ਮਾਝ ਮਹਲਾ ੩ ॥
ਮਨਮੁਖ ਪੜਹਿ ਪੰਡਿਤ ਕਹਾਵਹਿ ॥
ਦੂਜੈ ਭਾਇ ਮਹਾ ਦੁਖੁ ਪਾਵਹਿ ॥
ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥
ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥
ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥
ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥
ਵਾਦੁ ਵਖਾਣਹਿ ਮੋਹੇ ਮਾਇਆ ॥
ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥
ਅਕਥੋ ਕਥੀਐ ਸਬਦਿ ਸੁਹਾਵੈ ॥
ਗੁਰਮਤੀ ਮਨਿ ਸਚੋ ਭਾਵੈ ॥
ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥
ਜੋ ਸਚਿ ਰਤੇ ਤਿਨ ਸਚੋ ਭਾਵੈ ॥
ਆਪੇ ਦੇਇ ਨ ਪਛੋਤਾਵੈ ॥
ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥
ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥
ਗੁਰ ਪਰਸਾਦੀ ਅਨਦਿਨੁ ਜਾਗੈ ॥
ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥
ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥
ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥
ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥੬॥
ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥
ਮਨਮੁਖ ਨ ਬੂਝਹਿ ਦੂਜੈ ਭਾਇਆ ॥
ਤ੍ਰੈ ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥
ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥
ਗੁਰ ਸਬਦੀ ਸਹਸਾ ਦੂਖੁ ਚੁਕਾਏ ॥
ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥
Sahib Singh
ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ।
ਪੜਹਿ = ਪੜ੍ਹਦੇ ਹਨ ।
ਦੂਜੈ ਭਾਇ = ਮਾਇਆ ਦੇ ਪਿਆਰ ਵਿਚ ।
ਬਿਖਿਆ = ਮਾਇਆ ।
ਮਾਤੇ = ਮਸਤ ।੧ ।
ਤੇ = ਤੋਂ ।
ਗੁਰ ਸੇਵਾ ਤੇ = ਗੁਰੂ ਦੀ ਸਰਨ ਪਿਆਂ ।
ਸਹਜਿ = ਆਤਮਕ ਅਡੋਲਤਾ ਵਿਚ ।੧।ਰਹਾਉ ।
ਰਸੁ = ਸੁਆਦ, ਆਨੰਦ ।
ਵਾਦੁ = ਝਗੜਾ, ਬਹਸ ।
ਅਗਿਆਨ = ਗਿਆਨ = ਹੀਨਤਾ, ਬੇ-ਸਮਝੀ ।੨ ।
ਅਕਥੋ = ਅਕੱਥੁ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ ।
ਸੁਹਾਵੈ = ਪਿਆਰਾ ਲੱਗਦਾ ਹੈ ।
ਸਚੋ = ਸਦਾ = ਥਿਰ ਪ੍ਰਭੂ ।
ਰਵਹਿ = ਸਿਮਰਦੇ ਹਨ ।
ਸਚਿ = ਸਦਾ = ਥਿਰ ਪ੍ਰਭੂ ਵਿਚ ।੩ ।
ਭਾਵੈ = ਚੰਗਾ ਲੱਗਦਾ ਹੈ ।
ਦੇਇ = ਦੇਂਦਾ ਹੈ ।
ਜਾਤਾ = ਸਾਂਝ ਪਾ ਲਈ ।੪ ।
ਜਾਗੈ = ਸੁਚੇਤ ਰਹਿੰਦਾ ਹੈ ।੫ ।
ਤ੍ਰੈਗੁਣ = ਤਿ੍ਰਗੁਣੀ ਮਾਇਆ ਦੀ ਖ਼ਾਤਰ ।
ਤਤੁ = ਅਸਲੀਅਤ ।
ਮੂਲਹੁ = ਮੂਲ ਤੋਂ, ਪ੍ਰਭੂ ਤੋਂ ।੬ ।
ਤਿ੍ਰਬਿਧਿ = ਤਿੰਨ ਗੁਣਾਂ ਵਾਲੀ ।੭ ।
ਤਿਸੁ ਭਾਵੈ = ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ ।
ਸਹਸਾ = ਸਹਮ ।੮ ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਵੇਦ ਆਦਿਕ ਧਰਮ ਪੁਸਤਕਾਂ) ਪੜ੍ਹਦੇ ਹਨ (ਤੇ ਇਸ ਕਾਰਨ ਆਪਣੇ ਆਪ ਨੂੰ) ਪੰਡਿਤ ਵਿਦਵਾਨ ਅਖਵਾਂਦੇ ਹਨ (ਪਰ ਫਿਰ ਭੀ ਉਹ) ਮਾਇਆ ਦੇ ਪਿਆਰ ਵਿਚ(ਟਿਕੇ ਰਹਿੰਦੇ ਹਨ, ਧਰਮ-ਪੁਸਤਕਾਂ ਪੜ੍ਹਦੇ ਹੋਏ ਭੀ ਹਉਮੈ ਆਦਿਕ ਦਾ) ਵੱਡਾ ਦੁੱਖ ਸਹਿੰਦੇ ਰਹਿੰਦੇ ਹਨ ।
ਮਾਇਆ ਦੇ ਮੋਹ ਵਿਚ ਮਸਤ ਰਹਿਣ ਕਰਕੇ ਉਹਨਾਂ ਨੂੰ (ਆਤਮਕ ਜੀਵਨ ਦੀ) ਕੁਝ ਭੀ ਸਮਝ ਨਹੀਂ ਪੈਂਦੀ, ਉਹ ਮੁੜ ਮੁੜ ਜੂਨਾਂ ਵਿਚ ਪਏ ਰਹਿੰਦੇ ਹਨ ।੧ ।
(ਹੇ ਭਾਈ!) ਮੈਂ ਤਾਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਕੁਰਬਾਨ ਜਾਂਦਾ ਹਾਂ, ਜੇਹੜੇ ਹਉਮੈ ਦੂਰ ਕਰ ਕੇ (ਗੁਰੂ-ਚਰਨਾਂ ਵਿਚ) ਮਿਲੇ ਰਹਿੰਦੇ ਹਨ ।
ਗੁਰੂ ਦੀ ਸਰਨ ਪੈਣ ਦੇ ਕਾਰਨ ਪਰਮਾਤਮਾ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੧।ਰਹਾਉ ।
(ਆਪਣੇ ਆਪ ਨੂੰ ਪੰਡਿਤ ਅਖਵਾਣ ਵਾਲੇ ਲੋਕ) ਵੇਦ (ਤਾਂ) ਪੜ੍ਹਦੇ ਹਨ, (ਪਰ) ਉਹਨਾਂ ਨੂੰ ਪਰਮਾਤਮਾ ਦੇ ਮਿਲਾਪ ਦਾ ਆਨੰਦ ਨਹੀਂ ਆਉਂਦਾ ।
(ਵੇਦ ਆਦਿਕ ਪੜ੍ਹ ਕੇ ਤਾਂ ਉਹ ਸਿਰਫ਼ ਕੋਈ ਨਾ ਕੋਈ) ਧਰਮ-ਚਰਚਾ, ਬਹਸ ਹੀ (ਹੋਰਨਾਂ ਨੂੰ) ਸੁਣਾਂਦੇ ਹਨ (ਆਪ ਉਹ) ਮਾਇਆ ਦੇ ਮੋਹ ਵਿਚ ਹੀ ਟਿਕੇ ਰਹਿੰਦੇ ਹਨ ।
ਉਹਨਾਂ ਦੀ ਆਪਣੀ ਮਤਿ ਬੇਸਮਝੀ ਵਾਲੀ ਹੀ ਰਹਿੰਦੀ ਹੈ, ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।
ਗੁਰੂ ਦੀ ਸਰਨ ਪੈਣ ਵਾਲੇ ਮਨੁੱਖ (ਹੀ ਗੁਰੂ ਪਾਸੋਂ) ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਸਕਦੇ ਹਨ ।੨ ।
(ਜਿਸ ਹਿਰਦੇ ਵਿਚ) ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੁੰਦੀ ਰਹੇ, (ਉਸ ਹਿਰਦੇ ਵਿਚ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਪਰਮਾਤਮਾ) ਸੋਹਣਾ ਲੱਗਣ ਲੱਗ ਪੈਂਦਾ ਹੈ ।
ਗੁਰੂ ਦੇ ਉਪਦੇਸ਼ ਨਾਲ ਸਦਾ-ਥਿਰ ਪ੍ਰਭੂ (ਮਨੁੱਖ ਦੇ) ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ।
(ਗੁਰੂ ਦੀ ਸਰਨ ਪੈਣ ਵਾਲੇ ਮਨੁੱਖ) ਦਿਨ ਰਾਤ ਸਦਾ-ਥਿਰ ਪਰਮਾਤਮਾ ਨੂੰ ਹੀ ਸਿਮਰਦੇ ਰਹਿੰਦੇ ਹਨ, (ਉਹਨਾਂ ਦਾ) ਇਹ ਮਨ ਸਦਾ-ਥਿਰ ਪ੍ਰਭੂ (ਦੇ ਪ੍ਰੇਮ ਰੰਗ) ਵਿਚ ਰੰਗਿਆ ਰਹਿੰਦਾ ਹੈ ।੩ ।
ਜੇਹੜੇ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ ਰੰਗ) ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਪਿਆਰਾ ਲੱਗਦਾ ਹੈ ।
(ਇਹ ਦਾਤਿ ਪਰਮਾਤਮਾ) ਆਪ ਹੀ (ਉਹਨਾਂ ਨੂੰ) ਦੇਂਦਾ ਹੈ, (ਇਹ ਦਾਤਿ ਦੇ ਕੇ ਉਹ) ਪਛੁਤਾਂਦਾ ਨਹੀਂ (ਕਿਉਂਕਿ ਇਸ ਦਾਤਿ ਦੀ ਬਰਕਤਿ ਨਾਲ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਤੇ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਮਿਲ ਕੇ ਆਤਮਕ ਆਨੰਦ ਮਾਣਦੇ ਹਨ ।੪ ।
(ਅਜੇਹੇ ਮਨੁੱਖਾਂ ਦੇ ਹਿਰਦੇ ਨੂੰ) ਝੂਠ ਪੋਹ ਨਹੀਂ ਸਕਦਾ, ਠੱਗੀ ਪੋਹ ਨਹੀਂ ਸਕਦੀ, ਵਿਕਾਰਾਂ ਦੀ ਮੈਲ ਨਹੀਂ ਲੱਗਦੀ ।
ਜਿਸ ਮਨੁੱਖ ਦੇ ਹਿਰਦੇ ਵਿਚ ਪਵਿਤ੍ਰ-ਸਰੂਪ ਪਰਮਾਤਮਾ ਦਾ ਨਾਮ ਵੱਸਦਾ ਹੈ, ਉਹ ਗੁਰੂ ਦੀ ਕਿਰਪਾ ਨਾਲ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, ਉਸ ਦੀ ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ।੫ ।
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ (ਜਗਤ ਦੇ) ਮੂਲ-ਪਰਮਾਤਮਾ (ਦੀ ਯਾਦ) ਤੋਂ ਖੁੰਝੇ ਰਹਿੰਦੇ ਹਨ, ਉਹ ਜਗਤ ਦੇ ਅਸਲੇ ਪ੍ਰਭੂ ਨਾਲ ਡੂੰਘੀ ਸਾਂਝ ਨਹੀਂ ਪਾਂਦੇ, ਤੇ ਉਹ ਸਦਾ ਤਿ੍ਰਗੁਣੀ ਮਾਇਆ ਦੇ ਲੇਖੇ ਹੀ ਪੜ੍ਹਦੇ ਰਹਿੰਦੇ ਹਨ ।
ਮਾਇਆ ਦੇ ਮੋਹ ਵਿਚ ਗ਼ਲਤਾਨ ਉਹਨਾਂ ਮਨੁੱਖਾਂ ਨੂੰ (ਪਰਮਾਤਮਾ ਦੀ ਭਗਤੀ ਕਰਨ ਬਾਰੇ) ਕੁਝ ਭੀ ਨਹੀਂ ਸੁੱਝਦਾ ।
(ਹੇ ਭਾਈ!) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ ਪਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ ।੬।(ਪੰਡਿਤ) ਵੇਦ (ਆਦਿਕ ਧਰਮ-ਪੁਸਤਕ) ਨੂੰ ਉੱਚੀ ਉੱਚੀ ਪੜ੍ਹਦਾ ਹੈ, (ਪਰ ਉਸ ਦੇ ਅੰਦਰ) ਤਿ੍ਰਗੁਣੀ ਮਾਇਆ (ਦਾ ਪ੍ਰਭਾਵ ਬਣਿਆ ਰਹਿੰਦਾ ਹੈ) ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਆਤਮਕ ਜੀਵਨ ਨੂੰ) ਨਹੀਂ ਸਮਝਦੇ (ਉਹਨਾਂ ਦਾ ਮਨ) ਮਾਇਆ ਦੇ ਪਿਆਰ ਵਿਚ ਹੀ (ਟਿਕਿਆ ਰਹਿੰਦਾ ਹੈ) ।
ਉਹ (ਇਹਨਾਂ ਧਰਮ-ਪੁਸਤਕਾਂ ਨੂੰ) ਤਿ੍ਰਗੁਣੀ ਮਾਇਆ (ਕਮਾਣ) ਦੀ ਖ਼ਾਤਰ ਪੜ੍ਹਦੇ ਹਨ, ਇੱਕ ਪਰਮਾਤਮਾ ਨਾਲ ਸਾਂਝ ਨਹੀਂ ਪਾਂਦੇ (ਧਰਮ-ਪੁਸਤਕਾਂ ਪੜ੍ਹਦੇ ਹੋਏ ਭੀ ਇਸ ਭੇਤ ਨੂੰ) ਸਮਝਣ ਤੋਂ ਬਿਨਾ ਦੁੱਖ (ਹੀ) ਪਾਂਦੇ ਰਹਿੰਦੇ ਹਨ ।੭ ।
(ਪਰ ਜੀਵਾਂ ਦੇ ਵੀ ਕੀਹ ਵੱਸ?) ਜਦੋਂ ਪਰਮਾਤਮਾ ਦੀ ਆਪਣੀ ਰਜ਼ਾ ਹੁੰਦੀ ਹੈ, ਤਦੋਂ ਉਹ ਆਪ (ਹੀ ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਸਹਮ ਤੇ ਦੁੱਖ ਦੂਰ ਕਰਦਾ ਹੈ ।
ਹੇ ਨਾਨਕ! ਜਿਸ ਮਨੁੱਖ ਨੂੰ ਪਰਮਾਤਮਾ ਆਪਣਾ ਨਾਮ ਸਿਮਰਨ ਦੀ ਸਦਾ-ਥਿਰ ਰਹਿਣ ਵਾਲੀ ਇੱਜ਼ਤ ਦੇਂਦਾ ਹੈ, ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਨ ਨੂੰ ਹੀ (ਜੀਵਨ ਮਨੋਰਥ) ਮੰਨ ਕੇ ਆਤਮਕ ਆਨੰਦ ਮਾਣਦਾ ਹੈ ।੮।੩੦।੩੧ ।