ਸਲੋਕੁ ਮਃ ੧ ॥
ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥
ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥
ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥

Sahib Singh
ਖਤਿਅਹੁ = ਖ਼ਤਾ ਤੋਂ, ਪਾਪ ਤੋਂ ।
ਕਰਨਿ = {ਨੋਟ: = ਪਦ-ਛੇਦ ‘ਕਰ ਨਿਤ’ ਗਲਤ ਹੈ, ਲਫ਼ਜ਼ ‘ਕਰਨਿ’ ਕਿ੍ਰਆ ਹੈ ‘ਵਰਤਮਾਨ’, ਅੰਨ ਪੁਰਖ, ਬਹੁ-ਵਚਨ} ਕਰਦੇ ਹਨ ।
ਮੂਲਿ = ਉੱਕਾ ਹੀ ।
ਪਾਹੀ = (ਸੰ: ਉਪਾਨਹ) ਜੁੱਤਿਆਂ ।
ਖਤੇ = ਪਾਪ ।
    
Sahib Singh
ਪਾਪਾਂ ਦੇ ਕਾਰਨ (ਜੋ ਜੀਵ) ਜੰਮਦੇ ਹਨ, (ਇਥੇ ਭੀ) ਪਾਪ ਕਰਦੇ ਹਨ ਤੇ (ਅਗਾਂਹ ਭੀ ਇਹਨਾਂ ਕੀਤੇ ਪਾਪਾਂ ਦੇ ਸੰਸਕਾਰਾਂ ਕਰਕੇ) ਪਾਪਾਂ ਵਿਚ ਹੀ ਪ੍ਰਵਿਰਤ ਹੁੰਦੇ ਹਨ ।
ਇਹ ਪਾਪ ਧੋਤਿਆਂ ਉੱਕਾ ਹੀ ਨਹੀਂ ਉਤਰਦੇ ਭਾਵੇਂ ਸੌ ਧੋਣ ਧੋਈਏ (ਭਾਵ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੀਏ) ।
ਹੇ ਨਾਨਕ! ਜੇ ਪ੍ਰਭੂ ਮਿਹਰ ਕਰੇ (ਤਾਂ ਇਹ ਪਾਪ) ਬਖ਼ਸ਼ੇ ਜਾਂਦੇ ਹਨ, ਨਹੀਂ ਤਾਂ ਜੁੱਤੀਆਂ ਹੀ ਪੈਂਦੀਆਂ ਹਨ ।੧ ।
Follow us on Twitter Facebook Tumblr Reddit Instagram Youtube