ਪਉੜੀ ॥
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥
ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥
ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥
ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥
ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥

Sahib Singh
ਸਰਧਾ = ਸਿਧਕ, ਭਰੋਸਾ ।
ਦਇਆਲੁ = ਮਿਹਰਬਾਨ ।
ਪੂਰੀਐ = ਪੂਰਾ, ਪੱਕਾ ।
    
Sahib Singh
ਜਿਸ ਮਨੁੱਖ ਉੱਤੇ ਸਤਿਗੁਰੂ ਕਿਰਪਾ ਕਰੇ (ਉਸ ਦੇ ਅੰਦਰ ਪਰਮਾਤਮਾ ਉੱਤੇ) ਪੱਕਾ ਭਰੋਸਾ ਬੱਝ ਜਾਂਦਾ ਹੈ, ਉਹ (ਕਿਸੇ ਦੁੱਖ-ਕਲੇਸ਼ ਦੇ ਆਉਣ ਤੇ) ਕਦੇ ਗਿਲਾ ਗੁਜ਼ਾਰੀ ਨਹੀਂ ਕਰਦਾ (ਕਿਉਂਕਿ) ਉਹ (ਕਿਸੇ ਆਏ ਦੁੱਖ ਨੂੰ) ਦੁੱਖ ਨਹੀਂ ਸਮਝਦਾ, ਸਦਾ ਪ੍ਰਭੂ ਦੇ ਮੇਲ ਦਾ ਆਨੰਦ ਮਾਣਦਾ ਹੈ ।
(ਦੁੱਖ ਕਲੇਸ਼ ਤਾਂ ਕਿਤੇ ਰਿਹਾ) ਉਸ ਨੂੰ ਜਮ ਦਾ ਭੀ ਡਰ ਨਹੀਂ ਰਹਿੰਦਾ (ਇਸ ਤ੍ਰਹਾਂ) ਉਸ ਦੇ ਸਰੀਰ ਨੂੰ ਸਦਾ ਸੁਖ ਰਹਿੰਦਾ ਹੈ ।
ਜਿਸ ਉਤੇ ਗੁਰੂ ਦਇਆਵਾਨ ਹੋ ਜਾਏ ਉਸ ਨੂੰ (ਮਾਨੋ) ਜਗਤ ਦੇ ਨੌਂ ਹੀ ਖ਼ਜ਼ਾਨੇ ਮਿਲ ਪਏ ਹਨ (ਕਿਉਂਕਿ) ਉਹ ਤਾਂ (ਖ਼ਜ਼ਾਨਿਆਂ ਦੇ ਮਾਲਕ) ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੨੪ ।
Follow us on Twitter Facebook Tumblr Reddit Instagram Youtube