ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥
ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਸਲੋਕੁ ਮਃ ੧ ॥
ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹ ਲੋਇ ॥
ਅਮਰ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥੧॥

Sahib Singh
ਪਹਿਲੈ = ਪਹਿਲੀ ਅਵਸਥਾ ਵਿਚ ।
ਪਿਆਰਿ = ਪਿਆਰ ਨਾਲ ।
ਥਣ ਦੁਧਿ = ਥਣਾਂ ਦੇ ਦੁੱਧ ਵਿਚ ।
ਸੁਧਿ = ਸੂਝ, ਸੋਝੀ ।
ਭਯਾ = ਭਾਈਆ, ਭਾਈ ।
ਭਾਭੀ = ਭਰਜਾਈ ।
ਬੇਬ = ਭੈਣ ।
ਧਾਤੁ = ਧੌੜ, ਕਾਮਨਾ ।
ਸੰਜਿ = (ਪਦਾਰਥ) ਇਕੱਠੇ ਕਰ ਕੇ ।
ਸਿਗੀਤ = ਸੰਗੀ, ਸਾਥੀ ।
ਦਸਾਏ = ਪੁੱਛਦਾ ਹੈ ।
ਮੁਇਆ = ਭੁੱਲ ਗਿਆ, ਮੁੱਕ ਗਿਆ ।
ਅੰਧੁ = ਅੰਨ੍ਹਾ, ਅਗਿਆਨਤਾ ਵਾਲਾ ।
    
Sahib Singh
(ਜੇ ਮਨੁੱਖ ਦੀ ਸਾਰੀ ਉਮਰ ਨੂੰ ਦਸ ਹਿੱਸਿਆਂ ਵਿਚ ਵੰਡੀਏ, ਤਾਂ ਇਸ ਦੀ ਸਾਰੀ ਉਮਰ ਦੇ ਕੀਤੇ ਉੱਦਮਾਂ ਦੀ ਤਸਵੀਰ ਇਉਂ ਬਣਦੀ ਹੈ:) ਪਹਿਲੀ ਅਵਸਥਾ ਵਿਚ (ਜੀਵ) ਪਿਆਰ ਨਾਲ (ਮਾਂ ਦੇ) ਥਣਾਂ ਦੇ ਦੁੱਧ ਵਿਚ ਰੁੱਝਦਾ ਹੈ; ਦੂਜੀ ਅਵਸਥਾ ਵਿਚ (ਭਾਵ, ਜਦੋਂ ਰਤਾ ਕੁ ਸਿਆਣਾ ਹੁੰਦਾ ਹੈ) (ਇਸ ਨੂੰ) ਮਾਂ ਤੇ ਪਿਉ ਦੀ ਸੋਝੀ ਹੋ ਜਾਂਦੀ ਹੈ, ਤੀਜੀ ਅਵਸਥਾ ਵਿਚ (ਅਪੜਿਆਂ ਜੀਵ ਨੂੰ) ਭਰਾ ਭਾਈ ਤੇ ਭੈਣ ਦੀ ਪਛਾਣ ਆਉਂਦੀ ਹੈ ।
ਚੌਥੀ ਅਵਸਥਾ ਵੇਲੇ ਖੇਡਾਂ ਵਿਚ ਪਿਆਰ ਦੇ ਕਾਰਣ (ਜੀਵ ਦੇ ਅੰਦਰ ਖੇਡਾਂ ਖੇਡਣ ਦੀ ਰੁਚੀ) ਉਪਜਦੀ ਹੈ, ਪੰਜਵੀਂ ਅਵਸਥਾ ਵਿਚ ਖਾਣ ਪੀਣ ਦੀ ਲਾਲਸਾ ਬਣਦੀ ਹੈ, ਛੇਵੀਂ ਅਵਸਥਾ ਵਿਚ (ਅੱਪੜ ਕੇ ਜੀਵ ਦੇ ਅੰਦਰ) ਕਾਮ (ਜਾਗਦਾ ਹੈ ਜੋ) ਜਾਤਿ ਕੁਜਾਤਿ ਭੀ ਨਹੀਂ ਵੇਖਦਾ ।
ਸਤਵੀਂ ਅਵਸਥਾ ਵੇਲੇ (ਜੀਵ ਪਦਾਰਥ) ਇਕੱਠੇ ਕਰ ਕੇ (ਆਪਣਾ) ਘਰ ਦਾ ਵਸੇਬਾ ਬਣਾਂਦਾ ਹੈ; ਅਠਵੀਂ ਅਵਸਥਾ ਵਿਚ (ਜੀਵ ਦੇ ਅੰਦਰ) ਗੁੱਸਾ (ਪੈਦਾ ਹੁੰਦਾ ਹੈ ਜੋ) ਸਰੀਰ ਦਾ ਨਾਸ ਕਰਦਾ ਹੈ ।
(ਉਮਰ ਦੇ) ਨਾਂਵੇਂ ਹਿੱਸੇ ਵਿਚ ਕੇਸ ਚਿੱਟੇ ਹੋ ਜਾਂਦੇ ਹਨ ਤੇ ਸਾਹ ਖਿੱਚ ਕੇ ਆਉਂਦੇ ਹਨ (ਭਾਵ, ਦਮ ਚੜ੍ਹਨ ਲੱਗ ਪੈਂਦਾ ਹੈ), ਦਸਵੇਂ ਦਰਜੇ ਤੇ ਜਾ ਕੇ ਸੜ ਕੇ ਸੁਆਹ ਹੋ ਜਾਂਦਾ ਹੈ ।
ਜੋ ਸਾਥੀ (ਮਸਾਣਾਂ ਤਕ ਨਾਲ) ਜਾਂਦੇ ਹਨ, ਉਹ ਢਾਹਾਂ ਮਾਰ ਦੇਂਦੇ ਹਨ, ਜੀਵਾਤਮਾ (ਸਰੀਰ ਵਿਚੋਂ) ਨਿਕਲ ਕੇ (ਅਗਾਂਹ ਦੇ) ਰਾਹ ਪੁੱਛਦਾ ਹੈ ।
ਜੀਵ ਜਗਤ ਵਿਚ ਆਇਆ ਤੇ ਤੁਰ ਗਿਆ, (ਜਗਤ ਵਿਚ ਉਸ ਦਾ) ਨਾਮ ਭੀ ਭੁੱਲ ਗਿਆ, (ਉਸ ਦੇ ਮਰਨ) ਪਿਛੋਂ ਪੁੱਤਰਾਂ ਉਤੇ (ਪਿੰਡ ਭਰਾ ਕੇ) ਕਾਂਵਾਂ ਨੂੰ ਹੀ ਸੱਦੀਦਾ ਹੈ (ਉਸ ਜੀਵ ਨੂੰ ਕੁਝ ਨਹੀਂ ਅੱਪੜਦਾ) ।
ਹੇ ਨਾਨਕ! ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ (ਜਗਤ ਨਾਲ) ਪਿਆਰ ਅੰਨਿ੍ਹਆਂ ਵਾਲਾ ਪਿਆਰ ਹੈ, ਗੁਰੂ (ਦੀ ਸਰਣ ਆਉਣ) ਤੋਂ ਬਿਨਾ ਜਗਤ (ਇਸ ‘ਅੰਧ ਪਿਆਰ’ ਵਿਚ) ਡੁੱਬ ਰਿਹਾ ਹੈ ।੨ ।
Follow us on Twitter Facebook Tumblr Reddit Instagram Youtube