ਸਲੋਕ ਮਃ ੧ ॥
ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥
ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥
ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥
Sahib Singh
ਗੁਰੁ ਸੰਤੋਖੁ = ਸੰਤੋਖ = ਸਰੂਪ ਗੁਰੂ ।
ਰਸਿ = (ਪ੍ਰੇਮ = ਰੂਪ) ਰਸ ਨਾਲ ।
ਰਸਿਆ = ਪੂਰਨ ਤੌਰ ਤੇ ਭਰਿਆ ਹੋਇਆ ।
ਪਕੈ = ਪੱਕਦਾ ਹੈ, (ਗਿਆਨ = ਫਲ) ਪੱਕਦਾ ਹੈ ।
ਕਰਮਿ = (ਪ੍ਰਭੂ ਦੀ) ਬਖ਼ਸ਼ਸ਼ ਨਾਲ ।
ਧਿਆਨਿ = ਧਿਆਨ ਦੀ ਰਾਹੀਂ, ਧਿਆਨ ਜੋੜਿਆਂ ।
ਖਾਦਾ = ਖਾਣ ਵਾਲਾ, ਗਿਆਨ = ਫਲ ਨੂੰ ਖਾਣ ਵਾਲਾ ।
ਪਤਿ ਕੇ ਸਾਦ ਲਹੈ = (ਪ੍ਰਭੂ) ਪਤੀ ਦੇ (ਮੇਲ ਦੇ) ਆਨੰਦ ਮਾਣਦਾ ਹੈ ।
ਲਹੈ = ਲੈਂਦਾ ਹੈ, ਮਾਣਦਾ ਹੈ, ।
ਦਾਨਾ ਕੈ ਸਿਰਿ = ਦਾਨੁ ਸਭ ਤੋਂ ਸ੍ਰੇਸ਼ਟ ਬਖ਼ਸ਼ਸ਼ ।

ਹੇ ਨਾਨਕ! (ਪੂਰਨ) ਸੰਤੋਖ (-ਸਰੂਪ) ਗੁਰੂ (ਮਾਨੋ, ਇਕ) ਰੁੱਖ ਹੈ (ਜਿਸ ਨੂੰ) ਧਰਮ (-ਰੂਪ) ਫੁੱਲ (ਲੱਗਦਾ) ਹੈ ਤੇ ਗਿਆਨ (-ਰੂਪ) ਫਲ (ਲੱਗਦੇ) ਹਨ, ਪ੍ਰੇਮ-ਜਲ ਨਾਲ ਰਸਿਆ ਹੋਇਆ (ਇਹ ਰੁੱਖ) ਸਦਾ ਹਰਾ ਰਹਿੰਦਾ ਹੈ ।
(ਪਰਮਾਤਮਾ ਦੀ) ਬਖ਼ਸ਼ਸ਼ ਨਾਲ (ਪ੍ਰਭੂ-ਚਰਨਾਂ ਵਿਚ) ਧਿਆਨ ਜੋੜਿਆਂ ਇਹ (ਗਿਆਨ-ਫਲ) ਪੱਕਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੀ ਮਿਹਰ ਨਾਲ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ) ।
(ਇਸ ਗਿਆਨ-ਫਲ ਨੂੰ) ਖਾਣ ਵਾਲਾ ਮਨੁੱਖ ਪ੍ਰਭੂ-ਮੇਲ ਦੇ ਆਨੰਦ ਮਾਣਦਾ ਹੈ, (ਮਨੁੱਖ ਲਈ ਪ੍ਰਭੂ-ਦਰ ਤੋਂ) ਇਹ ਸਭ ਤੋਂ ਵੱਡੀ ਬਖ਼ਸ਼ਸ਼ ਹੈ ।੧ ।