ਮਾਂਝ ਮਹਲਾ ੫ ॥
ਝੂਠਾ ਮੰਗਣੁ ਜੇ ਕੋਈ ਮਾਗੈ ॥
ਤਿਸ ਕਉ ਮਰਤੇ ਘੜੀ ਨ ਲਾਗੈ ॥
ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥
ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ ॥
ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥
ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥
ਚਰਨ ਕਮਲ ਭਗਤਾਂ ਮਨਿ ਵੁਠੇ ॥
ਵਿਣੁ ਪਰਮੇਸਰ ਸਗਲੇ ਮੁਠੇ ॥
ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥
ਊਠਤ ਬੈਠਤ ਹਰਿ ਹਰਿ ਗਾਈਐ ॥
ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥
ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥
Sahib Singh
ਝੂਠਾ ਮੰਗਣੁ = ਨਿਰੇ ਨਾਸਵੰਤ ਪਦਾਰਥਾਂ ਦੀ ਹੀ ਮੰਗ ।
ਮਰਤੇ = ਆਤਮਕ ਮੌਤ ਸਹੇੜਦਿਆਂ ।
ਤਿਸ ਕਉ = {ਨੋਟ: = ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ ।
ਵੇਖੋ ‘ਗੁਰਬਾਣੀ ਵਿਅਕਰਣ’} ।
ਸਦ = ਸਦਾ ।
ਗੁਰ ਮਿਲਿ = ਗੁਰੂ ਨੂੰ ਮਿਲ ਕੇ ।
ਨਿਹਚਲੁ = (ਮਾਇਆ ਦੇ ਹੱਲਿਆਂ ਤੋਂ) ਅਡੋਲ ।੧ ।
ਮਨਿ = ਮਨ ਵਿਚ ।
ਅਨਦਿਨੁ = ਹਰ ਰੋਜ਼ ।
ਨਿਤਿ = ਸਦਾ ।
ਜਾਗੀ = ਜਾਗਿ, ਜਾਗ ਕੇ, ਮਾਇਆਂ ਦੇ ਹੱਲਿਆਂ ਵਲੋਂ ਸੁਚੇਤ ਰਹਿ ਕੇ ।
ਮਸਤਕਿ = ਮੱਥੇ ਉਤੇ ।
ਲਹਣਾ = ਪ੍ਰਾਪਤ ਕਰਨ ਦੇ ਲੇਖ ।੨।ਵੁਠੇ—ਵਸਦੇ ਹਨ ।
ਮੁਠੇ = ਮੁੱਠੇ, ਲੁਟੇ ਜਾਂਦੇ ਹਨ ।
ਬਾਂਛਹਿ = (ਜੋ) ਲੋੜਦੇ ਹਨ ।੩ ।
ਵਰੁ = ਖਸਮ ।
ਨਿਹਚਲੁ = ਸਦਾ = ਥਿਰ ਰਹਿਣ ਵਾਲਾ, ਅਟੱਲ ।
ਸਹਣਾ = ਸਹਾਰਨਾ ।੪ ।

ਜੇ ਕੋਈ ਮਨੁੱਖ (ਸਦਾ) ਨਾਸਵੰਤ ਪਦਾਰਥਾਂ ਦੀ ਮੰਗ ਹੀ ਮੰਗਦਾ ਰਹੇ (ਤੇ ਨਾਮ ਸਿਮਰਨ ਦੀ ਦਾਤਿ ਕਦੇ ਭੀ ਨਾਹ ਮੰਗੇ), ਉਸ ਨੂੰ ਆਤਮਕ ਮੌਤ ਸਹੇੜਦਿਆਂ ਚਿਰ ਨਹੀਂ ਲਗਦਾ ।
ਜੇਹੜਾ ਮਨੁੱਖ ਸਦਾ ਹੀ ਪਰਮੇਸ਼ਰ ਦੀ ਸੇਵਾ-ਭਗਤੀ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਅਡੋਲ ਹੋ ਗਿਆ ਕਿਹਾ ਜਾ ਸਕਦਾ ਹੈ ।੧ ।
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਪਿਆਰ-ਭਰੀ ਭਗਤੀ (ਦੀ ਲਿਵ) ਲੱਗ ਜਾਂਦੀ ਹੈ, ਜੇਹੜਾ ਮਨੁੱਖ ਹਰ ਰੋਜ਼ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, (ਉਸ ਦੀ) ਬਾਂਹ ਫੜ ਕੇ ਉਸ ਨੂੰ ਮਾਲਕ-ਪ੍ਰਭੂ (ਆਪਣੇ ਨਾਲ) ਮਿਲਾ ਲੈਂਦਾ ਹੈ (ਪਰ ਇਹ ਦਾਤਿ ਉਸੇ ਨੂੰ ਪ੍ਰਾਪਤ ਹੁੰਦੀ ਹੈ) ਜਿਸ ਦੇ ਮੱਥੇ ਉਤੇ ਇਹ ਦਾਤਿ ਹਾਸਲ ਕਰਨ ਦਾ ਲੇਖ ਮੌਜੂਦ ਹੋਵੇ (ਭਾਵ, ਜਿਸ ਦੇ ਅੰਦਰ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਅਨੁਸਾਰ ਸੇਵਾ-ਭਗਤੀ ਦੇ ਸੰਸਕਾਰ ਮੌਜੂਦ ਹੋਣ, ਗੁਰੂ ਨੂੰ ਮਿਲ ਕੇ ਉਸ ਦੇ ਉਹ ਸੰਸਕਾਰ ਜਾਗ ਪੈਂਦੇ ਹਨ) ।੨ ।
(ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਜਾਣਦੇ ਹਨ ਕਿ) ਪਰਮੇਸਰ ਦੇ ਚਰਨਾਂ ਵਿਚ ਜੁੜਨ ਤੋਂ ਬਿਨਾ ਸਾਰੇ ਹੀ ਜੀਵ (ਮਾਇਆ ਦੇ ਕਾਮਾਦਿਕ ਦੂਤਾਂ ਦੀ ਹੱਥੀਂ) ਲੁੱਟੇ ਜਾਂਦੇ ਹਨ ।
(ਸੋ) ਭਗਤਾਂ ਦੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ (ਸਦਾ) ਵੱਸਦੇ ਰਹਿੰਦੇ ਹਨ ।
ਜੇਹੜੇ ਮਨੁੱਖ ਅਜੇਹੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਸਦਾ ਲੋੜਦੇ ਰਹਿੰਦੇ ਹਨ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਜੋ ਉਹਨਾਂ ਦੇ ਜੀਵਨ ਨੂੰ ਸੰਵਾਰ ਦੇਂਦਾ ਹੈ ।੩ ।
(ਹੇ ਭਾਈ!) ਉਠਦਿਆਂ ਬਹਿੰਦਿਆਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਕਿਉਂਕਿ ਉਸ ਦਾ ਸਿਮਰਨ ਕੀਤਿਆਂ ਉਹ ਖਸਮ-ਪ੍ਰਭੂ ਮਿਲ ਪੈ ਜਾਂਦਾ ਹੈ ਜੋ ਸਦਾ ਅਟੱਲ ਰਹਿਣ ਵਾਲਾ ਹੈ ।
ਹੇ ਨਾਨਕ! (ਆਖ—ਹੇ ਪ੍ਰਭੂ!) ਜਿਸ ਉਤੇ ਤੂੰ ਦਇਆਵਾਨ ਹੁੰਦਾ ਹੈਂ (ਉਹ ਉਠਦਿਆਂ ਬੈਠਦਿਆਂ ਤੇਰਾ ਨਾਮ ਸਿਮਰਦਾ ਹੈ ਤੇ ਇਸ ਤ੍ਰਹਾਂ) ਉਸ ਨੂੰ ਤੇਰੀ ਰਜ਼ਾ ਪਿਆਰੀ ਲਗਦੀ ਹੈ ।੪।੪੩।੫੦ ।