ਸਲੋਕੁ ਮਃ ੧ ॥
ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥
ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥
ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥

Sahib Singh
ਤਿਸੁ = ਉਸ ਮਨੁੱਖ ਦੇ ।
ਚਿਤਿ = ਚਿੱਤ ਵਿਚ ।
ਹੰਢਨਿ = ਭਟਕਦੇ ਹਨ ।
ਕਰਮਾ ਬਾਹਰੇ = ਕਰਮ = ਹੀਨ ।
    
Sahib Singh
(ਹੇ ਪ੍ਰਭੂ!) ਜਿਸ ਮਨੁੱਖ ਦੇ ਚਿੱਤ ਵਿਚ ਤੂੰ ਨਹੀਂ ਵੱਸਦਾ, ਉਸ ਦੇ ਮਨ ਵਿਚ ਤੇ ਮੂੰਹ ਵਿਚ ਤੁੰਮੀ ਤੁੰਮਾ, ਜ਼ਹਿਰ, ਅੱਕ ਧਤੂਰਾ ਤੇ ਨਿੰੰਮਰੂਪ ਫਲ ਵੱਸ ਰਹੇ ਹਨ (ਭਾਵ, ਉਸ ਦੇ ਮਨ ਵਿਚ ਭੀ ਕੁੜੱਤਣ ਹੈ ਤੇ ਮੂੰਹੋਂ ਭੀ ਕੌੜੇ ਬਚਨ ਬੋਲਦਾ ਹੈ) ।
ਹੇ ਨਾਨਕ! ਐਸੇ ਬਦਨਸੀਬ ਬੰਦੇ ਭਟਕਦੇ ਫਿਰਦੇ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਦੇ ਅੱਗੇ (ਇਹਨਾਂ ਦੀ ਵਿਥਿਆ) ਦੱਸੀਏ ?
(ਭਾਵ, ਪ੍ਰਭੂ ਆਪ ਹੀ ਇਹਨਾਂ ਦਾ ਇਹ ਰੋਗ ਦੂਰ ਕਰਨ ਵਾਲਾ ਹੈ) ।੧ ।
Follow us on Twitter Facebook Tumblr Reddit Instagram Youtube