ਮਾਝ ਮਹਲਾ ੩ ॥
ਹਰਿ ਆਪੇ ਮੇਲੇ ਸੇਵ ਕਰਾਏ ॥
ਗੁਰ ਕੈ ਸਬਦਿ ਭਾਉ ਦੂਜਾ ਜਾਏ ॥
ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥੧॥
ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥
ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ ॥੧॥ ਰਹਾਉ ॥
ਆਪੇ ਗੁਰੁ ਦਾਤਾ ਕਰਮਿ ਬਿਧਾਤਾ ॥
ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥
ਅੰਮ੍ਰਿਤ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥੨॥
ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥
ਪੂਰੈ ਗੁਰਿ ਹਉਮੈ ਭਰਮੁ ਚੁਕਾਇਆ ॥
ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥੩॥
ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥
ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥
ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥
ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥
ਨਾਵਹੁ ਭੂਲੇ ਦੇਇ ਸਜਾਏ ॥
ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥
ਪੇਈਅੜੈ ਪਿਰੁ ਚੇਤੇ ਨਾਹੀ ॥
ਦੂਜੈ ਮੁਠੀ ਰੋਵੈ ਧਾਹੀ ॥
ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥੬॥
ਪੇਈਅੜੈ ਪਿਰੁ ਮੰਨਿ ਵਸਾਇਆ ॥
ਪੂਰੈ ਗੁਰਿ ਹਦੂਰਿ ਦਿਖਾਇਆ ॥
ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ ॥੭॥
ਆਪੇ ਦੇਵੈ ਸਦਿ ਬੁਲਾਏ ॥
ਆਪਣਾ ਨਾਉ ਮੰਨਿ ਵਸਾਏ ॥
ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥
Sahib Singh
ਸੇਵ = ਸੇਵਾ ਭਗਤੀ ।
ਸਬਦਿ = ਸ਼ਬਦ ਵਿਚ ਜੁੜਿਆਂ ।
ਦੂਜਾ ਭਾਉ = ਮਾਇਆ ਦਾ ਪਿਆਰ ।੧ ।
ਸਚੁ ਸਚਾ = ਸਦਾ = ਥਿਰ ਰਹਿਣ ਵਾਲਾ ਪਰਮਾਤਮਾ ।੧।ਰਹਾਉ ।
ਕਰਮਿ = ਹਰੇਕ ਜੀਵ ਦੇ ਕੀਤੇ ਕਰਮ ਅਨੁਸਾਰ ।
ਬਿਧਾਤਾ = ਪੈਦਾ ਕਰਨ ਵਾਲਾ ।੨ ।
ਗੁਰਿ = ਗੁਰੂ ਨੇ ।
ਅਨਦਿਨੁ = ਹਰ ਰੋਜ਼ ।੩ ।
ਇਹੁ = ਇਹ ਜੀਵ ।
ਨਿਰੰਜਨੁ = (ਨਿਰ = ਅੰਜਨ) ਮਾਇਆ ਦੇ ਮੋਹ-ਰੂਪ ਕਾਲਖ ਤੋਂ ਰਹਿਤ ।੪ ।
ਜਾਗਾਤੀ = ਮਸੂਲੀਆ ।
ਦੂਜੈ ਭਾਇ = ਮਾਇਆ ਦੇ ਪਿਆਰ ਵਿਚ ।
ਕਰੁ = ਮਸੂਲ ।
ਰਤੀਅਹੁ = ਇਕ ਰੱਤੀ ਤੋਂ ।੫ ।
ਪੇਈਅੜੈ = ਪੇਕੇ ਘਰ ਵਿਚ, ਇਸ ਲੋਕ ਵਿਚ ।
ਦੂਜੈ = (ਪ੍ਰਭੂ ਤੋਂ ਬਿਨਾ) ਹੋਰ ਵਿਚ ।
ਧਾਹੀ = ਢਾਹਾਂ ਮਾਰ ਮਾਰ ਕੇ ।
ਖਰੀ = ਬਹੁਤ ।
ਕੁਆਲਿਓ = {ਕੁ = ਆਲਯ} ਭੈੜੇ ਘਰ ਦੀ ।੬ ।
ਮੰਨਿ = ਮਨਿ, ਮਨ ਵਿਚ ।
ਹਦੂਰਿ = ਅੰਗ ਸੰਗ ।
ਕਾਮਣਿ = (ਜੀਵ = ) ਇਸਤ੍ਰੀ ।
ਕੰਠਿ = ਗਲ ਨਾਲ ।
ਸਦਿ = ਸੱਦ ਕੇ ।
ਬੁਲਾਏ = ਬੁਲਾਇ, ਬੁਲਾ ਕੇ ।੮ ।

ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਚਰਨਾਂ ਵਿਚ) ਜੋੜਦਾ ਹੈ, (ਆਪਣੀ) ਸੇਵਾ ਭਗਤੀ ਕਰਾਂਦਾ ਹੈ ।
(ਜਿਸ ਮਨੁੱਖ ਨੂੰ ਪ੍ਰਭੂ) ਗੁਰੂ ਦੇ ਸ਼ਬਦ ਵਿਚ (ਜੋੜਦਾ ਹੈ ਉਸ ਦੇ ਅੰਦਰੋਂ) ਮਾਇਆ ਦਾ ਪਿਆਰ ਦੂਰ ਹੋ ਜਾਂਦਾ ਹੈ ।
ਪਰਮਾਤਮਾ (ਆਪ) ਸਦਾ ਪਵਿਤ੍ਰ-ਸਰੂਪ ਹੈ, (ਸਭ ਜੀਵਾਂ ਨੂੰ ਆਪਣੇ) ਗੁਣ ਦੇਣ ਵਾਲਾ ਹੈ, ਪਰਮਾਤਮਾ ਆਪ (ਆਪਣੇ) ਗੁਣਾਂ ਵਿਚ (ਜੀਵ ਨੂੰ) ਲੀਨ ਕਰਦਾ ਹੈ ।੧ ।
ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ ।
ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ ਸਦਾ ਪਵਿਤ੍ਰ ਹੈ, (ਵਡ-ਭਾਗੀ ਮਨੁੱਖ) ਗੁਰੂ ਦੇ ਸ਼ਬਦ ਦੀ ਰਾਹੀਂ (ਇਸ ਨਾਮ ਨੂੰ ਆਪਣੇ) ਮਨ ਵਿਚ ਵਸਾਂਦੇ ਹਨ ।੧।ਰਹਾਉ ।
ਪਰਮਾਤਮਾ ਆਪ ਹੀ ਗੁਰੂ (-ਰੂਪ) ਹੈ, ਆਪ ਹੀ ਦਾਤਾਂ ਦੇਣ ਵਾਲਾ ਹੈ, ਆਪ ਹੀ (ਜੀਵ ਨੂੰ ਉਸ ਦੇ ਕੀਤੇ) ਕਰਮ ਅਨੁਸਾਰ ਪੈਦਾ ਕਰਨ ਵਾਲਾ ਹੈ ।
ਪ੍ਰਭੂ ਦੇ ਸੇਵਕ ਗੁਰੂ ਦੀ ਸਰਨ ਪੈ ਕੇ ਉਸ ਦੀ ਸੇਵਾ ਭਗਤੀ ਕਰਦੇ ਹਨ, ਤੇ ਉਸ ਨਾਲ ਡੂੰਘੀ ਸਾਂਝ ਪਾਂਦੇ ਹਨ ।
ਆਤਮਕ ਜੀਵਨ ਦੇਣ ਵਾਲੇ ਹਰਿ ਨਾਮ ਵਿਚ ਜੁੜ ਕੇ ਸੇਵਕ ਜਨ ਆਪਣਾ ਜੀਵਨ ਸੋਹਣਾ ਬਣਾਂਦੇ ਹਨ, ਗੁਰੂ ਦੀ ਮਤਿ ਉੱਤੇ ਤੁਰ ਕੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੨ ।
(ਜਿਸ ਮਨੁੱਖ ਦੇ ਹਿਰਦੇ ਵਿਚੋਂ) ਪੂਰੇ ਗੁਰੂ ਨੇ ਹਉਮੈ ਦੂਰ ਕਰ ਦਿੱਤੀ, ਭਟਕਣਾ ਮੁਕਾ ਦਿੱਤੀ, ਉਸ ਦੇ ਇਸ ਸਰੀਰ—ਗੁਫ਼ਾ ਵਿਚ ਪਰਮਾਤਮਾ ਪ੍ਰਗਟ ਹੋ ਪਿਆ, ਤੇ ਉਸ ਦਾ ਹਿਰਦਾ—ਥਾਂ ਸੁੰਦਰ ਬਣ ਗਿਆ ।(ਵਡ-ਭਾਗੀ ਮਨੁੱਖ ਗੁਰੂ ਦੀ ਸ਼ਰਨ ਪੈ ਕੇ) ਹਰ ਵੇਲੇ ਪਰਮਾਤਮਾ ਦਾ ਨਾਮ ਸਲਾਹੁੰਦੇ ਹਨ, ਉਸ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਗੁਰੂ ਦੀ ਕਿਰਪਾ ਨਾਲ ਉਸ ਦਾ ਮਿਲਾਪ ਪ੍ਰਾਪਤ ਕਰਦੇ ਹਨ ।੪ ।
ਇਹ ਜੀਵ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਪਣੇ ਸਰੀਰ—ਗੁਫ਼ਾ ਵਿਚ ਪ੍ਰਭੂ ਦੇ ਗੁਣ ਵਿਚਾਰਦਾ ਹੈ, ਤੇ ਉਸ ਦੇ ਹਿਰਦੇ ਵਿਚ ਮੁਰਾਰੀ ਪ੍ਰਭੂ ਦਾ ਮਾਇਆ ਦੇ ਮੋਹ ਦੀ ਕਾਲਖ ਤੋਂ ਬਚਾਣ ਵਾਲਾ ਨਾਮ ਵੱਸ ਪੈਂਦਾ ਹੈ ।
ਉਸ ਗੁਰੂ ਦੇ ਸ਼ਬਦ ਵਿਚ {ਜੁੜ ਕੇ ਜਿਉਂ ਜਿਉਂ} ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦਾ ਜੀਵਨ ਸੁੰਦਰ ਬਣ ਜਾਂਦਾ ਹੈ, ਪ੍ਰੀਤਮ ਨੂੰ ਮਿਲ ਕੇ ਆਤਮਕ ਆਨੰਦ ਮਾਣਦਾ ਹੈ ।੪ ।
ਜੇਹੜਾ ਮਨੁੱਖ ਮਾਇਆ ਦੇ ਪਿਆਰ ਵਿਚ (ਫਸਿਆ ਰਹਿੰਦਾ ਹੈ, ਉਸ ਪਾਸੋਂ) ਮਸੂਲੀਆ ਜਮ—ਰਾਜ ਮਸੂਲ ਲੈਂਦਾ ਹੈ, ਪਰਮਾਤਮਾ ਦੇ ਨਾਮ ਤੋਂ ਖੁੰਝੇ ਹੋਏ ਉਸ ਮਨੁੱਖ ਨੂੰ ਸਜ਼ਾ ਦੇਂਦਾ ਹੈ ।
ਜਮਰਾਜ ਮਸੂਲੀਆ ਉਸ ਪਾਸੋਂ ਉਸ ਦੀ ਜ਼ਿੰਦਗੀ ਦੀ ਇਕ ਇਕ ਘੜੀ ਦਾ, ਅੱਧੀ ਅੱਧੀ ਘੜੀ ਦਾ ਲੇਖਾ ਲੈਂਦਾ ਹੈ ।
ਇਕ ਇਕ ਰੱਤੀ ਕਰ ਕੇ, ਇਕ ਇਕ ਮਾਸਾ ਕਰ ਕੇ ਜਮਰਾਜ ਉਸ ਦੇ ਜੀਵਨ—ਕਰਮਾਂ ਦਾ ਤੋਲ ਕਰਾਂਦਾ ਹੈ।੫ ।
ਜੇਹੜੀ ਜੀਵ-ਇਸਤ੍ਰੀ ਪੇਕੇ ਘਰ ਵਿਚ (ਇਸ ਜੀਵਨ ਵਿਚ) ਪ੍ਰਭੂ ਪਤੀ ਨੂੰ ਯਾਦ ਨਹੀਂ ਕਰਦੀ, ਤੇ ਮਾਇਆ ਦੇ ਮੋਹ ਵਿਚ ਪੈ ਕੇ (—ਆਤਮਕ ਗੁਣਾਂ ਦੀ ਰਾਸਿ ਪੂੰਜੀ) ਲੁਟਾਂਦੀ ਰਹਿੰਦੀ ਹੈ, ਉਹ (ਲੇਖਾ ਦੇਣ ਵੇਲੇ) ਢਾਹਾਂ ਮਾਰ ਮਾਰ ਕੇ ਰੋਂਦੀ ਹੈ, ਉਹ ਜੀਵ-ਇਸਤ੍ਰੀ ਭੈੜੇ ਘਰ ਦੀ ਭੈੜੇ ਰੂਪ ਵਾਲੀ ਭੈੜੇ ਲੱਛਣਾਂ ਵਾਲੀ ਹੀ ਕਹੀ ਜਾਂਦੀ ਹੈ, (ਪੇਕੇ ਘਰ ਰਹਿੰਦਿਆਂ) ਉਸ ਨੇ ਕਦੇ ਸੁਪਨੇ ਵਿਚ ਭੀ ਪ੍ਰਭੂ ਮਿਲਾਪ ਨਾਹ ਕੀਤਾ ।੬ ।
ਪੇਕੇ ਘਰ ਵਿਚ ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਪਤੀ ਨੂੰ ਆਪਣੇ ਮਨ ਵਿਚ ਰੱਖਿਆ, ਜਿਸ ਨੂੰ ਪੂਰੇ ਗੁਰੂ ਨੇ (ਪ੍ਰਭੂ-ਪਤੀ ਉਸ ਦੇ) ਅੰਗ-ਸੰਗ (ਵੱਸਦਾ) ਵਿਖਾ ਦਿੱਤਾ ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਸਦਾ ਆਪਣੇ ਗਲ ਨਾਲ ਲਾਈ ਰੱਖਿਆ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ-ਪਤੀ ਦੇ ਮਿਲਾਪ ਦਾ ਆਨੰਦ ਮਾਣਦੀ ਰਹਿੰਦੀ ਹੈ, ਉਸ ਦੇ ਹਿਰਦੇ ਦੀ ਸੇਜ ਸੋਹਣੀ ਬਣੀ ਰਹਿੰਦੀ ਹੈ ।੭ ।
(ਪਰ ਜੀਵਾਂ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਆਪ ਹੀ (ਜੀਵ ਨੂੰ) ਸੱਦ ਕੇ ਬੁਲਾ ਕੇ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਆਪ ਹੀ ਆਪਣਾ ਨਾਮ (ਜੀਵ ਦੇ) ਮਨ ਵਿਚ ਵਸਾਂਦਾ ਹੈ ।
ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਮਿਲਦਾ ਹੈ, ਉਸ ਨੂੰ (ਲੋਕ ਪਰਲੋਕ ਵਿਚ) ਵਡਿਆਈ ਮਿਲਦੀ ਹੈ, ਉਹ ਹਰ ਵੇਲੇ ਸਦਾ ਹੀ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੮।੨੮।੨੯ ।