ਸਲੋਕੁ ਮਹਲਾ ੨ ॥
ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥
ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥
ਹੁਕਮੁ ਪਇਆ ਧੁਰਿ ਖਸਮ ਕਾ ਅਤੀ ਹੂ ਧਕਾ ਖਾਇ ॥
ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥
ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥
ਨਾਨਕ ਏਵੈ ਜਾਣੀਐ ਸਭ ਕਿਛੁ ਤਿਸਹਿ ਰਜਾਇ ॥੧॥
Sahib Singh
ਮੰਤ੍ਰੀ = ਮਾਂਦਰੀ ।
ਕੂਚਾ = ਲੰਬੂ, ਮੁਆਤਾ ।
ਧੁਰਿ = ਧੁਰੋਂ ।
ਅਤੀ ਹੂ = ਅੱਤ ਚੁਕਣ ਦੇ ਕਾਰਨ ।
ਅੜੈ = ਖਹਿਬੜਦਾ ਹੈ ।
ਹਕਿ ਨਿਆਇ = ਸੱਚੇ ਨਿਆਂ ਦੇ ਕਾਰਨ ।
ਵਿਉਪਾਇ = ਨਿਰਨਾ ।
ਕੂਚਾ = ਲੰਬੂ, ਮੁਆਤਾ ।
ਧੁਰਿ = ਧੁਰੋਂ ।
ਅਤੀ ਹੂ = ਅੱਤ ਚੁਕਣ ਦੇ ਕਾਰਨ ।
ਅੜੈ = ਖਹਿਬੜਦਾ ਹੈ ।
ਹਕਿ ਨਿਆਇ = ਸੱਚੇ ਨਿਆਂ ਦੇ ਕਾਰਨ ।
ਵਿਉਪਾਇ = ਨਿਰਨਾ ।
Sahib Singh
ਅਠੂਹਿਆਂ ਦਾ ਮਾਂਦਰੀ ਹੋ ਕੇ (ਜੋ ਮਨੁੱਖ) ਸੱਪਾਂ ਨੂੰ ਜਾ ਹੱਥ ਪਾਂਦਾ ਹੈ, ਉਹ ਆਪਣੇ ਆਪ ਨੂੰ ਆਪਣੇ ਹੀ ਹੱਥਾਂ ਨਾਲ (ਮਾਨੋ,) ਚੁਆਤੀ ਲਾਂਦਾ ਹੈ ।
ਧੁਰੋਂ ਮਾਲਕ ਦਾ ਹੁਕਮ ਹੀ ਇਉਂ ਹੁੰਦਾ ਹੈ ਕਿ ਇਸ ਅੱਤ ਦੇ ਕਾਰਨ (ਭਾਵ, ਇਸ ਅੱਤ ਦੇ ਮੂਰਖਪੁਣੇ ਕਰ ਕੇ) ਉਸ ਨੂੰ ਧੱਕਾ ਵੱਜਦਾ ਹੈ ।
ਮਨਮੁਖ ਮਨੁੱਖ ਗੁਰਮੁਖ ਨਾਲ ਖਹਿਬੜਦਾ ਹੈ (ਕਰਤਾਰ ਦੇ) ਸੱਚੇ ਨਿਆਂ ਅਨੁਸਾਰ ਉਹ (ਸੰਸਾਰ-ਸਮੁੰਦਰ ਵਿਚ) ਡੁੱਬਦਾ ਹੈ (ਭਾਵ, ਵਿਕਾਰਾਂ ਦੀਆਂ ਲਹਰਾਂ ਵਿਚ ਉਸ ਦੀ ਜ਼ਿੰਦਗੀ ਦੀ ਬੇੜੀ ਗ਼ਰਕ ਹੋ ਜਾਂਦੀ ਹੈ) ।
ਪਰ (ਕਿਸੇ ਨੂੰ ਦੋਸ਼ ਨਹੀਂ ਦਿੱਤਾ ਜਾ ਸਕਦਾ, ਕੀਹ ਗੁਰਮੁਖ ਤੇ ਕੀਹ ਮਨਮੁਖ) ਦੋਹੀਂ ਪਾਸੀਂ ਖਸਮ-ਪ੍ਰਭੂ ਆਪ (ਸਿਰ ਤੇ ਖਲੋਤਾ ਹੋਇਆ) ਹੈ, ਆਪ ਹੀ ਨਿਰਨਾ ਕਰ ਕੇ ਵੇਖ ਰਿਹਾ ਹੈ ।
ਹੇ ਨਾਨਕ! (ਅਸਲ ਗੱਲ) ਇਉਂ ਹੀ ਸਮਝਣੀ ਚਾਹੀਦੀ ਹੈ ਕਿ ਹਰੇਕ ਕੰਮ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ।