ਮਾਝ ਮਹਲਾ ੩ ॥
ਤੇਰੀਆ ਖਾਣੀ ਤੇਰੀਆ ਬਾਣੀ ॥
ਬਿਨੁ ਨਾਵੈ ਸਭ ਭਰਮਿ ਭੁਲਾਣੀ ॥
ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥
ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥
ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥
ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥
ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥
ਇਹੁ ਮਨੁ ਮੈਲਾ ਇਕੁ ਨ ਧਿਆਏ ॥
ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥
ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥
ਸਤਿਗੁਰੁ ਸੇਵੇ ਤਾ ਮਲੁ ਜਾਏ ॥
ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥
ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥
ਬਾਝੁ ਗੁਰੂ ਹੈ ਅੰਧ ਗੁਬਾਰਾ ॥
ਅਗਿਆਨੀ ਅੰਧਾ ਅੰਧੁ ਅੰਧਾਰਾ ॥
ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥
ਮੁਕਤੇ ਸੇਵੇ ਮੁਕਤਾ ਹੋਵੈ ॥
ਹਉਮੈ ਮਮਤਾ ਸਬਦੇ ਖੋਵੈ ॥
ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥
ਆਪੇ ਬਖਸੇ ਮੇਲਿ ਮਿਲਾਏ ॥
ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥
ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥
ਸਦਾ ਹਜੂਰਿ ਦੂਰਿ ਨ ਜਾਣਹੁ ॥
ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥
ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥
Sahib Singh
ਖਾਣੀ = {ਖਾਨਿ ।
ਅੰਡਜ, ਜੇਰਜ, ਉਤਭੁਜ, ਸੇਤਜ ।
ਚੌਰਾਸੀ ਲੱਖ ਜੂਨਾਂ ਦੇ ਜੀਵਾਂ ਦੇ ਪੈਦਾ ਹੋਣ ਦੇ ਵਸੀਲੇ} ।
ਬਾਣੀ = ਬਣਤਰ ।
ਸਭ = ਸਾਰੀ ਸਿ੍ਰਸ਼ਟੀ ।
ਭਰਮਿ = ਭਟਕਣਾ ਵਿਚ (ਪੈ ਕੇ) ।
ਭੁਲਾਣੀ = ਕੁਰਾਹੇ ਪਈ ਹੋਈ ।੧ ।
ਸੇਤੀ = ਨਾਲ ।
ਸਚਾ = ਸੱਚਾ, ਸਦਾ = ਥਿਰ ।
ਗੁਰ ਭਗਤੀ = ਗੁਰੂ ਵਿਚ ਸਰਧਾ ਰੱਖਿਆਂ ।
ਸਹਜੇ = ਸਹਜਿ, ਆਤਮਕ ਅਡੋਲਤਾ ਵਿਚ ।
ਮੰਨਿ = ਮਨਿ, ਮਨ ਵਿਚ ।੧।ਰਹਾਉ ।
ਸਭ ਕਿਛੁ = ਹਰੇਕ ਚੀਜ਼ ।
ਮਨਸਾ = {ਮਨੀ—ਾ} ਕਾਮਨਾ ।
ਕਰਿ = ਕਰ ਕੇ ।
ਵਥੂ ਕਾ = ਵਸਤਾਂ ਦਾ {ਸੰਸਕ੍ਰਿਤ ਲਫ਼ਜ਼ ਵਸਥੁ ਵÔਤੁ ਤੋਂ ਪ੍ਰਾਕਿ੍ਰਤ ਰੂਪ ‘ਵਥੁ’ ਹੈ} ।੨ ।
ਇਕੁ = ਪਰਮਾਤਮਾ ਨੂੰ ।
ਬਹੁ = ਬਹੁਤੀ ।
ਦੂਜੈ ਭਾਏ = ਦੂਜੈ ਭਾਇ, ਮਾਇਆ ਵਿਚ ਪਿਆਰ ਦੇ ਕਾਰਨ ।
ਤਟਿ = (ਨਦੀ ਦੇ) ਕੰਢੇ ਉਤੇ ।
ਤੀਰਥਿ = ਤੀਰਥ ਉਤੇ ।
ਦਿਸੰਤਰਿ = ਦੇਸ ਅੰਤਰਿ, (ਹੋਰ ਹੋਰ) ਦੇਸ ਵਿਚ ।
ਅਹੰਕਾਰੀ ਹੋਰੁ = ਹੋਰ (ਵਧੀਕ) ਅਹੰਕਾਰੀ (ਹੁੰਦਾ ਹੈ) ।੩ ।
ਜੀਵਤੁ ਮਰੈ = ਜੀਊਂਦਾ ਮਰਦਾ ਹੈ, ਕਾਰ-ਵਿਹਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਤੋਂ ਉਤਾਂਹ ਰਹਿੰਦਾ ਹੈ ।
ਸਿਉ = ਨਾਲ ।
ਸਚੁ = ਸੱਚ, ਸਦਾ = ਥਿਰ ਰਹਿਣ ਵਾਲਾ ।
ਸਚਿ = ਸਦਾ = ਥਿਰ ਪ੍ਰਭੂ ਵਿਚ ।੪ ।
ਅੰਧ ਗੁਬਾਰਾ = ਘੁੱਪ ਹਨੇਰਾ ।
ਬਿਸਟਾ = ਗੰਦ, ਮੈਲਾ ।
ਪਚਾਵਣਿਆ = ਸੜਦੇ ਹਨ ।੫ ।
ਮੁਕਤਾ = ਮਾਇਆ ਦੇ ਮੋਹ ਤੋਂ ਆਜ਼ਾਦ ।
ਮਮਤਾ = ਅਪਣੱਤ ।
ਸਬਦੇ = ਸਬਦਿ, ਸ਼ਬਦ ਦੀ ਰਾਹੀਂ ।
ਸੇਵੀ = ਸੇਵਿ, ਸੇਵ ਕੇ ।
ਮੇਲਿ = ਮੇਲ ਵਿਚ, ਚਰਨਾਂ ਵਿਚ ।
ਤੇ = ਤੋਂ, ਪਾਸੋਂ ।
ਨਿਧਿ = ਖ਼ਜ਼ਾਨਾ ।
ਨਾਮਿ = ਨਾਮ ਵਿਚ ।੭ ।
ਹਜੂਰਿ = ਹਾਜ਼ਰ = ਨਾਜ਼ਰ, ਅੰਗ-ਸੰਗ ।
ਪਛਾਣਹੁ = ਜਾਣ = ਪਛਾਣ ਬਣਾਓ ।੮ ।

ਹੇ ਪ੍ਰਭੂ! (ਅੰਡਜ ਜੇਰਜ ਸੇਤਜ ਉਤਭੁਜ—ਚੌਰਾਸੀ ਲੱਖ ਜੀਵਾਂ ਦੀ ਉਤਪੱਤੀ ਦੀਆਂ ਇਹ) ਖਾਣਾਂ ਤੇਰੀਆਂ ਹੀ ਬਣਾਈਆਂ ਹੋਈਆਂ ਹਨ ।
ਸਭ ਜੀਵਾਂ ਦੀ ਬਣਤਰ (ਰਚਨਾ) ਤੇਰੀ ਹੀ ਰਚੀ ਹੋਈ ਹੈ ।
(ਪਰ, ਹੇ ਭਾਈ! ਉਸ ਰਚਨਹਾਰ ਪ੍ਰਭੂ ਦੇ) ਨਾਮ ਤੋਂ ਬਿਨਾ ਸਾਰੀ ਸਿ੍ਰਸ਼ਟੀ ਭਟਕਣਾ ਵਿਚ ਪੈ ਕੇ ਕੁਰਾਹੇ ਜਾ ਰਹੀ ਹੈ ।
ਪਰਮਾਤਮਾ ਦਾ ਨਾਮ ਗੁਰੂ ਦੀ ਦੱਸੀ ਸੇਵਾ ਕੀਤਿਆਂ ਮਿਲਦਾ ਹੈ ।
ਗੁਰੂ (ਦੀ ਸਰਨ) ਤੋਂ ਬਿਨਾ ਕੋਈ ਮਨੁੱਖ (ਪਰਮਾਤਮਾ ਦੀ ਭਗਤੀ) ਪ੍ਰਾਪਤ ਨਹੀਂ ਕਰ ਸਕਦਾ ।੧ ।
(ਹੇ ਭਾਈ!) ਮੈਂ ਉਹਨਾਂ (ਵਡ-ਭਾਗੀ ਬੰਦਿਆਂ ਤੋਂ) ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਪਰਮਾਤਮਾ (ਦੇ ਚਰਨਾਂ) ਨਾਲ ਆਪਣਾ ਚਿੱਤ ਜੋੜਦੇ ਹਨ ।
(ਪਰ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਗੁਰੂ ਉੱਤੇ ਸਰਧਾ ਰੱਖਿਆਂ ਹੀ ਮਿਲਦਾ ਹੈ ।
(ਜੇਹੜੇ ਮਨੁੱਖ ਗੁਰੂ ਉੱਤੇ ਸਰਧਾ ਬਣਾਂਦੇ ਹਨ ਉਹ) ਆਤਮਕ ਅਡੋਲਤਾ ਵਿਚ ਟਿਕ ਕੇ (ਪਰਮਾਤਮਾ ਦੇ ਨਾਮ ਨੂੰ ਆਪਣੇ) ਮਨ ਵਿਚ ਵਸਾਂਦੇ ਹਨ ।੧।ਰਹਾਉ ।
ਜੇ ਮਨੁੱਖ ਗੁਰੂ ਦਾ ਪੱਲਾ ਫੜੇ ਤਾਂ ਉਹ ਹਰੇਕ ਚੀਜ਼ ਪ੍ਰਾਪਤ ਕਰ ਲੈਂਦਾ ਹੈ ।
ਮਨੁੱਖ ਜਿਹੋ ਜਿਹੀ ਕਾਮਨਾ ਮਨ ਵਿਚ ਧਾਰ ਕੇ (ਗੁਰੂ ਦੀ ਚਰਨੀਂ ਲੱਗਦਾ ਹੈ, ਉਹੋ ਜਿਹਾ ਫਲ ਪਾ ਲੈਂਦਾ ਹੈ ।
ਗੁਰੂ ਸਭ ਪਦਾਰਥਾਂ ਦਾ ਦੇਣ ਵਾਲਾ ਹੈ ।
(ਪਰਮਾਤਮਾ ਜੀਵ ਨੂੰ ਉਸ ਦੀ) ਪੂਰੀ ਕਿਸਮਤਿ ਦਾ ਸਦਕਾ (ਗੁਰੂ ਨਾਲ) ਮਿਲਾਂਦਾ ਹੈ ।੨ ।
(ਜਿਤਨਾ ਚਿਰ ਮਨੁੱਖ ਦਾ) ਇਹ ਮਨ (ਵਿਕਾਰਾਂ ਦੀ ਮੈਲ ਨਾਲ) ਮੈLਾ (ਰਹਿੰਦਾ) ਹੈ, (ਤਦੋਂ ਤਕ ਮਨੁੱਖ) ਇਕ ਪਰਮਾਤਮਾ ਨੂੰ ਨਹੀਂ ਸਿਮਰਦਾ ।
ਮਾਇਆ ਵਿਚ ਪਿਆਰ ਪਾਣ ਦੇ ਕਾਰਨ ਮਨੁੱਖ ਦੇ ਅੰਦਰ (ਮਨ ਵਿਚ ਵਿਕਾਰਾਂ ਦੀ) ਬਹੁਤ ਮੈਲ ਲੱਗੀ ਰਹਿੰਦੀ ਹੈ ।
(ਅਜੇਹੇ ਜੀਵਨ ਵਾਲਾ ਮਨੁੱਖ ਕਿਸੇ) ਨਦੀ ਦੇ ਕੰਢੇ ਤੇ ਜਾਂਦਾ ਹੈ (ਕਿਸੇ) ਤੀਰਥ ਉੱਤੇ (ਭੀ) ਜਾਂਦਾ ਹੈ, (ਹੋਰ ਹੋਰ) ਦੇਸ ਵਿਚ ਭੀ ਭੌਂਦਾ ਹੈ (ਪਰ ਇਸ ਤ੍ਰਹਾਂ ਉਹ ਤੀਰਥ-ਜਾਤ੍ਰਾ ਆਦਿ ਦੇ ਮਾਣ ਨਾਲ) ਹੋਰ ਵਧੀਕ ਅਹੰਕਾਰੀ ਹੋ ਜਾਂਦਾ ਹੈ ।
ਉਹ ਆਪਣੇ ਅੰਦਰ ਵਧੇਰੀ ਹਉਮੈ ਦੀ ਮੈਲ ਇਕੱਠੀ ਕਰ ਲੈਂਦਾ ਹੈ ।੩ ।
ਜਦੋਂ ਮਨੁੱਖ ਗੁਰੂ ਦੀ ਸਰਨ ਆਉਂਦਾ ਹੈ, ਤਦੋਂ (ਉਸ ਦੇ ਮਨ ਵਿਚੋਂ ਹਉਮੈ ਦੀ) ਮੈਲ ਦੂਰ ਹੋ ਜਾਂਦੀ ਹੈ ਉਹ ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਭੀ ਆਪਾ-ਭਾਵ ਤੋਂ ਮਰਿਆ ਰਹਿੰਦਾ ਹੈ, ਤੇ ਪਰਮਾਤਮਾ (ਦੇ ਚਰਨਾਂ) ਨਾਲ ਆਪਣਾ ਚਿੱਤ ਜੋੜੀ ਰੱਖਦਾ ਹੈ ।
ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ, ਤੇ ਪਵਿਤ੍ਰ-ਸਰੂਪ ਹੈ, ਉਸ ਨੂੰ (ਹਉਮੈ ਆਦਿਕ ਵਿਕਾਰਾਂ ਦੀ) ਮੈਲ ਪੋਹ ਨਹੀਂ ਸਕਦੀ ।
ਜੇਹੜਾ ਮਨੁੱਖ ਉਸ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੱਗਦਾ ਹੈ, ਉਹ (ਆਪਣੇ ਅੰਦਰੋਂ ਵਿਕਾਰਾਂ ਦੀ) ਮੈL ਦੂਰ ਕਰ ਲੈਂਦਾ ਹੈ ।੪ ।
ਗੁਰੂ ਤੋਂ ਬਿਨਾ (ਜਗਤ ਵਿਚ ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਪਿਆ ਰਹਿੰਦਾ ਹੈ ।
ਗੁਰੂ ਦੇ ਗਿਆਨ ਤੋਂ ਸੱਖਣਾ ਮਨੁੱਖ (ਉਸ ਮੋਹ ਵਿਚ) ਅੰਨ੍ਹਾ ਹੋਇਆ ਰਹਿੰਦਾ ਹੈ ।
(ਮੋਹ ਦੇ ਹਨੇਰੇ ਵਿਚ ਫਸੇ ਹੋਏ ਦੀ ਉਹੀ ਹਾਲਤ ਹੁੰਦੀ ਹੈ ਜਿਵੇਂ) ਗੰਦ ਦੇ ਕੀੜੇ ਗੰਦ (ਖਾਣ ਦੀ) ਕਮਾਈ ਹੀ ਕਰਦੇ ਹਨ ਤੇ ਫਿਰ ਗੰਦ ਵਿਚ ਹੀ ਦੁਖੀ ਹੁੰਦੇ ਰਹਿੰਦੇ ਹਨ ।੫ ।
ਜੇਹੜਾ ਮਨੁੱਖ (ਮਾਇਆ ਦੇ ਮੋਹ ਤੋਂ) ਮੁਕਤ (ਗੁਰੂ) ਦੀ ਸਰਨ ਲੈਂਦਾ ਹੈ, ਉਹ ਭੀ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਜਾਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ (ਆਪਣੇ ਅੰਦਰੋਂ) ਹਉਮੈ ਤੇ ਅਪਣੱਤ ਦੂਰ ਕਰ ਲੈਂਦਾ ਹੈ ।
(ਗੁਰ-ਸਰਨ ਦੀ ਬਰਕਤਿ ਨਾਲ) ਉਹ ਹਰ ਰੋਜ਼ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ ।
ਪਰ ਗੁਰੂ (ਭੀ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ ।੬।ਜਿਸ ਮਨੁੱਖ ਨੂੰ ਪ੍ਰਭੂ ਆਪ ਹੀ ਬਖ਼ਸ਼ਸ਼ ਕਰਦਾ ਹੈ ਤੇ ਗੁਰੂ-ਚਰਨਾਂ ਵਿਚ ਮਿਲਾਂਦਾ ਹੈ, ਉਹ ਮਨੁੱਖ ਪੂਰੇ ਗੁਰੂ ਪਾਸੋਂ ਨਾਮ-ਖ਼ਜ਼ਾਨਾ ਹਾਸਲ ਕਰ ਲੈਂਦਾ ਹੈ ।
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸਦਾ ਟਿਕੇ ਰਹਿਣ ਕਰਕੇ ਉਸ ਦਾ ਮਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ ।
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰ ਕੇ ਉਹ ਆਪਣਾ (ਹਰੇਕ ਕਿਸਮ ਦਾ) ਦੁੱਖ ਮਿਟਾ ਲੈਂਦਾ ਹੈ ।੭ ।
(ਹੇ ਭਾਈ!) ਪਰਮਾਤਮਾ ਸਦਾ (ਸਭ ਜੀਵਾਂ ਦੇ) ਅੰਗ-ਸੰਗ (ਵੱਸਦਾ) ਹੈ, ਉਸ ਨੂੰ ਆਪਣੇ ਤੋਂ ਦੂਰ ਵੱਸਦਾ ਨਾਹ ਸਮਝੋ ।
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਪਰਮਾਤਮਾ ਨਾਲ ਆਪਣੇ ਹਿਰਦੇ ਵਿਚ ਜਾਣ-ਪਛਾਣ ਬਣਾਓ ।
ਹੇ ਨਾਨਕ! ਪ੍ਰਭੂ ਦੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, (ਪਰ ਪ੍ਰਭੂ ਦਾ ਨਾਮ) ਪੂਰੇ ਗੁਰੂ ਤੋਂ (ਹੀ) ਮਿਲਦਾ ਹੈ ।੮।੧੧।੧੨ ।