ਸਲੋਕੁ ਮਃ ੨ ॥
ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥
ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥
ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥
ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥
Sahib Singh
Sahib Singh
ਜੇ ਅੱਖਾਂ ਤੋਂ ਬਿਨਾ ਵੇਖੀਏ (ਭਾਵ, ਜੇ ਪਰਾਇਆ ਰੂਪ ਤੱਕਣ ਦੀ ਵਾਦੀ ਵਲੋਂ ਇਹਨਾਂ ਅੱਖਾਂ ਨੂੰ ਹਟਾ ਕੇ ਜਗਤ ਨੂੰ ਵੇਖੀਏ), ਕੰਨਾਂ ਤੋਂ ਬਿਨਾ ਸੁਣੀਏ (ਭਾਵ, ਜੇ ਨਿੰਦਾ ਸੁਣਨ ਦੀ ਵਾਦੀ ਹਟਾ ਕੇ ਇਹ ਕੰਨ ਵਰਤੀਏ), ਜੇ ਪੈਰਾਂ ਤੋਂ ਬਿਨਾ ਤੁਰੀਏ (ਭਾਵ, ਜੇ ਮੰਦੇ ਪਾਸੇ ਵਲ ਦੌੜਨ ਤੋਂ ਪੈਰਾਂ ਨੂੰ ਵਰਜ ਰੱਖੀਏ), ਜੇ ਹੱਥਾਂਤੋਂ ਬਿਨਾ ਕੰਮ ਕਰੀਏ (ਭਾਵ, ਜੇ ਪਰਾਇਆ ਨੁਕਸਾਨ ਕਰਨ ਵਲੋਂ ਰੋਕ ਕੇ ਹੱਥਾਂ ਨੂੰ ਵਰਤੀਏ), ਜੇ ਜੀਭ ਤੋਂ ਬਿਨਾ ਬੋਲੀਏ, (ਭਾਵ ਜੇ ਨਿੰਦਾ ਕਰਨ ਦੀ ਵਾਦੀ ਹਟਾ ਕੇ ਜੀਭ ਤੋਂ ਬੋਲਣ ਦਾ ਕੰਮ ਲਈਏ), —ਇਸ ਤ੍ਰਹਾਂ ਜਿਊਂਦਿਆਂ ਮਰੀਦਾ ਹੈ ।
ਹੇ ਨਾਨਕ! ਖਸਮ ਪ੍ਰਭੂ ਦਾ ਹੁਕਮ ਪਛਾਣੀਏ ਤਾਂ ਉਸ ਨੂੰ ਮਿਲੀਦਾ ਹੈ (ਭਾਵ, ਜੇ ਇਹ ਸਮਝ ਲਈਏ ਕਿ ਖਸਮ ਪ੍ਰਭੂ ਵਲੋਂ ਅੱਖਾਂ ਆਦਿਕ ਇੰਦਿ੍ਰਆਂ ਨੂੰ ਕਿਵੇਂ ਵਰਤਣ ਦਾ ਹੁਕਮ ਹੈ, ਤਾਂ ਉਸ ਪ੍ਰਭੂ ਨੂੰ ਮਿਲ ਪਈਦਾ ਹੈ) ।੧ ।
ਹੇ ਨਾਨਕ! ਖਸਮ ਪ੍ਰਭੂ ਦਾ ਹੁਕਮ ਪਛਾਣੀਏ ਤਾਂ ਉਸ ਨੂੰ ਮਿਲੀਦਾ ਹੈ (ਭਾਵ, ਜੇ ਇਹ ਸਮਝ ਲਈਏ ਕਿ ਖਸਮ ਪ੍ਰਭੂ ਵਲੋਂ ਅੱਖਾਂ ਆਦਿਕ ਇੰਦਿ੍ਰਆਂ ਨੂੰ ਕਿਵੇਂ ਵਰਤਣ ਦਾ ਹੁਕਮ ਹੈ, ਤਾਂ ਉਸ ਪ੍ਰਭੂ ਨੂੰ ਮਿਲ ਪਈਦਾ ਹੈ) ।੧ ।