ਮਾਝ ਮਹਲਾ ੩ ॥
ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥
ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥
ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥
ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥
ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥
ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥
ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥
ਏਕੋ ਵੇਖਾ ਅਵਰੁ ਨ ਬੀਆ ॥
ਗੁਰ ਪਰਸਾਦੀ ਅੰਮ੍ਰਿਤੁ ਪੀਆ ॥
ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥
ਰਤਨੁ ਪਦਾਰਥੁ ਪਲਰਿ ਤਿਆਗੈ ॥
ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥
ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥
ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥
ਗੁਰ ਕਾ ਸਬਦੁ ਮੰਨਿ ਵਸਾਏ ॥
ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥
ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ॥
ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥
ਸਿਮ੍ਰਿਤਿ ਸਾਸਤ ਬੇਦ ਵਖਾਣੈ ॥
ਭਰਮੇ ਭੂਲਾ ਤਤੁ ਨ ਜਾਣੈ ॥
ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥
ਆਪਿ ਕਰੇ ਕਿਸੁ ਆਖੈ ਕੋਈ ॥
ਆਖਣਿ ਜਾਈਐ ਜੇ ਭੂਲਾ ਹੋਈ ॥
ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥
Sahib Singh
ਅੰਮਿ੍ਰਤ = ਆਤਮਕ ਜੀਵਨ ਦੇਣ ਵਾਲੀ, ਆਤਮਕ ਮੌਤ ਤੋਂ ਬਚਾਣ ਵਾਲੀ ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ।
ਕਿਨੈ = ਕਿਸੇ ਨੇ ।
ਚਖਿ = ਚੱਖ ਕੇ ।
ਅੰਤਰਿ = ਅੰਦਰ, ਹਿਰਦੇ ਵਿਚ ।
ਪਰਗਾਸੁ = ਸਹੀ ਜੀਵਨ ਦੀ ਸੂਝ, ਚਾਨਣ ।
ਦਰਿ = ਦਰਿ ਤੇ ।੧ ।
ਅੰਮਿ੍ਰਤਸਰੁ = ਅੰਮਿ੍ਰਤ ਦਾ ਕੁੰਡ ।
ਸਾਚਾ = ਸਦਾ ਕਾਇਮ ਰਹਿਣ ਵਾਲਾ ।
ਨਾਵੈ = ਇਸ਼ਨਾਨ ਕਰਦਾ ਹੈ ।੧।ਰਹਾਉ ।
ਸਚੇ = ਹੇ ਸਦਾ = ਥਿਰ ਰਹਿਣ ਵਾਲੇ !
ਪਰਸਾਦਿ = ਕਿਰਪਾ ਨਾਲ ।
ਨ ਰਜਾ = ਨ ਰੱਜਾਂ, ਮੈਂ ਨਹੀਂ ਰੱਜਦਾ ।
ਸਾਲਾਹਿ = ਸਿਫ਼ਤਿ = ਸਾਲਾਹ ਕਰ ਕੇ ।
ਕਬ ਹੂੰ = ਕਬ ਹੀ, ਕਦੇ ਭੀ ।
ਨਾਵੈ ਕੀ = ਨਾਮ ਦੀ ।੨ ।
ਵੇਖਾ = ਵੇਖਾਂ, ਮੈਂ ਵੇਖਦਾ ਹਾਂ ।
ਬੀਆ = ਦੂਜਾ ।
ਤਿਖਾ = (ਮਾਇਆ ਦੀ) ਤ੍ਰੇਹ, ਤ੍ਰਿਸ਼ਨਾ ।
ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ।੩ ।
ਪਲਰਿ = ਤੋਰੀਏ ਦਾ ਨਾੜ ।
ਦੂਜੈ ਭਾਇ = ਦੂਜੇ ਦੇ ਪਿਆਰ ਵਿਚ, ਪ੍ਰਭੂ ਤੋਂ ਬਿਨਾ ਹੋਰ ਦੇ ਪ੍ਰੇਮ ਵਿਚ ।੪ ।
ਮੰਨਿ = ਮਨਿ, ਮਨ ਵਿਚ ।
ਅਨਦਿਨੁ = ਹੋਰ ਰੋਜ਼ ।
ਭੈ ਅੰਦਰਿ = {ਲਫ਼ਜ਼ ‘ਭਉ’ ਸੰਬੰਧਕ ‘ਅੰਦਰਿ’ ਦੇ ਕਾਰਨ ‘ਭੈ’ ਬਣ ਗਿਆ ਹੈ ।
ਵੇਖੋ ‘ਗੁਰਬਾਣੀ ਵਿਆਕਰਣ’} ।
ਭੈ = ਭਉ ਦੀ ਰਾਹੀਂ ।
ਮਾਰਿ = (ਮਨ ਨੂੰ) ਮਾਰ ਕੇ ।੫ ।
ਭਰਮੁ = ਭਟਕਣਾ ।
ਪਰਮ ਪਦੁ = ਸਭ ਤੋਂ ਉੱਚੀ ਆਤਮਕ ਅਵਸਥਾ ।
ਅੰਤਰੁ = ਅੰਦਰਲਾ, ਮਨ {ਨੋਟ:- ਲਫ਼ਜ਼ ‘ਅੰਤਰਿ’ ਸੰਬੰਧਕ ਹੈ, ਲਫ਼ਜ਼ ‘ਅੰਤਰੁ’ ਨਾਂਵ ਹੈ} ।੬ ।
ਵਖਾਣੈ = ਉਚਾਰਦਾ ਹੈ, ਹੋਰਨਾਂ ਨੂੰ ਸੁਣਾਂਦਾ ਹੈ ।
ਭਰਮੇ = ਭਰਮਿ ਹੀ, ਭਟਕਣਾ ਵਿਚ ਹੀ ।
ਭਲਾ = ਕੁਰਾਹੇ ਪਿਆ ਰਹਿੰਦਾ ਹੈ ।
ਤਤੁ = ਅਸਲੀਅਤ {ਤÄਵਜ਼—ਠਹੲ ਰੲੳਲ ਨੳਟੁਰੲ ੋਡ ਟਹੲ ਹੁਮੳਨ ਸੋੁਲ ੋਰ ਟਹੲ ਮੲਟੲਰੳਿਲ ਾੋਰਲਦ ੳਸ ਬੲਨਿਗ ਦਿੲਨਟਚਿੳਲ ਾਟਿਹ ਟਹੲ ਸ਼ੁਪਰੲਮੲ ਭੲਨਿਗ} ।੭ ।
ਨਾਮੇ ਨਾਮਿ = ਨਾਮਿ ਹੀ ਨਾਮਿ, ਨਾਮ ਵਿਚ ਹੀ ਨਾਮ ਵਿਚ ਹੀ ।੮ ।

ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਤੇ ਜੀਵਨ ਵਿਚ ਮਿਠਾਸ ਭਰਨ ਵਾਲੀ ਹੈ, ਪਰ ਕਿਸੇ ਵਿਰਲੇ ਗੁਰਮੁਖਿ ਨੇ ਇਸ ਬਾਣੀ ਦਾ ਰਸ ਲੈ ਕੇ ਇਹ ਤਬਦੀਲੀ ਵੇਖੀ ਹੈ ।
ਜੇਹੜਾ ਮਨੁੱਖ ਗੁਰੂ ਦੀ ਬਾਣੀ ਦਾ ਸ੍ਰੇਸ਼ਟ ਰਸ ਲੈਂਦਾ ਹੈ, ਉਸ ਦੇ ਅੰਦਰ ਸਹੀ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਆਪਣਾ ਪੂਰਾ ਪ੍ਰਭਾਵ ਪਾਈ ਰੱਖਦਾ ਹੈ ।੧ ।
ਮੈਂ ਸਦਾ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਗੁਰੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।
ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਜਲ ਦਾ ਕੁੰਡ ਹੈ, ਉਹ ਕੁੰਡ ਸਦਾ ਕਾਇਮ ਰਹਿਣ ਵਾਲਾ (ਭੀ) ਹੈ ।
(ਜਿਸ ਮਨੁੱਖ ਦਾ) ਮਨ (ਉਸ ਕੁੰਡ ਵਿਚ) ਇਸ਼ਨਾਨ ਕਰਦਾ ਹੈ, (ਉਹ ਆਪਣੇ ਮਨ ਦੀ ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ ।੧।ਰਹਾਉ ।
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਕਿਸੇ ਜੀਵ ਨੇ ਤੇਰੇ ਗੁਣਾਂ ਦਾ ਅਖ਼ੀਰ ਨਹੀਂ ਲੱਭਾ ।
ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ (ਤੇਰੇ ਚਰਨਾਂ ਵਿਚ ਆਪਣਾ) ਚਿੱਤ ਜੋੜਿਆ ਹੈ ।
(ਹੇ ਪ੍ਰਭੂ! ਮਿਹਰ ਕਰ ਕਿ) ਮੈਂ ਤੇਰੀਸਿਫ਼ਤਿ-ਸਾਲਾਹ ਕਰਦਾ ਕਰਦਾ ਕਦੇ ਭੀ ਨਾਹ ਰੱਜਾਂ, ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਦੀ ਭੁੱਖ ਮੈਨੂੰ ਸਦਾ ਲੱਗੀ ਰਹੇ ।੨ ।
(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਤਾ ਹੈ, ਹੁਣ ਮੈਂ (ਹਰ ਥਾਂ) ਇਕ ਪਰਮਾਤਮਾ ਨੂੰ ਹੀ ਵੇਖਦਾ ਹਾਂ, (ਉਸ ਤੋਂ ਬਿਨਾ ਮੈਨੂੰ) ਕੋਈ ਹੋਰ ਨਹੀਂ (ਦਿੱਸਦਾ) ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਮੈਂ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਲਈ ਹੈ, ਹੁਣ ਮੈਂ ਆਤਮਕ ਅਡੋਲਤਾ ਵਿਚ ਆਤਮਕ ਆਨੰਦ ਵਿਚ ਲੀਨ ਰਹਿੰਦਾ ਹਾਂ ।੩ ।
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਭੁਲਾ ਕੇ) ਮਾਇਆ ਦੇ ਪਿਆਰ ਵਿਚ ਫਸਿਆ ਰਹਿੰਦਾ ਹੈ, ਉਹ ਪਰਮਾਤਮਾ ਦੇ ਨਾਮ-ਰਤਨ ਨੂੰ (ਦੁਨੀਆ ਦੇ ਸਭ ਪਦਾਰਥਾਂ ਨਾਲੋਂ ਸ੍ਰੇਸ਼ਟ) ਪਦਾਰਥ ਨੂੰ ਤੋਰੀਏ ਦੇ ਨਾੜ ਦੇ ਵੱਟੇ ਵਿਚ ਹੱਥੋਂ ਗਵਾਂਦਾ ਰਹਿੰਦਾ ਹੈ ।
ਜੇਹੜਾ (ਦੁਖਦਾਈ ਬੀਜ) ਉਹ ਮਨਮੁਖ ਬੀਜਦਾ ਹੈ, ਉਸ ਦਾ ਉਹੀ (ਦੁਖਦਾਈ) ਫਲ ਉਹ ਹਾਸਲ ਕਰਦਾ ਹੈ, ਉਹ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਪਾਂਦਾ ।੪ ।
ਜਿਸ ਮਨੁੱਖ ਉੱਤੇ ਪਰਮਾਤਮਾ ਆਪਣੀ ਕਿਰਪਾ ਕਰਦਾ ਹੈ ਉਹੀ ਮਨੁੱਖ (ਆਤਮਕ ਆਨੰਦ) ਪ੍ਰਾਪਤ ਕਰਦਾ ਹੈ (ਕਿਉਂਕਿ ਉਹ) ਗੁਰੂ ਦਾ ਸ਼ਬਦ ਆਪਣੇ ਮਨ ਵਿਚ ਵਸਾਈ ਰੱਖਦਾ ਹੈ ।
ਉਹ ਮਨੁੱਖ ਹਰ ਰੋਜ਼ ਹਰ ਵੇਲੇ ਪਰਮਾਤਮਾ ਦੇ ਡਰ-ਅਦਬ ਵਿਚ ਟਿਕਿਆ ਰਹਿੰਦਾ ਹੈ, ਤੇ ਉਸ ਡਰ-ਅਦਬ ਦੀ ਬਰਕਤਿ ਨਾਲ ਆਪਣੇ ਮਨ ਨੂੰ ਮਾਰ ਕੇ (ਵਿਕਾਰਾਂ ਵਲੋਂ ਮਾਰ ਕੇ ਵਿਕਾਰਾਂ ਵਲ ਦੀ) ਦੌੜ-ਭੱਜ ਦੂਰ ਕਰੀ ਰੱਖਦਾ ਹੈ ।੫ ।
ਜਿਸ ਮਨੁੱਖ ਨੇ (ਆਪਣੇ ਮਨ ਦੀ ਵਿਕਾਰਾਂ ਵਲ ਦੀ) ਦੌੜ-ਭੱਜ ਮੁਕਾ ਲਈ, ਉਸ ਨੇ ਸਦਾ ਆਤਮਕ ਆਨੰਦ ਮਾਣਿਆ, ਗੁਰੂ ਦੀ ਕਿਰਪਾ ਨਾਲ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ।
ਜੀਵਨ ਨੂੰ ਪਵਿੱਤ੍ਰ ਕਰਨ ਵਾਲੀ ਗੁਰਬਾਣੀ ਦੀ ਸਹਾਇਤਾ ਨਾਲ ਉਸ ਦਾ ਮਨ ਪਵਿੱਤ੍ਰ ਹੋ ਗਿਆ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੬ ।
(ਪੰਡਿਤ) ਵੈਦ ਸ਼ਾਸਤ੍ਰ ਸਿਮਿ੍ਰਤੀਆਂ (ਆਦਿਕ ਧਰਮ-ਪੁਸਤਕ) ਹੋਰਨਾਂ ਨੂੰ ਪੜ੍ਹ ਪੜ੍ਹ ਕੇ ਸੁਣਾਂਦਾ ਰਹਿੰਦਾ ਹੈ, ਪਰ ਆਪ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।
ਉਹ ਅਸਲੀਅਤ ਨੂੰ ਨਹੀਂ ਸਮਝਦਾ ।
ਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਉਹ ਆਤਮਕ ਆਨੰਦ ਨਹੀਂ ਮਾਣ ਸਕਦਾ, ਦੁੱਖ ਹੀ ਦੁੱਖ (ਪੈਦਾ ਕਰਨ ਵਾਲੀ) ਕਮਾਈ ਕਰਦਾ ਰਹਿੰਦਾ ਹੈ ।੭ ।
(ਪਰ ਇਹ ਸਾਰੀ ਖੇਡ ਪਰਮਾਤਮਾ ਦੇ ਆਪਣੇ ਹੱਥ ਵਿਚ ਹੈ ।
ਸਭ ਜੀਵਾਂ ਵਿਚ ਵਿਆਪਕ ਹੋ ਕੇ ਪਰਮਾਤਮਾ) ਆਪ ਹੀ (ਸਭ ਕੁਝ) ਕਰਦਾ ਹੈ ।
ਕਿਸ ਨੂੰ ਕੋਈ ਆਖ ਸਕਦਾ ਹੈ (ਕਿ ਤੂੰ ਕੁਰਾਹੇ ਜਾ ਰਿਹਾ ਹੈਂ) ?
ਕਿਸੇ ਨੂੰ ਸਮਝਾਣ ਦੀ ਲੋੜ ਤਦੋਂ ਹੀ ਪੈ ਸਕਦੀ ਹੈ, ਜੇ ਉਹ (ਆਪ) ਕੁਰਾਹੇ ਪਿਆ ਹੋਇਆ ਹੋਵੇ ।
ਹੇ ਨਾਨਕ! ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ, ਉਹ ਆਪ ਹੀ (ਸਰਬ-ਵਿਆਪਕ ਹੋ ਕੇ ਆਪਣੇ) ਨਾਮ ਵਿਚ ਹੀ ਲੀਨ ਹੋ ਸਕਦਾ ਹੈ ।੮।੭।੮ ।