ਸਲੋਕੁ ਮਃ ੧ ॥
ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥
ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥
ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥
ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥੧॥

Sahib Singh
ਜਾਮਾ = ਕੱਪੜਾ ।
ਰਤੁ = ਲਹੂ ।
ਮਾਣਸਾ = ਮਨੁੱਖਾਂ ਦਾ ।
ਦਿਲਿ ਹਛੇ = ਸਾਫ਼ ਦਿਲ ਨਾਲ ।
ਮੁਖਿ = ਮੂੰਹੋਂ ਦਿਵਾਜੇ—ਦਿਖਾਵੇ ।
    
Sahib Singh
ਜੇ ਜਾਮੇ ਨੂੰ ਲਹੂ ਲੱਗ ਜਾਵੇ, ਤਾਂ ਜਾਮਾ ਪਲੀਤ ਹੋ ਜਾਂਦਾ ਹੈ (ਤੇ ਨਮਾਜ਼ ਨਹੀਂ ਹੋ ਸਕਦੀ), (ਪਰ) ਜੋ ਬੰਦੇ ਮਨੁੱਖਾਂ ਦਾ ਲਹੂ ਪੀਂਦੇ ਹਨ (ਭਾਵ, ਧੱਕਾ ਕਰ ਕੇ ਹਰਾਮ ਦੀ ਕਮਾਈ ਖਾਂਦੇ ਹਨ) ਉਹਨਾਂ ਦਾ ਮਨ ਕਿਵੇਂ ਪਾਕ (ਸਾਫ਼) ਰਹਿ ਸਕਦਾ ਹੈ (ਤੇ ਪਲੀਤ ਮਨ ਨਾਲ ਨਮਾਜ਼ ਪੜ੍ਹੀ ਕਿਵੇਂ ਕਬੂਲ ਹੈ) ?
ਹੇ ਨਾਨਕ! ਰੱਬ ਦਾ ਨਾਮ ਮੂੰਹੋਂ ਸਾਫ਼ ਦਿਲ ਨਾਲ ਲੈ, (ਇਸ ਤੋਂ ਬਿਨਾ) ਹੋਰ ਕੰਮ ਦੁਨੀਆ ਵਾਲੇ ਵਿਖਾਵੇ ਹਨ ।
ਇਹ ਤਾਂ ਤੁਸੀ ਕੂੜੇ ਕੰਮ ਹੀ ਕਰਦੇ ਹੋ ।੧ ।
Follow us on Twitter Facebook Tumblr Reddit Instagram Youtube