ਮਾਝ ਮਹਲਾ ੩ ॥
ਏਕਾ ਜੋਤਿ ਜੋਤਿ ਹੈ ਸਰੀਰਾ ॥
ਸਬਦਿ ਦਿਖਾਏ ਸਤਿਗੁਰੁ ਪੂਰਾ ॥
ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥
ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥
ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥
ਤੂੰ ਆਪੇ ਨਦਰੀ ਜਗਤੁ ਪਰੋਵਹਿ ॥
ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥
ਆਪੇ ਕਰਤਾ ਕਰੇ ਕਰਾਏ ॥
ਆਪੇ ਸਬਦੁ ਗੁਰ ਮੰਨਿ ਵਸਾਏ ॥
ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥
ਆਪੇ ਕਰਤਾ ਆਪੇ ਭੁਗਤਾ ॥
ਬੰਧਨ ਤੋੜੇ ਸਦਾ ਹੈ ਮੁਕਤਾ ॥
ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥
ਆਪੇ ਮਾਇਆ ਆਪੇ ਛਾਇਆ ॥
ਆਪੇ ਮੋਹੁ ਸਭੁ ਜਗਤੁ ਉਪਾਇਆ ॥
ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥
ਆਪੇ ਕਰੇ ਕਰਾਏ ਆਪੇ ॥
ਆਪੇ ਥਾਪਿ ਉਥਾਪੇ ਆਪੇ ॥
ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥
ਆਪੇ ਮਾਰੇ ਆਪਿ ਜੀਵਾਏ ॥
ਆਪੇ ਮੇਲੇ ਮੇਲਿ ਮਿਲਾਏ ॥
ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥
ਆਪੇ ਊਚਾ ਊਚੋ ਹੋਈ ॥
ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥
ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥
Sahib Singh
ਸਬਦਿ = ਸ਼ਬਦ ਦੀ ਰਾਹੀਂ ।
ਕੀਤੋਨੁ = ਕੀਤਾ ਉਨਿ, ਉਸ ਪ੍ਰਭੂ ਨੇ ਕੀਤਾ ਹੈ ।੧ ।
ਕੋ = ਕੋਈ ਭੀ ਮਨੁੱਖ ।
ਸਹਜੁ = ਆਤਮਕ ਅਡੋਲਤਾ ।੧।ਰਹਾਉ ।
ਸੋਹਹਿ = ਸੋਭ ਰਿਹਾ ਹੈਂ ।
ਮੋਹਹਿ = ਮੋਹ ਰਿਹਾ ਹੈਂ ।
ਕਰਤੇ = ਹੇ ਕਰਤਾਰ !
।੨ ।
ਮੰਨਿ = ਮਨਿ, ਮਨ ਵਿਚ ।
ਸਬਦੇ = ਸ਼ਬਦ ਦੀ ਰਾਹੀਂ ਹੀ ।
ਆਖਿ = ਆਖ ਕੇ, ਉਚਾਰ ਕੇ ।੩ ।
ਭੁਗਤਾ = ਭੋਗਣ ਵਾਲਾ ।
ਮੁਕਤਾ = ਆਜ਼ਾਦ ।
ਅਲਖੁ = ਅਦਿ੍ਰਸ਼ਟ ।੪ ।
ਛਾਇਆ = ਪ੍ਰਭਾਵ ।੫ ।
ਥਾਪਿ = ਪੈਦਾ ਕਰ ਕੇ ।
ਉਥਾਪੇ = ਨਾਸ ਕਰਦਾ ਹੈ ।
ਕਾਰੈ = ਕਾਰ ਵਿਚ ।੬ ।
ਮਾਰੇ = ਆਤਮਕ ਮੌਤ ਦੇਂਦਾ ਹੈ ।
ਜੀਵਾਏ = ਆਤਮਕ ਜੀਵਨ ਦੇਂਦਾ ਹੈ ।੭ ।
ਕੋਈ = ਕੋਈ ਵਿਰਲਾ ।
ਵੇਖਿ = ਵੇਖ ਕੇ ।੮ ।

ਪੂਰਾ ਗੁਰੂ ਆਪਣੇ ਸ਼ਬਦ ਵਿਚ ਜੋੜ ਕੇ (ਸਰਨ ਆਏ ਮਨੁੱਖ ਨੂੰ) ਵਿਖਾ ਦੇਂਦਾ ਹੈ (ਨਿਸਚਾ ਕਰਾ ਦੇਂਦਾ ਹੈ) ਕਿ ਸਭ ਸਰੀਰਾਂ ਵਿਚ ਪਰਮਾਤਮਾ ਦੀ ਹੀ ਜੋਤਿ ਵਿਆਪਕ ਹੈ, ਪਰਮਾਤਮਾ ਨੇ ਆਪ ਹੀ ਸਭ ਜੀਵਾਂ ਦੀ ਬਨਾਵਟ ਬਣਾਈ ਹੈ (ਪੈਦਾ ਕੀਤੇ ਹਨ) ਤੇ ਆਪ ਹੀ ਉਸ ਨੇ ਸਾਰੇ ਸਰੀਰਾਂ ਵਿਚ (ਆਤਮਕ ਜੀਵਨ ਦਾ) ਫ਼ਰਕ ਬਣਾਇਆ ਹੋਇਆ ਹੈ ।੧ ।
ਮੈਂ ਸਦਾ ਉਹਨਾਂ ਮਨੁੱਖਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ (ਆਤਮਕ ਅਡੋਲਤਾ ਵਿਚ ਰਹਿ ਕੇ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ, ਤੇ) ਗੁਰੂ ਦੀ ਸਰਨ ਤੋਂ ਬਿਨਾ ਕੋਈ ਮਨੁੱਖ ਆਤਮਕ ਅਡੋਲਤਾ ਹਾਸਲ ਨਹੀਂ ਕਰ ਸਕਦਾ ।
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹੀ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ ।੧।ਰਹਾਉ ।
ਹੇ ਕਰਤਾਰ! ਤੂੰ ਆਪ ਹੀ ( ਜਗਤ ਰਚ ਕੇ ਜਗਤ-ਰਚਨਾ ਦੀ ਰਾਹੀਂ ਆਪਣੀ) ਸੁੰਦਰਤਾ ਵਿਖਾ ਰਿਹਾ ਹੈਂ, ਤੇ (ਉਸ ਸੁੰਦਰਤਾ ਨਾਲ) ਤੂੰ ਆਪ ਹੀ ਜਗਤ ਨੂੰ ਮੋਹਿਤ ਕਰਦਾ ਹੈਂ ।
ਤੂੰ ਆਪ ਹੀ ਆਪਣੀ ਮਿਹਰ ਦੀ ਨਿਗਾਹ ਨਾਲ ਜਗਤ ਨੂੰ (ਆਪਣੀ ਕਾਇਮ ਕੀਤੀ ਮਰਯਾਦਾ ਦੇ ਧਾਗੇ ਵਿਚ) ਪ੍ਰੋਈ ਰੱਖਦਾ ਹੈਂ ।
ਹੇ ਕਰਤਾਰ! ਤੂੰ ਆਪ ਹੀ ਜੀਵਾਂ ਨੂੰ ਦੁਖ ਦੇਂਦਾ ਹੈਂ ਆਪ ਹੀ ਜੀਵਾਂ ਨੂੰ ਸੁਖ ਦੇਂਦਾ ਹੈਂ, ਹੇ ਹਰੀ! ਗੁਰੂ ਦੀ ਸਰਨ ਪੈਣ ਵਾਲੇ ਬੰਦੇ (ਹਰ ਥਾਂ) ਤੇਰਾ ਦਰਸਨ ਕਰਦੇ ਹਨ ।
(ਹੇ ਭਾਈ! ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ ਤੇ (ਜੀਵਾਂ ਪਾਸੋਂ) ਕਰਾ ਰਿਹਾ ਹੈ ।
ਕਰਤਾਰ ਆਪ ਹੀ ਗੁਰੂ ਦਾ ਸ਼ਬਦ (ਜੀਵਾਂ ਦੇ) ਮਨ ਵਿਚ ਵਸਾਂਦਾ ਹੈ ।
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ (ਦੀ ਲਗਨ ਜੀਵਾਂ ਦੇ ਹਿਰਦੇ ਵਿਚ ) ਪੈਦਾ ਹੁੰਦੀ ਹੈ ।
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸਿਫ਼ਤਿ-ਸਾਲਾਹ ਦੀ ਬਾਣੀ) ਉਚਾਰ ਕੇ (ਹੋਰਨਾਂ ਨੂੰ ਭੀ) ਸੁਣਾਂਦਾ ਹੈ ।੩।ਕਰਤਾਰ ਆਪ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਦੁਨੀਆ ਦੇ ਪਦਾਰਥ ਭੋਗਣ ਵਾਲਾ ਹੈ, ਕਰਤਾਰ ਆਪ ਹੀ (ਸਾਰੇ ਜੀਵਾਂ ਦੇ ਮਾਇਆ ਦੇ ਮੋਹ ਦੇ) ਬੰਧਨ ਤੋੜਦਾ ਹੈ, ਉਹ ਆਪ ਸਦਾ ਹੀ ਬੰਧਨਾਂ ਤੋਂ ਸੁਤੰਤਰ ਹੈ ।
ਸਦਾ-ਥਿਰ ਰਹਿਣ ਵਾਲਾ ਕਰਤਾਰ ਆਪ ਸਦਾ ਹੀ ਨਿਰਲੇਪ ਹੈ, ਆਪ ਹੀ ਅਦਿ੍ਰਸ਼ਟ (ਭੀ) ਹੈ, ਤੇ ਆਪ ਹੀ ਆਪਣਾ ਸਰੂਪ (ਜੀਵਾਂ ਨੂੰ) ਵਿਖਾਲਣ ਵਾਲਾ ਹੈ ।੪ ।
(ਹੇ ਭਾਈ!) ਕਰਤਾਰ ਨੇ ਆਪ ਹੀ ਮਾਇਆ ਪੈਦਾ ਕੀਤੀ ਹੈ, ਉਸ ਨੇ ਆਪ ਹੀ ਮਾਇਆ ਦਾ ਪ੍ਰਭਾਵ ਪੈਦਾ ਕੀਤਾ ਹੈ; ਕਰਤਾਰ ਨੇ ਆਪ ਹੀ ਮਾਇਆ ਦਾ ਮੋਹ ਪੈਦਾ ਕੀਤਾ ਹੈ ਤੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ ।
ਕਰਤਾਰ ਆਪ ਹੀ ਆਪਣੇ ਗੁਣਾਂ ਦੀ ਦਾਤਿ (ਜੀਵਾਂ ਨੂੰ) ਦੇਣ ਵਾਲਾ ਹੈ, ਆਪ ਹੀ (ਆਪਣੇ) ਗੁਣ (ਜੀਵਾਂ ਵਿਚ ਵਿਆਪਕ ਹੋ ਕੇ) ਗਾਂਦਾ ਹੈ, ਆਪ ਹੀ (ਆਪਣੇ ਗੁਣ) ਉਚਾਰ ਕੇ (ਹੋਰਨਾਂ ਨੂੰ) ਸੁਣਾਂਦਾ ਹੈ ।੫ ।
(ਹੇ ਭਾਈ! ਸਭ ਜੀਵਾਂ ਵਿਚ ਵਿਆਪਕ ਹੋ ਕੇ) ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ ਤੇ ਆਪ ਹੀ (ਜੀਵਾਂ ਪਾਸੋਂ) ਕਰਾ ਰਿਹਾ ਹੈ ।
ਕਰਤਾਰ ਆਪ ਹੀ ਜਗਤ ਦੀ ਰਚਨਾ ਕਰਕੇ ਆਪ ਹੀ (ਜਗਤ ਦਾ) ਨਾਸ ਕਰਦਾ ਹੈ ।
(ਹੇ ਪ੍ਰਭੂ! ਜੋ ਕੁਝ ਜਗਤ ਵਿਚ ਹੋ ਰਿਹਾ ਹੈ) ਤੇਰੇ ਹੁਕਮ ਤੋਂ ਬਾਹਰ ਕੁਝ ਨਹੀਂ ਹੁੰਦਾ, ਤੂੰ ਆਪ ਹੀ (ਸਭ ਜੀਵਾਂ ਨੂੰ) ਕਾਰ ਵਿਚ ਲਾ ਰਿਹਾ ਹੈਂ ।੬ ।
(ਹੇ ਭਾਈ!) ਪਰਮਾਤਮਾ ਆਪ ਹੀ (ਕਿਸੇ ਜੀਵ ਨੂੰ) ਆਤਮਕ ਮੌਤ ਦੇ ਰਿਹਾ ਹੈ (ਕਿਸੇ ਨੂੰ) ਆਤਮਕ ਜੀਵਨ ਬਖ਼ਸ਼ ਰਿਹਾ ਹੈ ।
ਪ੍ਰਭੂ ਆਪ ਹੀ (ਜੀਵਾਂ ਨੂੰ ਗੁਰੂ) ਮਿਲਾਂਦਾ ਹੈ ਤੇ (ਗੁਰੂ) ਮਿਲਾ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ ।
(ਗੁਰੂ ਦੀ ਦੱਸੀ) ਸੇਵਾ ਕਰਨ ਵਾਲੇ ਨੇ ਸਦਾ ਆਤਮਕ ਅਨੰਦ ਮਾਣਿਆ ਹੈ, ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੭ ।
(ਹੇ ਭਾਈ! ਪਰਮਾਤਮਾ ਆਪਣੀ ਸਮਰੱਥਾ ਨਾਲ) ਆਪ ਹੀ ਮਾਇਆ ਦੇ ਪ੍ਰਭਾਵ ਤੋਂ) ਬਹੁਤ ਹੀ ਉੱਚਾ ਹੈ, ਜਿਸ ਕਿਸੇ (ਵਡ-ਭਾਗੀ ਮਨੁੱਖ) ਨੂੰ (ਆਪਣੀ ਇਹ ਸਮਰੱਥਾ) ਪਰਮਾਤਮਾ ਆਪ ਵਿਖਾਲਦਾ ਹੈ ਉਹ ਵੇਖ ਲੈਂਦਾ ਹੈ (ਕਿ ਪ੍ਰਭੂ ਬੜੀਆਂ ਤਾਕਤਾਂ ਵਾਲਾ ਹੈ) ।
ਹੇ ਨਾਨਕ! (ਪਰਮਾਤਮਾ ਦੀ ਆਪਣੀ ਹੀ ਮਿਹਰ ਨਾਲ ਕਿਸੇ ਵਡਭਾਗੀ ਮਨੁੱਖ ਦੇ) ਹਿਰਦੇ ਵਿਚ ਉਸ ਦਾ ਨਾਮ ਵੱਸਦਾ ਹੈ (ਉਸ ਮਨੁੱਖ ਵਿਚ ਪਰਗਟ ਹੋ ਕੇ ਪ੍ਰਭੂ ਆਪ ਹੀ ਆਪਣੇ ਸਰੂਪ ਦਾ) ਦਰਸਨ ਕਰ ਕੇ (ਹੋਰਨਾਂ ਨੂੰ) ਦਰਸਨ ਕਰਾਂਦਾ ਹੈ ।੮।੨੬।੨੭ ।