ਮਃ ੩ ॥
ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥
ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
Sahib Singh
ਮੁਹਿ ਕਾਲੈ = ਕਾਲੇ ਮੂੰਹ ਨਾਲ, (ਭਾਵ), ਬਦਨਾਮੀ ਖੱਟ ਕੇ ।
Sahib Singh
ਪਰਮਾਤਮਾ ਦਾ ਡਰ ਹਿਰਦੇ ਵਿਚ ਵਸਾਣ ਤੋਂ ਬਿਨਾ ਜੋ ਮਨੁੱਖ ਲੰਮੀ ਉਮਰ ਭੀ ਜੀੳਂੂਦਾ ਰਹੇ ਤੇ ਬੜੀਆਂ ਮੌਜਾਂ ਮਾਣਦਾ ਰਹੇ, ਤਾਂ ਭੀ, ਹੇ ਨਾਨਕ! ਜੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾਉਣ ਤੋਂ ਬਿਨਾ ਹੀ ਮਰਦਾ ਹੈ ਤਾਂ ਮੁਕਾਲਖ ਖੱਟ ਕੇ ਹੀ ਇਥੋਂ ਜਾਂਦਾ ਹੈ ।੨ ।