ਮਃ ੨ ॥
ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥
ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥
ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥
ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥
Sahib Singh
ਸਾਉ = ਸੁਆਦ, ਆਨੰਦ ।
ਰੁਹਲਾ = ਲੂਲ੍ਹਾ, ਪੈਰ = ਹੀਣ ।
ਟੁੰਡਾ = ਹੱਥ = ਹੀਣ ।
ਧਾਇ = ਦੌੜ ਕੇ, ਭੱਜ ਕੇ ।
ਭੈ ਕੇ = (ਪ੍ਰਭੂ ਦੇ) ਡਰ ਦੇ ।
ਕਰ = ਹੱਥ ।
ਭਾਵ = ਪਿਆਰ ।
ਲੋਇਣ = ਅੱਖਾਂ ।
ਸੁਰਤਿ = ਧਿਆਨ ।
ਇਵ = ਇਸ ਤ੍ਰਹਾਂ ।
ਰੁਹਲਾ = ਲੂਲ੍ਹਾ, ਪੈਰ = ਹੀਣ ।
ਟੁੰਡਾ = ਹੱਥ = ਹੀਣ ।
ਧਾਇ = ਦੌੜ ਕੇ, ਭੱਜ ਕੇ ।
ਭੈ ਕੇ = (ਪ੍ਰਭੂ ਦੇ) ਡਰ ਦੇ ।
ਕਰ = ਹੱਥ ।
ਭਾਵ = ਪਿਆਰ ।
ਲੋਇਣ = ਅੱਖਾਂ ।
ਸੁਰਤਿ = ਧਿਆਨ ।
ਇਵ = ਇਸ ਤ੍ਰਹਾਂ ।
Sahib Singh
(ਪਰਮਾਤਮਾ ਕੁਦਰਤਿ ਵਿਚ ਵੱਸਦਾ) ਦਿੱਸ ਰਿਹਾ ਹੈ, (ਉਸ ਦੀ ਜੀਵਨ-ਰੌ ਸਾਰੀ ਰਚਨਾ ਵਿਚ) ਸੁਣੀ ਜਾ ਰਹੀ ਹੈ, (ਉਸ ਦੇ ਕੰਮਾਂ ਤੋਂ) ਜਾਪ ਰਿਹਾ ਹੈ (ਕਿ ਉਹ ਕੁਦਰਤਿ ਵਿਚ ਮੌਜੂਦ ਹੈ, ਫਿਰ ਭੀ ਉਸ ਦੇ ਮਿਲਾਪ ਦਾ) ਸੁਆਦ (ਜੀਵ ਨੂੰ) ਹਾਸਲ ਨਹੀਂ ਹੁੰਦਾ ।
(ਇਹ ਕਿਉਂ?) ਇਸ ਵਾਸਤੇ ਕਿ ਪ੍ਰਭੂ ਨੂੰ ਮਿਲਣ ਲਈ (ਜੀਵ ਦੇ) ਨਾਹ ਪੈਰ ਹਨ, ਨਾਹ ਹੱਥ ਹਨ ਤੇ ਨਾਹ ਅੱਖਾਂ ਹਨ (ਫਿਰ ਇਹ) ਕਿਵੇਂ ਭੱਜ ਕੇ (ਪ੍ਰਭੂ ਦੇ) ਗਲ ਜਾ ਲੱਗੇ ?
ਜੇ (ਜੀਵ ਪ੍ਰਭੂ ਦੇ) ਡਰ (ਵਿਚ ਤੁਰਨ) ਨੂੰ (ਆਪਣੇ) ਪੈਰ ਬਣਾਏ, ਪਿਆਰ ਦੇ ਹੱਥ ਬਣਾਏ ਤੇ (ਪ੍ਰਭੂ ਦੀ) ਯਾਦ (ਵਿਚ ਜੁੜਨ) ਨੂੰ ਅੱਖਾਂ ਬਣਾਏ, ਤਾਂ ਨਾਨਕ ਆਖਦਾ ਹੈ ਹੇ ਸਿਆਣੀ (ਜੀਵ-ਇਸਤ੍ਰੀਏ)! ਇਸ ਤ੍ਰਹਾਂ ਖਸਮ-ਪ੍ਰਭੂ ਨਾਲ ਮੇਲ ਹੁੰਦਾ ਹੈ ।੨ ।