ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥
ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥
ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥
ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥
ਜਿੰਨ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥
ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥
ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥
ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥
ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
Sahib Singh
ਅਸੁਨਿ = ਅੱਸੂ ਵਿਚ ।
ਉਮਾਹੜਾ = ਉਛਾਲਾ ।
ਜਾਇ = ਜਾ ਕੇ ।
ਕਿਉਂ = ਕਿਵੇਂ ?
ਕਿਸੇ ਨ ਕਿਸੇ ਤ੍ਰਹਾਂ ।
ਮਨਿ = ਮਨ ਵਿਚ ।
ਤਨਿ = ਸਰੀਰ ਵਿਚ ।
ਘਣੀ = ਬਹੁਤ ।
ਆਣਿ = ਲਿਆ ਕੇ ।
ਮਾਇ = ਹੇ ਮਾਂ !
ਹਉ = ਮੈਂ !
ਤਿਨ ਕੈ ਪਾਇ = ਉਹਨਾਂ ਦੀ ਚਰਨੀਂ ।
ਜਾਇ = ਥਾਂ ।
ਰਸੁ = ਸੁਆਦ, ਆਨੰਦ ।
ਰਹੇ ਆਘਾਇ = ਰੱਜ ਗਏ, ਤ੍ਰਿਸ਼ਨਾ ਪੋਹ ਨਹੀਂ ਸਕਦੀ ।
ਆਪੁ = ਆਪਾ = ਭਾਵ ।
ਲੜਿ = ਲੜ ਵਿਚ, ਪੱਲੇ ।
ਕੰਤਿ = ਕੰਤ ਨੇ ।
ਕਤਹਿ = ਕਿਸੇ ਹੋਰ ਥਾਂ ।
ਮਇਆ = ਮਿਹਰ ।

ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤ੍ਰਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ ।
ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ ।
(ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ ।
(ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ ।
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ—ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ ।ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ ।
ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ।
ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ।੮ ।