ਮਾਝ ਮਹਲਾ ੫ ਦਿਨ ਰੈਣਿ
ੴ ਸਤਿਗੁਰ ਪ੍ਰਸਾਦਿ ॥
ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣ ॥
ਆਪੁ ਤਿਆਗਿ ਸਰਣੀ ਪਵਾਂ ਮੁਖਿ ਬੋਲੀ ਮਿਠੜੇ ਵੈਣ ॥
ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣ ॥
ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ ਨ ਵਸਨਿ ਭੈਣ ॥
ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥
ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ ॥
ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥
ਹਰਿ ਤੁਧੁ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥
ਨਾਨਕ ਕੀ ਬੇਨੰਤੀਆ ਹਰਿ ਸੁਰਜਨੁ ਦੇਖਾ ਨੈਣ ॥੧॥

ਜੀਅ ਕੀ ਬਿਰਥਾ ਸੋ ਸੁਣੇ ਹਰਿ ਸੰਮ੍ਰਿਥ ਪੁਰਖੁ ਅਪਾਰੁ ॥
ਮਰਣਿ ਜੀਵਣਿ ਆਰਾਧਣਾ ਸਭਨਾ ਕਾ ਆਧਾਰੁ ॥
ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥
ਊਚਾ ਅਗਮ ਅਗਾਧਿ ਬੋਧ ਕਿਛੁ ਅੰਤੁ ਨ ਪਾਰਾਵਾਰੁ ॥
ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥
ਦੀਨਾ ਨਾਥ ਦੈਆਲ ਦੇਵ ਪਤਿਤ ਉਧਾਰਣਹਾਰੁ ॥
ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥
ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥
ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥
ਦਿਨੁ ਰੈਣਿ ਜਿ ਪ੍ਰਭ ਕੰਉ ਸੇਵਦੇ ਤਿਨ ਕੈ ਸਦ ਬਲਿਹਾਰ ॥੨॥

ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥
ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਨੁ ਜਿੰਦੁ ॥
ਗੁਰ ਸਬਦੀ ਆਰਾਧੀਐ ਜਪੀਐ ਨਿਰਮਲ ਮੰਤੁ ॥
ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥
ਜਿਸੁ ਮਨਿ ਵਸੈ ਨਰਾਇਣੋ ਸੋ ਕਹੀਐ ਭਗਵੰਤੁ ॥
ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥
ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥
ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥੩॥

ਸਰਬ ਕਲਾ ਪ੍ਰਭ ਪੂਰਣੋ ਮੰਞੁ ਨਿਮਾਣੀ ਥਾਉ ॥
ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥
ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥
ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥
ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥
ਦੂਜੀ ਜਾਇ ਨ ਸੁਝਈ ਕਿਥੈ ਕੂਕਣ ਜਾਉ ॥
ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥
ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥
ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥੪॥੧॥

Sahib Singh
ਰੈਣਿ = {ਰਜਨਿ, ਰਅਣਿ} ਰਾਤ ।
ਸੇਵੀ = ਸੇਵੀਂ, ਮੈਂ ਸੇਵਾਂ ।
ਸਿਮਰੀ = ਸਿਮਰੀਂ, ਮੈਂ ਸਿਮਰਾਂ ।
ਸਭਿ = ਸਾਰੇ ।
ਆਪੁ = ਆਪਾ = ਭਾਵ ।
ਮੁਖਿ = ਮੂੰਹ ਨਾਲ ।
ਬੋਲੀ = ਬੋਲੀਂ, ਮੈਂ ਬੋਲਾਂ ।
ਵੈਣ = {ਵਚਨ, ਵਅਣ} ਬੋਲ ।
ਜਨਮ ਜਨਮ ਕਾ = ਕਈ ਜਨਮਾਂ ਦਾ ।
ਸੈਣ = ਸੱਜਣ ।
ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ} ।
ਜੋ ਜੀਅ = ਜੇਹੜੇ ਜੀਵ ।
ਸੁਖਿ = ਸੁਖ ਨਾਲ ।
ਭੈਣ = ਹੇ ਭੈਣ !
    {“ਡਣੁਹ} ।
ਚੈਨੁ = ਸ਼ਾਂਤੀ ।
ਗੈਣ = {ਣਣੁ} ਆਕਾਸ਼ ।
ਆਪ ਕਮਾਣੈ = ਆਪਣੇ ਕੀਤੇ ਕਰਮਾਂ ਅਨੁਸਾਰ ।
ਕਾਹੂ = ਕਿਸੇ (ਹੋਰ) ਨੂੰੂ ।
ਪ੍ਰਭ = ਹੇ ਪ੍ਰਭੂ !
ਕਰਣ ਕਰੇਣ = ਕਰਨ ਕਰਾਵਨ ਜੋਗਾ ।
ਹਰਿ = ਹੇ ਹਰੀ !
ਖਾਕੂ = ਖ਼ਾਕ ਵਿਚ {ਲਫ਼ਜ਼ ‘ਖਾਕੁ’ ਤੋਂ ‘ਖਾਕੂ’ ।
    ਵੇਖੋ ‘ਗੁਰਬਾਣੀ ਵਿਆਕਰਣ} ।
ਕਹੀਐ = (ਅਸੀ ਜੀਵ) ਆਖੀਏ ।
ਵੈਣ = ਬਚਨ, ਤਰਲੇ, ਬੇਨਤੀਆਂ ।
ਸੁਰਜਨੁ = ਉੱਤਮ ਪੁਰਖ ।
ਦੇਖਾ = ਦੇਖਾਂ, ਮੈਂ ਵੇਖਾਂ ।੧ ।
ਜੀਅ ਕੀ = ਜਿੰਦ ਦੀ ।
ਬਿਰਥਾ = {Òਯਥਾ} ਪੀੜਾ ।
ਸੰਮਿ੍ਰਥ = {ਸਮਥL} ਹਰੇਕ ਕਿਸਮ ਦੀ ਤਾਕਤ ਰੱਖਣ ਵਾਲਾ ।
ਪੁਰਖੁ = ਸਭ ਵਿਚ ਵਿਆਪਕ ।
ਮਰਣਿ ਜੀਵਣਿ = ਸਾਰੀ ਉਮਰ ।
ਆਧਾਰੁ = ਆਸਰਾ ।
ਸਸੁਰੈ = ਸਹੁਰੇ ਘਰ ਵਿਚ, ਪਰਲੋਕ ਵਿਚ ।
ਪੇਈਐ = ਪੇਕੇ ਘਰ ਵਿਚ, ਇਸ ਲੋਕ ਵਿਚ ।
ਜਿਸੁ = ਜਿਸ (ਕੰਤ) ਦਾ ।
ਅਗਾਧਿ ਬੋਧ = ਜਿਸ ਦਾ ਬੋਧ ਅਗਾਧ ਹੈ, ਅਥਾਹ ਗਿਆਨ ਦਾ ਮਾਲਕ ।
ਛਾਰੁ = ਸੁਆਹ, ਚਰਨ = ਧੂੜ ।
ਦੈਆਲ = {ਨ;ਕ ਵਕੇ;} ਦਇਆ ਦਾ ਘਰ ।
ਆਦਿ ਜੁਗਾਦੀ = ਮੁੱਢ ਤੋਂ ਹੀ ।
ਸੁਮਾਰੁ = ਗਿਣਤੀ, ਅੰਦਾਜ਼ਾ ।
ਤਿਨ ਕੈ = ਉਹਨਾਂ ਤੋਂ ।
ਸਦ = ਸਦਾ ।੨ ।
ਅਰਾਧਨਿ = ਆਰਾਧਦੇ ਹਨ ।
ਸਦ = ਸਦਾ ।
ਬਖਸਿੰਦੁ = ਬਖਸ਼ਣ ਵਾਲਾ ।
ਜੀਉ = ਜਿੰਦ, ਜੀਵਾਤਮਾ ।
ਪਿੰਡੁ = ਸਰੀਰ ।
ਜਿਨਿ = ਜਿਸ (ਪਰਮਾਤਮਾ) ਨੇ ।
ਦਿਤੀਨੁ = ਦਿਤੀ ਉਨਿ, ਉਸ ਨੇ ਦਿੱਤੀ ਹੈ ।
ਜਪੀਐ = ਜਪਣਾ ਚਾਹੀਦਾ ਹੈ ।
ਮੰਤੁ = ਮੰਤਰ, ਜਾਪ ।
ਮਨਿ = ਮਨ ਵਿਚ ।
ਨਰਾਇਣੋ = ਨਰਾਇਣੁ ।
ਭਗਵੰਤੁ = ਭਾਗਾਂ ਵਾਲਾ ।
ਜੀਅ ਕੀ = ਜਿੰਦ ਦੀ ।
ਲੋਚਾ = ਤਾਂਘ ।
ਦੋਖ = ਪਾਪ ।
ਹੰਤੁ = ਨਾਸ ਹੋ ਜਾਂਦੇ ਹਨ ।
ਹਰਿਆ = ਆਤਮਕ ਜੀਵਨ ਵਾਲਾ (ਜਿਵੇਂ ਸੁੱਕਾ ਹੋਇਆ ਰੁੱਖ ਪਾਣੀ ਨਾਲ ਹਰਾ ਹੋ ਜਾਂਦਾ ਹੈ, ਜਿਊ ਪੈਂਦਾ ਹੈ) ।੩ ।
ਪੂਰਣੋ = ਪੂਰਣੁ ।
ਕਲਾ = ਸ਼ਕਤੀ ।
ਸਰਬ ਕਲਾ ਪੂਰਣੋ = ਸਾਰੀਆਂ ਸ਼ਕਤੀਆਂ ਨਾਲ ਭਰਪੂਰ ।
ਪ੍ਰਭੂ = ਹੇ ਪ੍ਰਭੂ !
ਮੰਞੁ = ਮੇਰਾ ।
ਥਾਉ = ਥਾਂ, ਆਸਰਾ ।
ਹਰੀ = ਹੇ ਹਰੀ !
ਓਟ = ਸਹਾਰਾ, ਆਸਰਾ ।
ਗਹੀ = ਫੜੀ ।
ਜੀਵਾਂ = ਮੈਂ ਜੀਊਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
ਪ੍ਰਭ = ਹੇ ਪ੍ਰਭੂ !
ਸਮਾਉ = ਸਮਾਉਂ, ਮੈਂ ਸਮਾਇਆ ਰਹਾਂ ।
ਮਿਲਿ = ਮਿਲਿ ਕੇ ।
ਸਾਧੂ = ਗੁਰੂ ।
    ਜਾਇ ਥਾਂ ।
ਅਗਿਆਨ ਬਿਨਾਸਨ = ਹੇ ਅਗਿਆਨ ਨਾਸ ਕਰਨ ਵਾਲੇ !
ਤਮ ਹਰਨ = ਹੇ ਹਨੇਰਾ ਦੂਰ ਕਰਨ ਵਾਲੇ !
ਅਮਾਉ = ਅਮਾਪ, ਅਮਿੱਤ ।ਹਰਿ—ਹੇ ਹਰੀ !
ਸੁਆਉ = ਸੁਆਰਥ, ਮਨੋਰਥ ।
ਤਿਤੁ = ਉਸ ਵਿਚ ।
ਦਿਨਿ = ਦਿਨ ਵਿਚ ।
ਤਿਤ ਦਿਨਿ = ਉਸ ਦਿਨ ਵਿਚ ।
ਹਰਿ = ਹੇ ਹਰੀ !
ਪਰਸੀ = ਪਰਸੀਂ, ਮੈਂ ਛੁਹਾਂ ।
ਪਾਉ = ਪੈਰ ।੪ ।
    
Sahib Singh
(ਹੇ ਭੈਣ! ਪ੍ਰਭੂ ਮਿਹਰ ਕਰੇ) ਮੈਂ ਆਪਣੇ ਗੁਰੂ ਦੀ ਸਰਨ ਪਵਾਂ, ਤੇ ਮੈਂ ਆਪਣੀ ਜ਼ਿੰਦਗੀ ਦੇ ਸਾਰੇ ਦਿਨ ਤੇ ਸਾਰੀਆਂ ਰਾਤਾਂ ਪਰਮਾਤਮਾ ਦਾ ਸਿਮਰਨ ਕਰਦੀ ਰਹਾਂ ।
ਆਪਾ-ਭਾਵ ਤਿਆਗ ਕੇ (ਹਉਮੈ ਅਹੰਕਾਰ ਛੱਡ ਕੇ) ਮੈਂ ਗੁਰੂ ਦੀ ਸਰਨ ਪਵਾਂ ਤੇ ਮੂੰਹ ਨਾਲ (ਉਸ ਅੱਗੇ ਇਹ) ਮਿੱਠੇ ਬੋਲ ਬੋਲਾਂ (ਕਿ ਹੇ ਸਤਿਗੁਰੂ!) ਮੈਨੂੰ ਸੱਜਣ ਪ੍ਰਭੂ ਮਿਲਾ ਦੇਹ, ਮੇਰਾ ਮਨ ਕਈ ਜਨਮਾਂ ਦਾ ਉਸ ਤੋਂ ਵਿੱਛੁੜਿਆ ਹੋਇਆ ਹੈ ।
ਹੇ ਭੈਣ! ਜੇਹੜੇ ਜੀਵ ਪਰਮਾਤਮਾ ਤੋਂ ਵਿੱਛੁੜੇ ਰਹਿੰਦੇ ਹਨ ਉਹ ਸੁਖ ਨਾਲ ਨਹੀਂ ਵੱਸ ਸਕਦੇ ।
ਮੈਂ ਸਾਰੇ (ਧਰਤੀ) ਆਕਾਸ਼ ਖੋਜ ਕੇ ਵੇਖ ਲਿਆ ਹੈ ਕਿ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਆਤਮਕ ਸੁਖ ਨਹੀਂ ਮਿਲ ਸਕਦਾ ।(ਹੇ ਭੈਣ!) ਮੈਂ ਆਪਣੇ ਕੀਤੇ ਕਰਮਾਂ ਅਨੁਸਾਰ (ਪ੍ਰਭੂ-ਪਤੀ ਤੋਂ) ਵਿੱਛੁੜੀ ਹੋਈ ਹਾਂ (ਇਸ ਬਾਰੇ) ਮੈਂ ਕਿਸੇ ਹੋਰ ਨੂੰ ਦੋਸ਼ ਨਹੀਂ ਦੇ ਸਕਦੀ ।
ਹੇ ਪ੍ਰਭੂ! ਮਿਹਰ ਕਰ, ਮੇਰੀ ਰੱਖਿਆ ਕਰ, ਤੈਥੋਂ ਬਿਨਾ ਹੋਰ ਕੋਈ ਕੁਝ ਕਰਨ ਕਰਾਵਨ ਦੀ ਸਮਰੱਥਾ ਨਹੀਂ ਰੱਖਦਾ ।
ਹੇ ਹਰੀ! ਤੇਰੇ ਮਿਲਾਪ ਤੋਂ ਬਿਨਾ ਮਿੱਟੀ ਵਿਚ ਰੁਲ ਜਾਈਦਾ ਹੈ ।
(ਇਸ ਦੁੱਖ ਦੇ) ਕੀਰਨੇ ਹੋਰ ਕਿਸ ਨੂੰ ਦੱਸੀਏ ?
(ਹੇ ਭੈਣ!) ਨਾਨਕ ਦੀ ਇਹ ਬੇਨਤੀ ਹੈ ਕਿ ਮੈਂ ਕਿਸੇ ਤ੍ਰਹਾਂ ਆਪਣੀ ਅੱਖੀਂ ਉਸ ਉੱਤਮ ਪੁਰਖ ਪਰਮਾਤਮਾ ਦਾ ਦਰਸਨ ਕਰਾਂ ।੧ ।
ਪਰਮਾਤਮਾ ਸਭ ਤਾਕਤਾਂ ਦਾ ਮਾਲਕ ਹੈ, ਸਭ ਵਿਚ ਵਿਆਪਕ ਹੈ ਤੇ ਬੇਅੰਤ ਹੈ, ਉਹੀ ਜਿੰਦ ਦਾ ਦੁਖ-ਦਰਦ ਸੁਣਦਾ ਹੈ ।
ਸਾਰੀ ਹੀ ਉਮਰ ਉਸਦਾ ਆਰਾਧਨ ਕਰਨਾ ਚਾਹੀਦਾ ਹੈ, ਉਹ ਸਭ ਜੀਵਾਂ ਦਾ ਆਸਰਾ-ਪਰਨਾ ਹੈ ।
(ਸਿ੍ਰਸ਼ਟੀ ਦੇ ਬੇਅੰਤ ਹੀ ਜੀਵ) ਜਿਸ ਪ੍ਰਭੂ-ਪਤੀ ਦਾ (ਬੇਅੰਤ) ਵੱਡਾ ਪਰਵਾਰ ਹੈ, ਜੀਵ-ਇਸਤ੍ਰੀ ਲੋਕ ਪਰਲੋਕ ਵਿਚ ਉਸੇ ਦੇ ਆਸਰੇ ਹੀ ਰਹਿ ਸਕਦੀ ਹੈ ।
ਉਹ ਪਰਮਾਤਮਾ (ਆਤਮਾ ਉਡਾਰੀਆਂ ਵਿਚ ਸਭ ਤੋਂ) ਉੱਚਾ ਹੈ, ਅਪਹੁੰਚ ਹੈ, ਅਥਾਹ ਗਿਆਨ ਦਾ ਮਾਲਕ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
ਉਹੀ ਸੇਵਾ ਉਸ ਪ੍ਰਭੂ ਨੂੰ ਪਸੰਦ ਆਉਂਦੀ ਹੈ, ਜੇਹੜੀ ਉਸਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣ ਕੇ ਕੀਤੀ ਜਾਏ, ਉਹ ਗਰੀਬਾਂ ਦਾ ਖਸਮ-ਸਹਾਰਾ ਹੈ, ਉਹ ਵਿਕਾਰਾਂ ਵਿਚ ਡਿੱਗੇ ਜੀਵਾਂ ਨੂੰ ਬਚਾਣ ਵਾਲਾ ਹੈ ।
ਉਹ ਕਰਤਾਰ ਸ਼ੁਰੂ ਤੋਂ ਹੀ (ਜੀਵਾਂ) ਦੀ ਰੱਖਿਆ ਕਰਦਾ ਆ ਰਿਹਾ ਹੈ, ਉਸ ਦਾ ਨਾਮ ਸਦਾ ਕਾਇਮ ਰਹਿਣ ਵਾਲਾ ਹੈ ।
ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ, ਕੋਈ ਜੀਵ ਉਸਦੀ ਹਸਤੀ ਦਾ ਅੰਦਾਜ਼ਾ ਨਹੀਂ ਲਾ ਸਕਦਾ ।
ਹੇ ਨਾਨਕ! ਉਹ ਪ੍ਰਭੂ ਜੀ ਹਰੇਕ ਜੀਵ ਦੇ ਮਨ ਵਿਚ ਤਨ ਵਿਚ ਮੌਜੂਦ ਹਨ ।
ਉਸ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ।ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜੇਹੜੇ ਦਿਨ ਰਾਤ ਪ੍ਰਭੂ ਦਾ ਸਿਮਰਨ ਕਰਦੇ ਰਹਿੰਦੇ ਹਨ ।੨ ।
ਜਿਸ (ਪਰਮਾਤਮਾ) ਨੇ (ਸਭ ਜੀਵਾਂ ਦੀ) ਜਿੰਦ ਸਾਜੀ ਹੈ (ਸਭ ਦਾ) ਸਰੀਰ ਪੈਦਾ ਕੀਤਾ ਹੈ, ਮਿਹਰ ਕਰ ਕੇ (ਸਭ ਨੂੰ) ਜਿੰਦ ਦਿੱਤੀ ਹੈ, ਜੋ ਸਭ ਜੀਵਾਂ ਉੱਤੇ ਬਖ਼ਸ਼ਸ਼ਾਂ ਕਰਨ ਵਾਲਾ ਹੈ, ਜਿਸ ਨੂੰ ਸੰਤ ਜਨ ਸਦਾ ਹੀ ਆਰਾਧਦੇ ਹਨ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਸਿਮਰਨ ਕਰਨਾ ਚਾਹੀਦਾ ਹੈ ਉਸ ਦਾ ਪਵਿਤ੍ਰ ਜਾਪ ਜਪਣਾ ਚਾਹੀਦਾ ਹੈ ।
ਉਹ ਪਰਮਾਤਮਾ ਸਭ ਤੋਂ ਵਡਾ ਮਾਲਕ (ਈਸ਼ਰ) ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
ਜਿਸ ਮਨੁੱਖ ਨੂੰ ਨਾਹ ਦਿਨੇ ਨਾਹ ਰਾਤ ਕਿਸੇ ਵੇਲੇ ਭੀ ਪਰਮਾਤਮਾ ਨਹੀਂ ਭੁਲਦਾ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਮਨੁੱਖ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ (ਜਿਵੇਂ ਪਾਣੀ ਖੁਣੋਂ ਸੁੱਕ ਰਿਹਾ ਰੁੱਖ ਪਾਣੀ ਨਾਲ ਹਰਾ ਹੋ ਜਾਂਦਾ ਹੈ) ।੩ ।
ਰਾਗ ਮਾਝ ਦੀ ਇਹ ਵਾਰ ਅਤੇ ਇਸ ਨਾਲ ਦਿੱਤੇ ਹੋਏ ਸਲੋਕ ਗੁਰੂ ਨਾਨਕ ਦੇਵ ਜੀ ਦੇ (ਉਚਾਰੇ ਹੋਏ) ਹਨ ।
ਪਰ, ਇਸ ਦਾ ਇਹ ਭਾਵ ਨਹੀਂ ਕਿ ਇਸ ‘ਵਾਰ’ ਦੀਆਂ ‘ਪਉੜੀਆਂ ਤੇ ਸਲੋਕ’ ਗੁਰੂ ਨਾਨਕ ਦੇਵ ਨੇ ਇਕੱਠੇ ਹੀ ਉਚਾਰੇ ਸਨ ।
‘ਵਾਰ’ ਸਿਰਫ਼ ‘ਪਉੜੀਆਂ’ ਦਾ ਸੰਗ੍ਰਹ ਹੈ, ‘ਵਾਰ’ ਦਾ ਅਸਲ ਰੂਪ ਕੇਵਲ ‘ਪਉੜੀਆਂ’ ਹਨ ।
ਗੁਰੂ ਗ੍ਰੰਥ ਸਾਹਿਬ ਦੀ ਬੀੜ ਤਿਆਰ ਕਰਨ ਵੇਲੇ ਇਹ ਸਲੋਕ ਗੁਰੂ ਅਰਜਨ ਸਾਹਿਬ ਨੇ ਰਲਾ ਦਿੱਤੇ ਸਨ ।
‘ਵਾਰਾ’ ਨਾਲ ਦਰਜ ਕਰਨ ਤੋਂ ਪਿਛੋਂ ਜਿਹੜੇ ਸਲੋਕ ਵਧ ਰਹੇ, ਉਹ ਉਹਨਾਂ ਅਖ਼ੀਰ ਤੇ ਇਕੱਠੇ ਲਿਖ ਦਿੱਤੇ ਤੇ ਸਿਰ-ਲੇਖ ਲਿਖਿਆ ‘ਸਲੋਕ ਵਾਰਾਂ ਤੇ ਵਧੀਕ’ ।
ਇਸ ‘ਵਾਰ’ ਦੀ ਸਾਰੀ ਬਣਤਰ ਨੂੰ ਰਤਾ ਗਹੁ ਨਾਲ ਵੇਖਿਆਂ ਹੀ ਇਹ ਗੱਲ ਸਾਫ਼ ਦਿੱਸ ਪੈਂਦੀ ਹੈ ਕਿ ਪਹਿਲਾਂ ਸਿਰਫ਼ ‘ਪਉੜੀਆਂ ਸਨ ।
‘ਬਣਤਰ’ ਵਿਚ ਹੇਠ-ਲਿਖੀਆਂ ਗੱਲਾਂ ਧਿਆਨ-ਜੋਗ ਹਨ: ਕੁੱਲ ੨੭ ਪਉੜੀਆਂ ਹਨ ਤੇ ਹਰੇਕ ਪਉੜੀ ਦੀਆਂ ਅੱਠ ਅੱਠ ਤੁਕਾਂ ਹਨ ।
੨੭ ਪਉੜੀਆਂ ਵਿਚੋਂ ਸਿਰਫ਼ ੧੪ ਐਸੀਆਂ ਹਨ, ਜਿਨ੍ਹਾਂ ਨਾਲ ਸਲੋਕ ਸਿਰਫ਼ ਗੁਰੂ ਨਾਨਕ ਦੇਵ ਜੀ ਦੇ ਹਨ ।
ਪਰ, ਇਹਨਾਂ ਸਲੋਕਾਂ ਦ ਿਗਿਣਤੀ ਹਰੇਕ ਪਉੜੀ ਨਾਲ ਇਕੋ ਜੇਹੀ ਨਹੀਂ ।੧੦ ਪਉੜੀਆਂ ਨਾਲ ਦੋ ਦੋ ਸਲੋਕ ਹਨ ਤੇ ਹੇਠ-ਲਿਖੀਆਂ ੪ ਪਉੜੀਆਂ ਦੇ ਸਲੋਕ ਇਉਂ ਹਨ: ਪਉੜੀ ਨੰ: ੧ ਨਾਲ ੩ ਸਲੋਕ ” ੭ ” ੩ ” ” ੯ ” ੪ ” ” ੧੩ ” ੭ ” (੪) ਪਉੜੀ ਨੰ: ੩, ੧੮, ੨੨ ਤੇ ੨੫ ਨਾਲ ਕੋਈ ਭੀ ਸਲੋਕ ਗੁਰੂ ਨਾਨਕ ਸਾਹਿਬ ਦਾ ਨਹੀਂ ਹੈ ।
(੫) ਬਾਕੀ ਰਹਿ ਗਈਆਂ ੯ ਪਉੜੀਆਂ; ਇਹਨਾਂ ਨਾਲ ਇਕ ਇਕ ਸਲੋਕ ਗੁਰੂ ਨਾਨਕ ਦੇਵ ਜੀ ਦਾ ਹੈ ਇਕ ਇਕ ਅਤੇ ਹੋਰ ਗੁਰ-ਵਿਅਕਤੀ ਦਾ ।
ਹਰੇਕ ‘ਪਉੜੀ’ ਵਿਚ ਤੁਕਾਂ ਦੀ ਗਿਣਤੀ ਇਕੋ ਜਿਹੀ ਹੋਣ ਤੋਂ ਇਹ ਗੱਲ ਸਾਫ਼ ਜਾਪਦੀ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਇਹ ‘ਵਾਰ’ ਲਿਖਣ ਵੇਲੇ ‘ਕਵਿਤਾ’ ਦੇ ਸੋਹਜ ਦਾ ਭੀ ਖਿ਼ਆਲ ਰੱਖਿਆ ਹੈ ।
ਪਰ ਜਿਸ ਕਵੀ-ਗੁਰੂ ਨੇ ਪਉੜੀਆਂ ਦੀ ਬਣਤਰ ਵਲ ਇਤਨਾ ਧਿਆਨ ਦਿੱਤਾ ਹੈ, ਉਸ ਸੰਬੰਧੀ ਇਹ ਨਹੀਂ ਕਿਹਾ ਜਾ ਸਕਦਾ ਹੈਕਿ ਸਲੋਕ ਲਿਖਣ ਵੇਲੇ ਕਿਤੇ ਦੋ ਦੋ ਲਿਖਦੇ, ਕਿਤੇ ੩, ਕਿਤੇ ੪, ਕਿਤੇ ੭ ਲਿਖਦੇ ਤੇ ਕਈ ਪਉੜੀਆਂ ਖ਼ਾਲੀ ਹੀ ਰਹਣ ਦੇਂਦੇ ।
ਅਸਲ ਗੱਲ ਇਹੀ ਹੈ ਕਿ ‘ਵਾਰ’ ਦਾ ਪਹਿਲਾ ਸਰੂਪ ਸਿਰਫ਼ ‘ਪਉੜੀਆਂ’ ਹੈ ।
ਸਲੋਕ ਗੁਰੂ ਅਰਜਨ ਦੇਵ ਜੀ ਨੇ ਦਰਜ ਕੀਤੇ ।
ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥ ਮੁਰੀਦ ਖ਼ਾਂ ਤੇ ਚੰਦ੍ਰਹੜਾ ਦੋ ਰਾਜਪੂਤ ਸਰਦਾਰ ਹੋਏ ਹਨ ਅਕਬਰ ਦੇ ਦਰਬਾਰ ਵਿਚ; ਪਹਿਲੇ ਦੀ ਜਾਤਿ ਸੀ ‘ਮਲਕ’ ਦੂਜੇ ਦੀ ‘ਸੋਹੀ’ ।
ਦੋਹਾਂ ਦੀ ਆਪੋ ਵਿਚ ਲੱਗਦੀ ਸੀ ।
ਇਕ ਵਾਰੀ ਬਾਦਸ਼ਾਹ ਨੇ ਮੁਰੀਦ ਖ਼ਾਂ ਨੂੰ ਕਾਬਲ ਦੀ ਮੁਹਿੰਮ ਤੇ ਘੱਲਿਆ, ਉਸ ਨੇ ਵੈਰੀ ਨੂੰ ਜਿੱਤ ਤਾਂ ਲਿਆ, ਪਰ ਰਾਜ-ਪ੍ਰਬੰਧ ਵਿਚ ਕੁਝ ਦੇਰ ਲੱਗ ਗਈ ।
ਚੰਦ੍ਰਹੜੇ ਨੇ ਅਕਬਰ ਪਾਸ ਚੁਗ਼ਲੀ ਖਾਧੀ ਕਿ ਮੁਰੀਦ ਖ਼ਾਂ ਆਕੀ ਹੋ ਬੈਠਾ ਹੈ ।
ਸੋ, ਮਾਲਕ ਦੇ ਵਿਰੁਧ ਫ਼ੌਜ ਦੇ ਕੇ ਇਸ ਨੂੰ ਘੱਲਿਆ ਗਿਆ ।
ਦੋਵੇ ਜੰਗ ਵਿਚ ਆਪੋ ਵਿਚ ਲੜ ਕੇ ਮਾਰੇ ਗਏ ।
ਢਾਡੀਆਂ ਨੇ ਇਸ ਜੰਗ ਦੀ ‘ਵਾਰ’ ਲਿਖੀ, ਦੇਸ ਵਿਚ ਪ੍ਰਚਲਤ ਹੋਈ ।
ਗੁਰੂ ਅਰਜਨ ਸਾਹਿਬ ਨੇ ਉਪਰ ਲਿਖਿਆਂ ਸਿਰ-ਲੇਖ ਦੇ ਕੇ ਆਗਿਆ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਇਹ ਮਾਝ ਦੀ ਵਾਰ ਉਸ ਧੁਨੀ (ਸੁਰ) ਵਿਚ ਗਾਉਣੀ ਹੈ ਜਿਸ ਵਿਚ ਮੁਰੀਦ ਖਾਂ ਵਾਲੀ ਗਾਵੀਂ ਜਾਂਦੀ ਸੀ ।
ਮੁਰੀਦ ਖ਼ਾਂ ਵਾਲੀ ਵਾਰ ਦਾ ਨਮੂਨਾ: “ਕਾਬਲ ਵਿਚ ਮੁਰੀਦ ਖ਼ਾਂ ਫੜਿਆ ਵਡ ਜੋਰ ।
Follow us on Twitter Facebook Tumblr Reddit Instagram Youtube