ਮਃ ੧ ॥
ਕਿਆ ਖਾਧੈ ਕਿਆ ਪੈਧੈ ਹੋਇ ॥
ਜਾ ਮਨਿ ਨਾਹੀ ਸਚਾ ਸੋਇ ॥
ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥
ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥
ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥
ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥

Sahib Singh
ਕੀਜਹਿ = ਕੀਤੇ ਜਾਣ ।
ਭੋਗ ਬਿਲਾਸ = ਰੰਗ = ਰਲੀਆਂ ।
ਨੇਬ = ਚੋਬਦਾਰ ।
ਖਵਾਸੀ = ਚੌਰੀ = ਬਰਦਾਰ ।
ਟੋਲ = ਪਦਾਰਥ ।
    
Sahib Singh
(ਜਿਸ ਪ੍ਰਭੂ ਨੇ ਸਾਰੇ ਸੋਹਣੇ ਪਦਾਰਥ ਦਿੱਤੇ ਹਨ) ਜੇ ਉਹ ਸੱਚਾ ਪ੍ਰਭੂ ਹਿਰਦੇ ਵਿਚ ਨਹੀਂ ਵੱਸਦਾ, ਤਾਂ (ਸੋਹਣੇ ਭੋਜਨ) ਖਾਣ ਤੇ (ਸੋਹਣੇ ਕਪੜੇ) ਹੰਢਾਣ ਦਾ ਕੀਹ ਸੁਆਦ ?
ਕੀਹ ਹੋਇਆ ਜੇ ਮੇਵੇ, ਘਿਉ, ਮਿੱਠਾ ਗੁੜ ਮੈਦਾ ਤੇ ਮਾਸ ਆਦਿਕ ਪਦਾਰਥ ਵਰਤੇ ?
ਕੀ ਹੋਇਆ ਜੇ (ਸੋਹਣੇ) ਕੱਪੜੇ ਤੇ ਸੌਖੀ ਸੇਜ ਮਿਲ ਗਈ ਤੇ ਜੇ ਮੌਜਾਂ ਮਾਣ ਲਈਆਂ ?
ਤਾਂ ਕੀਹ ਬਣ ਗਿਆ ਜੇ ਫ਼ੌਜ, ਚੋਬਦਾਰ, ਚੋਰੀ-ਬਰਦਾਰ ਮਿਲ ਗਏ ਤੇ ਮਹਲਾਂ ਵਿਚ ਵੱਸਣਾ ਨਸੀਬ ਹੋਇਆ ?
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰੇ ਪਦਾਰਥ ਨਾਸਵੰਤ ਹਨ ।੨ ।
Follow us on Twitter Facebook Tumblr Reddit Instagram Youtube