ਮਃ ੧ ॥
ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥
ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥
ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥
ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥
Sahib Singh
ਬਾਲਤਣਿ = ਬਾਲਕਪਨ ਵਿਚ ।
ਰਵਣ = ਕਾਮ = ਚੇਸ਼ਟਾ ਵਾਲੀ ਉਮਰ ।
ਰਵਣਿ = ਕਾਮ = ਚੇਸ਼ਟਾ ਵਾਲੀ ਅਵਸਥਾ ਵਿਚ ।
ਪੁਰੁ = ਭਰ = ਜੁਆਨ ।
ਪਗੁ = ਪੈਰ ।
ਖਿਸੈ = ਤਿਕਲਦਾ ਹੈ, ਹਿਠਾਂਹ ਨੂੰ ਖਿਸਕਦਾ ਹੈ ।
ਸਿਹਜਾਸਣੀ = ਮੰਜੇ ਉਤੇ ਆਸਣ ਰੱਖਣ ਵਾਲਾ ।
ਅਪ ਬਲੁ = ਆਪਣਾ ਬਲ, ਆਪਣਾ ਆਪ ।
ਧਵਲਹਰੁ = ਧੌਲਰ, ਮੰਦਰ (ਧਵਲਹਰੁ—ਧਵਲ ਘਰੁ, ਸਫੈਦ ਪਲਸਤਰ ਵਾਲਾ ਮਕਾਨ) ।

ਦਸਾਂ ਸਾਲਾਂ ਦਾ (ਜੀਵ) ਬਾਲਪਨ ਵਿਚ (ਹੁੰਦਾ ਹੈ) ਵੀਹਾਂ ਵਰਿ੍ਹਆਂ ਦਾ ਹੋ ਕੇ ਕਾਮ-ਚੇਸ਼ਟਾ ਵਾਲੀ ਅਵਸਥਾ ਵਿਚ (ਅੱਪੜਦਾ ਹੈ), ਤੀਹਾਂ ਸਾਲਾਂ ਦਾ ਹੋ ਕੇ ਸੋਹਣਾ ਅਖਵਾਂਦਾ ਹੈ ।
ਚਾਲੀ ਸਾਲਾਂ ਦੀ ਉਮਰੇ ਭਰ-ਜੁਆਨ ਹੁੰਦਾ ਹੈ, ਪੰਜਾਹ ਤੇ ਅੱਪੜ ਕੇ ਪੈਰ (ਜੁਆਨੀ ਤੋਂ ਹਿਠਾਂਹ) ਖਿਸਕਣ ਲੱਗ ਪੈਂਦਾ ਹੈ, ਸੱਠ ਸਾਲਾਂ ਤੇ ਬੁਢੇਪਾ ਆ ਜਾਂਦਾ ਹੈ ਸੱਤਰ ਸਾਲਾਂ ਦਾ ਜੀਵ ਅਕਲੋਂ ਹੀਣਾ ਹੋਣ ਲੱਗ ਜਾਂਦਾ ਹੈ, ਤੇ ਅੱਸੀ ਸਾਲਾਂ ਦਾ ਕੰਮ ਕਾਰ ਜੋਗਾ ਨਹੀਂ ਰਹਿੰਦਾ ।
ਨੱਵੇ ਸਾਲ ਦਾ ਮੰਜੇ ਤੋਂ ਹੀ ਨਹੀਂ ਹਿੱਲ ਸਕਦਾ, ਆਪਣਾ ਆਪ ਭੀ ਸੰਭਾਲ ਨਹੀਂ ਸਕਦਾ ।
ਹੇ ਨਾਨਕ! ਮੈਂ ਢੂੰਢਿਆ ਹੈ, ਭਾਲਿਆ ਹੈ, ਵੇਖਿਆ ਹੈ, ਇਹ ਜਗਤ ਚਿੱਟਾ ਪਲਸਤਰੀ ਮੰਦਰ ਹੈ (ਭਾਵ, ਵੇਖਣ ਨੂੰ ਸੋਹਣਾ ਹੈ) ਪਰ ਹੈ ਧੂਏਂ ਦਾ (ਭਾਵ, ਸਦਾ ਰਹਿਣ ਵਾਲਾ ਨਹੀਂ) ।੩ ।