ਮਃ ੧ ॥
ਨ ਦਾਦੇ ਦਿਹੰਦ ਆਦਮੀ ॥
ਨ ਸਪਤ ਜੇਰ ਜਿਮੀ ॥
ਅਸਤਿ ਏਕ ਦਿਗਰਿ ਕੁਈ ॥
ਏਕ ਤੁਈ ਏਕ ਤੁਈ ॥੩॥

Sahib Singh
ਦਾਦ = ਇਨਸਾਫ਼ ।
ਦਿਹੰਦ = ਦੇਣ ਵਾਲੇ ।
ਦਾਦੇ ਦਿਹੰਦ = ਇਨਸਾਫ਼ ਕਰਨ ਵਾਲੇ ।
ਸਪਤ = ਸੱਤ ।
    
Sahib Singh
ਨਾਹ ਹੀ ਇਨਸਾਫ਼ ਕਰਨ ਵਾਲੇ (ਭਾਵ, ਦੂਜਿਆਂ ਦੇ ਝਗੜੇ ਨਿਬੇੜਨ ਵਾਲੇ) ਆਦਮੀ ਸਦਾ ਟਿਕੇ ਰਹਿਣ ਵਾਲੇ ਹਨ, ਨਾਹ ਹੀ ਧਰਤੀ ਦੇ ਹੇਠਲੇ ਸੱਤ (ਪਤਾਲ ਹੀ) ਸਦਾ ਰਹਿ ਸਕਦੇ ਹਨ ।
ਸਦਾ ਰਹਿਣ ਵਾਲਾ ਹੋਰ ਦੂਜਾ ਕੌਣ ਹੈ ?
ਹੇ ਪ੍ਰਭੂ! ਸਦਾ ਕਾਇਮ ਰਹਿਣ ਵਾਲਾ ਇਕ ਤੂੰ ਹੀ ਹੈ ।੩ ।
Follow us on Twitter Facebook Tumblr Reddit Instagram Youtube