ਪਵੜੀ ॥
ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥
ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥
ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥
ਸੁਖਹੁ ਉਠੇ ਰੋਗ ਪਾਪ ਕਮਾਇਆ ॥
ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥
ਮੂਰਖ ਗਣਤ ਗਣਾਇ ਝਗੜਾ ਪਾਇਆ ॥
ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥
ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥

Sahib Singh
ਹੰਸ = ਜੀਵ ।
ਸੰਜੋਗੁ ਮੇਲਿ = ਸੰਜੋਗ ਮੇਲ ਕੇ, ਜੋੜ ਮਿਥ ਕੇ ।
ਤਿਨ ਹੀ = ਤਿਨਿ ਹੀ; {ਲਫ਼ਜ਼ ‘ਜਿਨਿ’ ਦੇ ਟਾਕਰੇ ਤੇ ਲਫ਼ਜ਼ ‘ਤਿਨਿ’ ਹੈ ।
    ਏਥੇ ‘ਤਿਨਿ’ ਦੇ ਅੱਖਰ ‘ਨ’ ਦੀ ‘’ਿ ਉੱਡ ਗਈ ਹੈ, ਵੇਖੋ ‘ਗੁਰਬਾਣੀ ਵਿਆਕਰਣ’ ‘ਵਾਕ-ਰਚਨਾ’ ਵਿਚ ਅੰਕ ‘ਹੀ’} ।
ਜਿਨਿ = ਜਿਸ (ਪ੍ਰਭੂ) ਨੇ ।
ਤਿਨ ਹੀ = ਉਸ (ਪ੍ਰਭੂ) ਨੇ ।
ਤਿਨ ਹੀ = ਉਸੇ ਨੇ ਹੀ ।
ਸਬਾਇਆ = ਸਾਰੇ ।
ਹਰਖਹੁ = ਖ਼ੁਸ਼ੀ ਤੋਂ ।
ਗਣਤ ਗਣਾਇ = ਲੇਖਾ ਲਿਖਾ ਕੇ ।
ਮੂਰਖ ਗਣਤ ਗਣਾਇ = ਮੂਰਖਾਂ ਵਾਲੇ ਕੰਮ ਕਰ ਕੇ ।
ਝਗੜਾ = ਜਨਮ ਮਰਨ ਦਾ ਲੰਬਾ ਝੰਬੇਲਾ ।
ਸੁ ਰੋਗੁ = ਉਹੀ ਹੋਵੇਗਾ ।
    
Sahib Singh
ਸਰੀਰ ਤੇ ਜੀਵ (-ਆਤਮਾ) ਦਾ ਸੰਜੋਗ ਮਿਥ ਕੇ (ਪਰਮਾਤਮਾ ਨੇ ਇਹਨਾਂ ਨੂੰ ਮਨੁੱਖਾ-ਜਨਮ ਵਿਚ) ਇਕੱਠਾ ਕਰ ਦਿੱਤਾ ਹੈ ।
ਜਿਸ (ਪ੍ਰਭੂ) ਨੇ (ਸਰੀਰ ਤੇ ਜੀਵ ਨੂੰ) ਪੈਦਾ ਕੀਤਾ ਹੈ ਉਸ ਨੇ ਹੀ (ਇਹਨਾਂ ਲਈ) ਵਿਛੋੜਾ (ਭੀ) ਬਣਾ ਰੱਖਿਆ ਹੈ ।
(ਪਰ ਇਸ ਵਿਛੋੜੇ ਨੂੰ ਭੁਲਾ ਕੇ) ਮੂਰਖ (ਜੀਵ) ਭੋਗ ਭੋਗਦਾ ਰਹਿੰਦਾ ਹੈ (ਜੋ) ਸਾਰੇ ਦੁੱਖਾਂ ਦਾ (ਮੂਲ ਬਣਦਾ) ਹੈ ।
ਪਾਪ ਕਮਾਣ ਦੇ ਕਾਰਨ (ਭੋਗਾਂ ਦੇ) ਸੁਖ ਤੋਂ ਰੋਗ ਪੈਦਾ ਹੁੰਦੇ ਹਨ ।
(ਘੋਗਾਂ ਦੀ ਖ਼ੁਸ਼ੀ ਤੋਂ ਚਿੰਤਾ (ਤੇ ਅੰਤ ਨੂੰ) ਵਿਛੋੜਾ ਪੈਦਾ ਕਰ ਕੇ ਜਨਮ ਮਰਨ ਦਾ ਲੰਮਾ ਝੰਬੇਲਾ ਸਹੇੜ ਲੈਂਦਾ ਹੈ ।
(ਜਨਮ ਮਰਨ ਦੇ ਗੇੜ ਨੂੰ ਮੁਕਾਣ ਦੀ ਤਾਕਤ ਸਤਿਗੁਰੂ ਦੇ ਹੱਥ ਵਿਚ ਹੈ, (ਜਿਸ ਨੂੰ ਗੁਰੂ ਮਿਲਦਾ ਹੈ ਉਸ ਦਾ ਇਹ) ਝੰਬੇਲਾ ਮੁੱਕ ਜਾਂਦਾ ਹੈ ।
(ਜੀਵਾਂ ਦੀ ਕੋਈ) ਆਪਣੀ ਚਲਾਈ ਸਿਆਣਪ ਚੱਲ ਨਹੀਂ ਸਕਦੀ, ਜੋ ਕਰਤਾਰ ਕਰਦਾ ਹੈ ਉਹੀ ਹੁੰਦਾ ਹੈ ।੪ ।
Follow us on Twitter Facebook Tumblr Reddit Instagram Youtube