ਪਵੜੀ ॥
ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥
ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥
ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥
ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥
ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥
ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥
ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥
ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥

Sahib Singh
ਨੋਟ: = ਇਥੇ ਭਾਵ ਇਹ ਨਹੀਂ ਹੈ ਕਿ ਚੰਗਿਆਂ ਨੂੰ ਦੁੱਖ ਸਹਾਰਨੇ ਪੈਂਦੇ ਹਨ ।
    ਸਲੋਕ ਦਾ ਭਾਵ “ਮਿਠੈ ਪਤਰੀਐ” ਵਿਚ ਆ ਗਿਆ ਹੈ, ਇਹੀ ਖਿ਼ਆਲ ਪਉੜੀ ਵਿਚ ਹੈ} ।
    
Sahib Singh
ਕਈ ਬੰਦੇ (ਦੁਨੀਆ ਦੀਆਂ) ਬੜੀਆਂ ਆਸਾਂ (ਮਨ ਵਿਚ ਬਣਾਂਦੇ ਰਹਿੰਦੇ ਹਨ, ਮੌਤ ਦਾ ਖਿ਼ਆਲ ਉਹਨਾਂ ਦੇ) ਚਿੱਤ ਵਿਚ ਨਹੀਂ ਆਉਂਦਾ, ਉਹ ਨਿੱਤ ਜੰਮਦੇ ਮਰਦੇ ਹਨ, (ਭਾਵ, ਹਰ ਵੇਲੇ ਸਹਸਿਆਂ ਵਿਚ ਦੁਖੀ ਹੁੰਦੇ ਹਨ; ਕਦੇ ਘੜੀ ਸੁਖਾਲੇ ਤੇ ਫਿਰ ਦੁਖੀ ਦੇ ਦੁਖੀ) ।
ਕਿਸੇ ਦੇ ਭੀ ਉਹ (ਕਦੇ ਯਾਰ) ਨਹੀਂ ਬਣਦੇ ।
ਉਹ ਲੋਕ ਆਪਣੇ ਮਨ ਵਿਚ ਚਿੱਤ ਵਿਚ (ਆਪਣੇ ਆਪ ਨੂੰ) ਚੰਗੇ ਆਖਦੇ ਹਨ, (ਪਰ) ਉਹਨਾਂ ਮਨਮੁਖਾਂ ਨੂੰ ਸਦਾ ਹੀ ਜਮਰਾਜ ਵੇਖਦਾ ਰਹਿੰਦਾ ਹੈ (ਭਾਵ, ਸਮਝਦੇ ਤਾਂ ਆਪਣੇ ਆਪ ਨੂੰ ਨੇਕ ਹਨ, ਪਰ ਕਰਤੂਤਾਂ ਉਹ ਹਨ ਜਿਨ੍ਹਾਂ ਕਰਕੇ ਜਮਾਂ ਦੇ ਵੱਸ ਪੈਂਦੇ ਹਨ) ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਲੂਣ-ਹਰਾਮੀ ਬੰਦੇ ਪਰਮਾਤਮਾ ਦੇ ਕੀਤੇ ਉਪਕਾਰ (ਦੀ ਸਾਰ) ਨਹੀਂ ਜਾਣਦੇ ।
ਬੱਧੇ-ਰੁੱਧੇ ਹੀ (ਉਸ ਨੂੰ) ਸਲਾਮਾਂ ਕਰਦੇ ਹਨ, (ਇਸ ਤ੍ਰਹਾਂ) ਉਸ ਖਸਮ ਨੂੰ ਪਿਆਰੇ ਨਹੀਂ ਲੱਗ ਸਕਦੇ ।(ਜਿਸ ਮਨੁੱਖ ਨੂੰ) ਰੱਬ ਮਿਲ ਪਿਆ ਹੈ, ਜਿਸ ਦੇ ਮੂੰਹ ਵਿਚ ਰੱਬ ਦਾ ਨਾਮ ਹੈ, ਉਹ ਖਸਮ (ਰੱਬ) ਨੂੰ ਪਿਆਰਾ ਲੱਗਦਾ ਹੈ ।
ਉਸ ਨੂੰ ਤਖਤ ਉਤੇ (ਬੈਠੇ ਨੂੰ) ਸਾਰੇ ਲੋਕ ਸਲਾਮ ਕਰਦੇ ਹਨ, (ਧੁਰੋਂ ਰੱਬ ਵਲੋਂ) ਲਿਖੇ ਇਸ ਲੇਖ (ਦੇ ਫਲ ਨੂੰ) ਉਹ ਪ੍ਰਾਪਤ ਕਰਦਾ ਹੈ ।੧੧ ।
Follow us on Twitter Facebook Tumblr Reddit Instagram Youtube