲਖ ਦਾ ਅਸਰ ਨਹੀਂ ਹੋ ਸਕਦਾ ।੨।ਮਹਿਮਾ—ਵਡਿਆਈ ।
ਆਪੁ = ਆਪੇ ਨੂੰ ।
ਹਉਂ ਮੈਂ ।
ਜਿਨਿ = ਜਿਸ ਜਿਸ ਨੇ {ਨੋਟ:- ਲਫ਼ਜ਼ ‘ਜਿਨਿ’ ਇਕ-ਵਚਨ ਹੈ, ਇਸ ਦਾ ਬਹੁ-ਵਚਨ ‘ਜਿਨ’ ਹੈ} ।
ਪੀਠਾ = ਪੀਹ ਦਿੱਤਾ, ਨਾਸ ਕਰ ਦਿੱਤਾ ।੩ ।
ਨਿਰਮਲ = ਪਵਿਤ੍ਰ ।
ਕਲਮਲ = ਪਾਪ {ਕÑਮ—} ।
ਜੀਵੈ = ਆਤਮਕ ਜੀਵਨ ਹਾਸਲ ਕਰਦਾ ਹੈ ।
ਧੀਠਾ = ਢੀਠ, ਅਮੋੜ ।੪ ।

(ਜੀਵ) ਉਹੀ ਕੰਮ ਕਰ ਸਕਦਾ ਹੈ, ਜੇਹੜਾ ਪਰਮਾਤਮਾ ਆਪ ਕਰਾਂਦਾ ਹੈ ।
(ਜੀਵ ਨੂੰ) ਜਿਸ ਥਾਂ ਪਰਮਾਤਮਾ ਰੱਖਦਾ ਹੈ, ਉਹੀ ਥਾਂ (ਜੀਵ ਵਾਸਤੇ) ਚੰਗੀ ਹੁੰਦੀ ਹੈ ।
ਉਹੀ ਮਨੁੱਖ ਅਕਲ ਵਾਲਾ ਹੈ ਉਹੀ ਮਨੁੱਖ ਇੱਜ਼ਤ ਵਾਲਾ ਹੈ, ਜਿਸਨੂੰ ਪਰਮਾਤਮਾ ਦਾ ਹੁਕਮ ਪਿਆਰਾ ਲਗਦਾ ਹੈ ।੧ ।
ਪਰਮਾਤਮਾ ਨੇ ਸਾਰੀ ਸਿ੍ਰਸ਼ਟੀ ਨੂੰ ਆਪਣੇ (ਹੁਕਮ-ਰੂਪ) ਧਾਗੇ ਵਿਚ ਪ੍ਰੋ ਰੱਖਿਆ ਹੈ, ਜਿਸ ਜੀਵ ਨੂੰ ਪ੍ਰਭੂ (ਆਪਣੀ ਚਰਨੀਂ) ਲਾਂਦਾ ਹੈ, ਉਹੀ ਚਰਨੀਂ ਲੱਗਦਾ ਹੈ ।
ਉਸ ਮਨੁੱਖ ਨੇ (ਹੀ) ਨਿਰਲੇਪ ਪ੍ਰਭੂ ਨੂੰ ਹਰ ਥਾਂ ਵੇਖਿਆ ਹੈ, ਜਿਸ ਦਾ ਉਲਟਿਆ ਹੋਇਆ ਹਿਰਦਾ-ਕੌਲ-ਫੁੱਲ (ਪ੍ਰਭੂ ਨੇ ਆਪਣੀ ਮਿਹਰ ਨਾਲ ਆਪ) ਖਿੜਾ ਦਿੱਤਾ ਹੈ ।੨ ।
ਹੇ ਪ੍ਰਭੁ! ਤੂੰ ਆਪ ਹੀ ਜਾਣਦਾ ਹੈ ਕਿ ਤੂੰ ਕਿਤਨਾ ਵੱਡਾ ਹੈਂ, ਆਪਣੇ ਆਪ ਨੂੰ ਤੂੰ ਆਪ ਹੀ ਸਮਝ ਸਕਦਾ ਹੈਂ ।
ਤੇਰੇ ਜਿਸ ਜਿਸ ਸੰਤ ਨੇ (ਤੇਰੀ ਮਿਹਰ ਨਾਲ ਆਪਣੇ ਅੰਦਰੋਂ) ਕਾਮ ਨੂੰ ਕ੍ਰੋਧ ਨੂੰ ਲੋਭ ਨੂੰ ਦੂਰ ਕੀਤਾ ਹੈ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ ।੩ ।
ਹੇ ਪ੍ਰਭੂ! ਤੇਰੇ ਅੰਦਰ ਕਿਸੇ ਵਾਸਤੇ ਵੈਰ ਨਹੀਂ ਹੈ, ਤੇਰੇ ਸੰਤ ਭੀ (ਵੈਰ ਆਦਿਕ ਦੀ) ਮੈਲ ਤੋਂ ਰਹਿਤ ਹਨ ।
ਤੇਰੇ ਉਹਨਾਂ ਸੰਤ ਜਨਾਂ ਦਾ ਦਰਸਨ ਕੀਤਿਆਂ (ਹੋਰਨਾਂ ਦੇ ਭੀ) ਪਾਪ ਦੂਰ ਹੋ ਜਾਂਦੇ ਹਨ ।
ਹੇ ਨਾਨਕ! (ਆਖ—ਹੇ ਪ੍ਰਭੂ! ਤੇਰਾ) ਨਾਮ ਸਿਮਰ ਸਿਮਰ ਕੇ ਜੇਹੜਾ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ਉਸ ਦੇ ਮਨ ਵਿਚੋਂ ਅਮੋਲ ਭਟਕਣਾ ਤੇ ਡਰ ਦੂਰ ਹੋ ਜਾਂਦੇ ਹਨ ।੪।੪੨।੪੯ ।