ਮਃ ੧ ॥
ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥
ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥
ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥
ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥

Sahib Singh
ਧਾਤੁ = ਮਾਇਆ ।
ਜਾ = ਜਦੋਂ ।
    
Sahib Singh
ਜਦੋਂ (ਇਹ ਗੱਲ ਠੀਕ ਹੈ ਕਿ) ਤੂੰ ਵੱਡਾ (ਪ੍ਰਭੂ ਜਗਤ ਦਾ ਕਰਤਾਰ ਹੈਂ ਤਾਂ ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰੀਆਂ ਹੀ ਵਡਿਆਈਆਂ ਹਨ (ਕਿਉਂਕਿ) ਚੰਗੇ ਤੋਂ ਚੰਗਿਆਈ ਹੀ ਉਤਪੰਨ ਹੁੰਦੀ ਹੈ ।
(ਜਦੋਂ ਇਹ ਯਕੀਨ ਬੱਝ ਜਾਏ ਕਿ) ਤੂੰ ਸੱਚਾ ਪ੍ਰਭੂ ਸਿਰਜਣਹਾਰ ਹੈਂ (ਤਾਂ) ਹਰੇਕ ਜੀਵ ਸੱਚਾ (ਦਿੱਸਦਾ ਹੈ ਕਿਉਂਕਿ ਹਰੇਕ ਜੀਵ ਵਿਚ ਤੂੰ ਆਪ ਮੌਜੂਦ ਹੈਂ ਤਾਂ ਫਿਰ ਇਸ ਜਗਤ ਵਿਚ) ਕੋਈ ਕੂੜਾ ਨਹੀਂ ਹੋ ਸਕਦਾ ।
(ਜੋ ਕੁਝ ਬਾਹਰ ਵਿਖਾਵੇ ਮਾਤ੍ਰ ਦਿੱਸ ਰਿਹਾ ਹੈ ਇਹ) ਆਖਣਾ-ਵੇਖਣਾ, ਇਹ ਬੋਲ-ਚਾਲ, ਇਹ ਜੀਉਂਣਾ ਤੇ ਮਰਨਾ (ਇਹ ਸਭ ਕੁਝ) ਮਾਇਆ-ਰੂਪ ਹੈ (ਅਸਲੀਅਤ ਨਹੀਂ ਹੈ, ਅਸਲੀਅਤ ਪ੍ਰਭੂ ਆਪ ਹੀ ਹੈ) ।
ਹੇ ਨਾਨਕ! ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ (ਆਪਣੀ) ਹੁਕਮ (-ਰੂਪ ਸੱਤਿਆ) ਰਚ ਕੇ ਸਭ ਜੀਵਾਂ ਨੂੰ ਉਸ ਹੁਕਮ ਵਿਚ ਤੋਰ ਰਿਹਾ ਹੈ ।੨ ।
Follow us on Twitter Facebook Tumblr Reddit Instagram Youtube